Saturday, May 18, 2024  

ਖੇਤਰੀ

ਹਾਈ ਵੋਲਟੇਜ਼ ਖੰਬੇ ਦੀ ਤਾਰ ਡਿੱਗਣ ਨਾਲ ਢਾਈ ਏਕੜ ਫਸਲ ਸੜ ਕੇ ਸੁਆਹ

May 04, 2024

ਬਰਨਾਲਾ, 4 ਮਈ (ਧਰਮਪਾਲ ਸਿੰਘ) : ਬਠਿੰਡਾ ਰੋਡ ਤੇ ਜੀ.ਮਾਲ ਸਿਨੇਮਾ ਨਜ਼ਦੀਕ ਹਾਈ ਵੋਲਟੇਜ਼ ਕਰੰਟ ਵਾਲੀ ਤਾਰ ਖੇਤ ਵਿੱਚ ਡਿੱਗਣ ਕਾਰਨ ਢਾਈ ਏਕੜ ਦੇ ਕਰੀਬ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਰਾਮਨਵਾਸੀਆ ਦੇ ਭਰਾ ਕਿਸਾਨ ਹਾਕਮ ਸਿੰਘ ਰਮਨਵਾਸੀਆ ਨੇ ਦੱਸਿਆ ਕਿ ਉਸ ਨੇ 65 ਹਜ਼ਾਰ ਰੁਪਏ 'ਚ ਪ੍ਰਤੀ ਕਿੱਲਾ ਕੁੱਲ ਚਾਰ ਏਕੜ ਜ਼ਮੀਨ ਠੇਕੇ ਉਪਰ ਲਈ ਸੀ, ਜਿਸ ਵਿੱਚ ਕਣਕ ਬੀਜੀ ਹੋਈ ਸੀ। ਅੱਜ ਬਾਅਦ ਦੁਪਿਹਰ ਖੇਤ ਵਿੱਚੋਂ ਲੰਘਦੀ 11 ਹਜ਼ਾਰ ਹਾਈ ਵੋਲਟੇਜ ਖੰਬੇ ਤੋਂ ਤਾਰ ਡਿੱਗਣ ਕਾਰਨ ਖੇਤ ਵਿੱਚ ਖੜੀ ਕਣਕ ਨੂੰ ਅੱਗ ਲੱਗ ਗਈ। ਇਸ ਦਾ ਪਤਾ ਲੱਗਦਿਆ ਹੀ ਆਸ-ਪਾਸ ਦੇ ਲੋਕ ਟਰੈਕਟਰ ਅਤੇ ਪਾਣੀ ਵਾਲੀਆਂ ਢੋਲੀਆਂ ਦੇ ਨਾਲ ਅੱਗ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਲੱਗ ਗਏ ਅਤੇ ਨਾਲ ਹੀ ਫਾਇਰ ਬਿ੍ਰਗੇਡ ਨੂੰ ਵੀ ਸੂਚਿਤ ਕੀਤਾ ਗਿਆ ਪਰ ਫਾਇਰ ਬਿ੍ਰਗੇਡ ਦੀ ਗੱਡੀ ਵੀ ਪਾਹੁੰਚ ਗਈ ਪਰ ਮੌਕੇ ਤੇ ਪੁਹੁੰਚੇ ਲੋਕਾਂ ਵੱਲੋਂ ਪਹਿਲਾ ਹੀ ਅੱਗ ਉਪਰ ਕਾਬੂ ਪਾ ਲਿਆ ਗਿਆ। ਕਿਸਾਨ ਹਾਕਮ ਸਿੰਘ ਨੇ ਦੱਸਿਆ ਕਿ ਉਸ ਦੀ ਕਣਕ ਦੀ ਫਸਲ ਨੂੰ ਅੱਗ ਲੱਗਣ ਕਾਰਨ ਡੇਢ ਲੱਖ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਕਿਸਾਨ ਸਾਬਕਾ ਸਰਪੰਚ ਦਰਸ਼ਨ ਸਿੰਘ ਡੁੱਲਟ, ਨੰਬਰਦਾਰ ਨਿਰਮਲ ਸਿੰਘ, ਬੀਰ ਸਿੰਘ ਸੂਚ, ਦਵਿੰਦਰ ਸਿੰਘ ਡੁੱਲਟ, ਜੰਗੀਰ ਸਿੰਘ ਸੂਚ, ਗੁਰਮੇਲ ਸਿੰਘ ਡੁੱਲਟ, ਅਜਾਇਬ ਸਿੰਘ ਜਲਾਲ ਕਾ, ਜਰਨੈਲ ਸਿੰਘ, ਨੰਬਰਦਾਰ ਜਗਤਾਰ ਸਿੰਘ, ਹਰਦੁਆਰ ਸਿੰਘ ਔਲਖ, ਗੁਰਸੇਵਕ ਸਿੰਘ ਰਾਮਨਵਾਸੀਆ, ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਗ ਲੱਗਣ ਕਾਰਨ ਕਿਸਾਨ ਹਾਕਮ ਸਿੰਘ ਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ