Saturday, May 18, 2024  

ਕੌਮਾਂਤਰੀ

ਕੈਨੇਡਾ ਪੁਲਿਸ ਨੇ ਨਿੱਝਰ ਹੱਤਿਆ ਮਾਮਲੇ ’ਚ 3 ਪੰਜਾਬੀ ਮੁੰਡੇ ਕੀਤੇ ਗ੍ਰਿਫ਼ਤਾਰ

May 04, 2024

ਜਾਂਚ ਅਧਿਕਾਰੀਆਂ ਅਨੁਸਾਰ ਇਹ ਤਿੰਨੋਂ ਭਾਰਤ ਸਰਕਾਰ ਦੇ ਬਣਾਏ ਹਿਟ ਸਕੁਐਡ ਦੇ ਮੈਂਬਰ

ਏਜੰਸੀਆਂ
ਓਟਾਵਾ/4 ਮਈ : ਕੈਨੇਡਾ ਵਿੱਚ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੋਈ ਹੱਤਿਆ ਦੇ ਮਾਮਲੇ ਵਿੱਚ 3 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਹੈ।
ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਹਾਲੇ ਖ਼ਤਮ ਨਹੀਂ ਹੋਈ ਅਤੇ ਇਸ ਕਤਲ ਵਿੱਚ ਕਈ ਹੋਰਾਂ ਨੇ ਭੂਮਿਕਾ ਨਿਭਾਈ ਹੈ। ਐਡਮਿੰਟਨ ਦੇ ਰਹਿਣ ਵਾਲੇ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ’ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਇਕ ਕਥਿਤ ਸਮੂਹ ਦੇ ਮੈਂਬਰ ਹਨ, ਜਿਸ ਨੂੰ ਭਾਰਤ ਸਰਕਾਰ ਨੇ ਪਿਛਲੇ ਸਾਲ ਨਿੱਝਰ ਦੀ ਹੱਤਿਆ ਦਾ ਕੰਮ ਸੌਂਪਿਆ ਸੀ।
ਦੱਸਣਾ ਬਣਦਾ ਹੈ ਕਿ ਹਰਦੀਪ ਸਿੰਘ ਨਿੱਝਰ (45) ਦੀ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰਦੁਆਰੇ ਦੇ ਬਾਹਰ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਨਿੱਝਰ ਕੈਨੇਡਾ ਦਾ ਨਾਗਰਿਕ ਸੀ। ਦੱਸਣਾ ਬਣਦਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ 18 ਦਸੰਬਰ ਨੂੰ ਭਾਰਤ ਸਰਕਾਰ ’ਤੇ ਨਿੱਝਰ ਦੀ ਹੱਤਿਆ ਵਿੱਚ ਸ਼ਾਮਲ ਹੋਣ ਦਾ ਦੋਸ ਲਗਾਇਆ ਸੀ, ਜਿਸ ਨੂੰ ਭਾਰਤ ਨੇ ਖਾਰਜ ਕੀਤਾ ਸੀ।
ਇਸ ਮਾਮਲੇ ਵਿੱਚ ਕੈਨੇਡਾ ਦੀ ਟਰੂਡੋ ਸਰਕਾਰ ਨੇ ਭਾਰਤ ਦੇ ਇੱਕ ਸੀਨੀਅਰ ਡਿਪਲੋਮੈਟ ਨੂੰ ਦੇਸ਼ ਵਿੱਚ ਕੱਢ ਦਿਤਾ ਸੀ। ਇਸ ਤੋਂ ਬਾਅਦ ਦੋਵੇਂ ਦੇਸ਼ਾਂ ਦਰਮਿਆਨ ਵਿਵਾਦ ਵਧ ਗਿਆ ਸੀ।
‘ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ’ (ਆਈਐਚਆਈਟੀ) ਦੇ ਇੰਚਾਰਜ ਸੁਪਰਡੈਂਟ ਮਨਦੀਪ ਮੂਕਰ ਨੇ ਕਿਹਾ, ‘ਜਾਂਚ ਇੱਥੇ ਖ਼ਤਮ ਨਹੀਂ ਹੁੰਦੀ। ਸਾਨੂੰ ਪਤਾ ਹੈ ਕਿ ਇਸ ਕਤਲ ਵਿੱਚ ਕੁਝ ਹੋਰ ਲੋਕਾਂ ਦੀ ਵੀ ਅਹਿਮ ਭੂਮਿਕਾ ਹੈ ਅਤੇ ਅਸੀਂ ਹਰ ਇੱਕ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਾਂਗੇ।’
ਫੜੇ ਗਏ ਵਿਅਕਤੀਆਂ ’ਤੇ ਕਤਲ ਅਤੇ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕੈਨੇਡਾ ਪੁਲਿਸ ਅਨੁਸਾਰ ਨਿੱਝਰ ਹੱਤਿਆ ਨੂੰ ਅੰਜ਼ਾਮ ਦੇਣ ਵਿੱਚ ਤਿੰਨੋਂ ਦੋਸ਼ੀਆਂ ਦੀ ਵੱਖ ਵੱਖ ਭੂਮਿਕਾ ਸੀ। ਇਨ੍ਹਾਂ ਵਿੱਚ ਇੱਕ ’ਤੇ ਨਿੱਝਰ ਦੀ ਲੋਕੇਸ਼ਨ ਦਾ ਪਤਾ ਲਗਾਉਣ ਦੀ ਜ਼ਿੰਮੇਵਾਰ ਸੀ। ਦੂਜਾ ਦੋਸ਼ੀ ਡਰਾਈਵਰ ਸੀ ਅਤੇ ਤੀਜੇ ਨੇ ਉਸ ’ਤੇ ਗੋਲ਼ੀ ਚਲਾਈ ਸੀ।
ਇਨ੍ਹਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੈਨੇਡਾ ਨੇ ਨਿੱਝਰ ਹੱਤਿਆ ਮਾਮਲੇ ਵਿੱਚ ਭਾਰਤ ਦਾ ਹੱਥ ਹੋਣ ਦੇ ਖਦਸ਼ੇ ਨੂੰ ਖਾਰਜ਼ ਨਹੀਂ ਕੀਤਾ ਹੈ।
ਖ਼ਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਕਥਿਤ ਭੂਮਿਕਾ ਦੇ ਦੋਸ਼ ਵਿੱਚ ਕੈਨੇਡੀਅਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਪੰਜਾਬੀ ਨੌਜਵਾਨਾਂ ਬਾਰੇ ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਦਾ ਪਿਤਾ ਪੰਜਾਬ ਦੇ ਕਿਸਾਨ ਸਮੂਹ ਨਾਲ ਸਬੰਧਤ ਹੈ, ਜਿਸ ਦੇ ਆਗੂਆਂ ਖ਼ਿਲਾਫ਼ ਲਾਲ ਕਿਲ੍ਹੇ ਵਿੱਚ ਹਿੰਸਾ ਦਾ ਕੇਸ ਦਰਜ ਕੀਤਾ ਗਿਆ ਸੀ।
ਇਸ ਨੌਜਵਾਨ ਦਾ ਨਾਂ ਕਰਨਪ੍ਰੀਤ ਸਿੰਘ ਹੈ, ਜੋ ਬਟਾਲਾ ਨੇੜਲੇ ਪਿੰਡ ਘਣੀਏ ਕੇ ਬਾਂਗਰ ਦਾ ਰਹਿਣ ਵਾਲਾ ਹੈ। ਪੰਜਾਬ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਉਸ ਦਾ ਪਿਤਾ ਸੁਖਦੇਵ ਸਿੰਘ, ਪਿੰਡ ਦੇ ਗੁਰਦੁਆਰੇ ਦਾ ਗ੍ਰੰਥੀ ਹੈ, ਜੋ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਜਥੇਬੰਦੀ ਦਾ ਮੈਂਬਰ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਸਕਦੇ ਕਿ ਸੁਖਦੇਵ ਸਿੰਘ ਉਨ੍ਹਾਂ ਦੀ ਜਥੇਬੰਦੀ ਦੇ ਮੈਂਬਰ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਪਿੰਡ ਘਣੀਏ ਕੇ ਬਾਂਗਰ ਵਿੱਚ ਕਿਸਾਨ ਕਮੇਟੀ ਨਹੀਂ ਹੈ।
ਕਰਨਪ੍ਰੀਤ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ, ਉਸ ਤੋਂ ਪਹਿਲਾਂ ਦੋਵੇਂ ਪਿਓ-ਪੁੱਤ ਦੁਬਈ ਵਿੱਚ ਟਰੱਕ ਡਰਾਈਵਰ ਸਨ। ਕਰਨ ਬਰਾੜ ਕੋਟਕਪੂਰਾ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਮਨਦੀਪ ਸਿੰਘ ਬਰਾੜ ਦੀ ਕਰੀਬ ਦੋ ਹਫ਼ਤੇ ਪਹਿਲਾਂ ਜੱਦੀ ਘਰ ਵਿਖੇ ਮੌਤ ਹੋ ਗਈ ਸੀ। ਉਹ ਧੋਖਾਧੜੀ ਦੇ ਕੇਸ ਦਾ ਸਾਹਮਣਾ ਕਰ ਰਿਹਾ ਸੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਕਰਨ ਦੀ ਮਾਂ ਰਮਨ ਬਰਾੜ ਸਿੰਗਾਪੁਰ ਵਿੱਚ ਰਹਿੰਦੀ ਹੈ ਅਤੇ ਇਸ ਸਮੇਂ ਆਪਣੇ ਪਤੀ ਦੀ ਅੰਤਿਮ ਅਰਦਾਸ ਅਤੇ ਹੋਰ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਵਿੱਚ ਹੈ। ਪੁਲਿਸ ਨੇ ਦੱਸਿਆ ਕਿ ਤੀਜੇ ਨੌਜਵਾਨ ਕਮਲਪ੍ਰੀਤ ਸਿੰਘ ਦੇ ਵੇਰਵਿਆਂ ’ਤੇ ਕੰਮ ਕੀਤਾ ਜਾ ਰਿਹਾ ਹੈ।
ਜਾਂਚ ਅਧਿਕਾਰੀਆਂ ਅਨੁਸਾਰ ਇਹ ਤਿੰਨੋਂ ਭਾਰਤ ਸਰਕਾਰ ਦੇ ਬਣਾਏ ਅਖੌਤੀ ਹਿਟ ਸਕੁਐਡ ਦੇ ਮੈਂਬਰ ਹਨ। ਉਧਰ ਕੈਨੇਡਾ ਦੇ ਵੱਡੇ ਸਿੱਖ ਨੇਤਾ ਜਗਮੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕਰਵਾਇਆ ਹੈ। ਜਗਮੀਤ ਸਿੰਘ ਪਹਿਲਾਂ ਵੀ ਭਾਰਤ ’ਤੇ ਦੋਸ਼ ਲਗਾ ਚੁੱਕੇ ਹਨ। ਇਕ ਪਾਸੇ ਜਗਮੀਤ ਸਿੰਘ ਭਾਰਤ ’ਤੇ ਦੋਸ਼ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਕੈਨੇਡਾ ਦੀ ਪੁਲਿਸ ਹਾਲੇ ਤੱਕ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਨਿੱਝਰ ਦੇ ਕਤਲ ’ਚ ਭਾਰਤ ਦਾ ਹੱਥ ਹੈ।
ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਪੋਸਟ ’ਚ ਜਗਮੀਤ ਸਿੰਘ ਨੇ ਲਿਖਿਆ,‘ਭਾਰਤ ਸਰਕਾਰ ਨੇ ਕਾਤਲਾਂ ਦੀ ਮਦਦ ਨਾਲ ਕੈਨੇਡੀਅਨ ਨਾਗਰਿਕ ਦਾ ਕੈਨੇਡਾ ਦੀ ਧਰਤੀ ’ਤੇ ਕਤਲ ਕਰਵਾ ਦਿੱਤਾ, ਉਹ ਵੀ ਧਾਰਮਿਕ ਸਥਾਨ ’ਤੇ। ਸ਼ਨੀਵਾਰ ਨੂੰ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੇ ਕੋਈ ਭਾਰਤੀ ਏਜੰਟ ਜਾਂ ਭਾਰਤ ਸਰਕਾਰ ਦਾ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਲ ਹੋਇਆ ਤਾਂ ਉਸ ਵਿਰੁੱਧ ਕੈਨੇਡਾ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਵਿੱਚ ਜਮਹੂਰੀਅਤ ਅਤੇ ਪ੍ਰਗਟਾਵੇ ਦੀ ਆਜ਼ਾਦੀ ਲਈ ਇਨਸਾਫ਼ ਮਿਲਣਾ ਜ਼ਰੂਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸਿੰਗਾਪੁਰ ਦਾ F-16 ਜੈੱਟ ਕੰਪੋਨੈਂਟ ਫੇਲ ਹੋਣ ਕਾਰਨ ਕਰੈਸ਼ ਹੋ ਗਿਆ

ਸਿੰਗਾਪੁਰ ਦਾ F-16 ਜੈੱਟ ਕੰਪੋਨੈਂਟ ਫੇਲ ਹੋਣ ਕਾਰਨ ਕਰੈਸ਼ ਹੋ ਗਿਆ

ਜਰਮਨੀ ਦੇ ਸਾਰਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ 

ਜਰਮਨੀ ਦੇ ਸਾਰਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ 

ਅਮਰੀਕਾ ਨੇ LGBTQI+ ਕਮਿਊਨਿਟੀ ਲਈ ਸੰਭਾਵਿਤ ਦਹਿਸ਼ਤੀ ਖ਼ਤਰੇ ਦੀ ਚੇਤਾਵਨੀ ਦਿੱਤੀ

ਅਮਰੀਕਾ ਨੇ LGBTQI+ ਕਮਿਊਨਿਟੀ ਲਈ ਸੰਭਾਵਿਤ ਦਹਿਸ਼ਤੀ ਖ਼ਤਰੇ ਦੀ ਚੇਤਾਵਨੀ ਦਿੱਤੀ

ਕਿਰਗਿਸਤਾਨ ਵਿੱਚ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਨੂੰ ਭੀੜ ਦੇ ਹਮਲਿਆਂ ਦੌਰਾਨ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ

ਕਿਰਗਿਸਤਾਨ ਵਿੱਚ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਨੂੰ ਭੀੜ ਦੇ ਹਮਲਿਆਂ ਦੌਰਾਨ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ

ਉੱਤਰੀ ਕੋਰੀਆ ਦਾ ਕਹਿਣਾ ਹੈ ਕਿ ਉਸ ਨੇ ਨਵੀਂ ਮਾਰਗਦਰਸ਼ਨ ਤਕਨੀਕ ਨਾਲ ਰਣਨੀਤਕ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ

ਉੱਤਰੀ ਕੋਰੀਆ ਦਾ ਕਹਿਣਾ ਹੈ ਕਿ ਉਸ ਨੇ ਨਵੀਂ ਮਾਰਗਦਰਸ਼ਨ ਤਕਨੀਕ ਨਾਲ ਰਣਨੀਤਕ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ

ਹਮਾਸ ਨੇ ਪੁਸ਼ਟੀ ਕੀਤੀ ਹੈ ਕਿ ਸਹਾਇਤਾ ਪ੍ਰਦਾਨ ਕਰਨ ਲਈ ਲੈਂਡ ਕਰਾਸਿੰਗ ਖੋਲ੍ਹਣ ਦਾ ਕੋਈ ਵਿਕਲਪ ਨਹੀਂ

ਹਮਾਸ ਨੇ ਪੁਸ਼ਟੀ ਕੀਤੀ ਹੈ ਕਿ ਸਹਾਇਤਾ ਪ੍ਰਦਾਨ ਕਰਨ ਲਈ ਲੈਂਡ ਕਰਾਸਿੰਗ ਖੋਲ੍ਹਣ ਦਾ ਕੋਈ ਵਿਕਲਪ ਨਹੀਂ

IDF ਨੇ ਹਵਾਈ ਹਮਲੇ ਵਿੱਚ ਫਲਸਤੀਨੀ ਇਸਲਾਮਿਕ ਜੇਹਾਦ ਦੇ ਨੇਤਾ ਨੂੰ ਮਾਰ ਦਿੱਤਾ

IDF ਨੇ ਹਵਾਈ ਹਮਲੇ ਵਿੱਚ ਫਲਸਤੀਨੀ ਇਸਲਾਮਿਕ ਜੇਹਾਦ ਦੇ ਨੇਤਾ ਨੂੰ ਮਾਰ ਦਿੱਤਾ

ਉੱਤਰੀ ਕੋਰੀਆ ਨੇ ਪੂਰਬੀ ਸਾਗਰ ਵੱਲ ਛੋਟੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ: ਜੇ.ਸੀ.ਐਸ

ਉੱਤਰੀ ਕੋਰੀਆ ਨੇ ਪੂਰਬੀ ਸਾਗਰ ਵੱਲ ਛੋਟੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ: ਜੇ.ਸੀ.ਐਸ

ਗਾਜ਼ਾ ਲਈ ਸਹਾਇਤਾ ਵਾਲੀ ਪਹਿਲੀ ਲਾਰੀ ਨਵੇਂ ਬਣੇ ਯੂਐਸ ਪਿਅਰ ਤੋਂ ਰਵਾਨਾ ਹੋਈ

ਗਾਜ਼ਾ ਲਈ ਸਹਾਇਤਾ ਵਾਲੀ ਪਹਿਲੀ ਲਾਰੀ ਨਵੇਂ ਬਣੇ ਯੂਐਸ ਪਿਅਰ ਤੋਂ ਰਵਾਨਾ ਹੋਈ

ਉੱਤਰੀ ਕੋਰੀਆ ਨੇ 'ਯੋਜਨਾਬੱਧ' ਦੱਖਣੀ ਕੋਰੀਆ-ਅਮਰੀਕਾ ਫੌਜੀ ਅਭਿਆਸਾਂ ਦੀ ਨਿੰਦਾ ਕੀਤੀ, 'ਵਿਨਾਸ਼ਕਾਰੀ ਨਤੀਜੇ' ਦੀ ਚੇਤਾਵਨੀ ਦਿੱਤੀ

ਉੱਤਰੀ ਕੋਰੀਆ ਨੇ 'ਯੋਜਨਾਬੱਧ' ਦੱਖਣੀ ਕੋਰੀਆ-ਅਮਰੀਕਾ ਫੌਜੀ ਅਭਿਆਸਾਂ ਦੀ ਨਿੰਦਾ ਕੀਤੀ, 'ਵਿਨਾਸ਼ਕਾਰੀ ਨਤੀਜੇ' ਦੀ ਚੇਤਾਵਨੀ ਦਿੱਤੀ