ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 4 ਮਈ : ਥਾਣਾ ਧਨੌਲਾ ਦੀ ਪੁਲਿਸ ਨੇ 407 ਨਸ਼ੀਲੇ ਕੈਪਸੂਲ ਸਮੇਤ ਇਕ ਵਿਅਕਤੀ
ਨੂੰ ਕਾਬੂ ਕੀਤਾ ਹੈ,ਥਾਣਾ ਧਨੌਲਾ ਦੇ ਐਸਐਚਓ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਨੇ ਦੱਸਿਆ ਕਿ ਐਸਐਸਪੀ ਬਰਨਾਲਾ ਸੰਦੀਪ ਮਲਿਕ ਅਤੇ ਡੀਐਸਪੀ ਸਿਟੀ ਸਤਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਧਨੌਲਾ ਦੇ ਥਾਣੇਦਾਰ ਕੁਲਦੀਪ ਸਿੰਘ ਦੀ ਟੀਮ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਜਸਵਿੰਦਰ ਸਿੰਘ ਜੱਸੀ ਪੁੱਤਰ ਜਗਤਾਰ ਸਿੰਘ ਵਾਸੀ ਨਜਦੀਕ ਦਾਣਾ ਮੰਡੀ ਧਨੌਲਾ ਨੂੰ ਕਾਬੂ ਕਰਕੇ ਉਸਤੋਂ 407 ਨਸ਼ੀਲੇ ਕੈਪਸੂਲ ਬਰਾਮਦ ਕੀਤੇ । ਜਿਸਨੂੰ ਅੱਜ ਮਾਨਯੋਗ ਅਦਾਲਤ ਬਰਨਾਲਾ ਵਿਖੇ ਪੇਸ਼ ਕੀਤਾ ਜਾਵੇਗਾ । ਇਸ ਮੌਕੇ ਤੇ ਧਨੌਲਾ ਥਾਣੇ ਦੇ ਸਮੂਹ ਕਰਮਚਾਰੀ ਮੌਜੂਦ ਸਨ।