Saturday, May 18, 2024  

ਅਪਰਾਧ

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

May 04, 2024

ਸ੍ਰੀ ਫ਼ਤਹਿਗੜ੍ਹ ਸਾਹਿਬ, 4 ਮਈ (ਰਵਿੰਦਰ ਸਿੰਘ ਢੀਂਡਸਾ) : ਮੰਡੀ ਗੋਬਿੰਦਗੜ੍ਹ ਵਿਖੇ ਅਤੇ ਪਿੰਡ ਮੁੱਢੜੀਆਂ ਨਜ਼ਦੀਕ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਜਸਥਾਨੀ ਕਲੋਨੀ ਖੰਨਾ ਦੇ ਵਸਨੀਕ ਰੋਹਿਤ ਅਤੇ ਉਸਦਾ ਮਾਮਾ ਵਿਜੈ ਮੋਟਰਸਾਈਕਲ 'ਤੇ ਸਵਾਰ ਹੋ ਕੇ ਖੰਨਾ ਤੋਂ ਮੰਡੀ ਗੋਬਿੰਦਗੜ੍ਹ ਨੂੰ ਜਾ ਰਹੇ ਸਨ ਤਾਂ ਜੀ.ਪੀ.ਐਸ. ਸਕੂਲ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਇੱਕ ਚਿੱਟੇ ਰੰਗ ਦੀ ਮਰੂਤੀ ਕਾਰ ਨੇ ਉਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਵਿਜੈ ਦੀ ਮੌਤ ਹੋ ਗਈ।ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵੱਲੋਂ ਕਾਰ ਦੇ ਨਾਮਾਲੂਮ ਚਾਲਕ ਵਿਰੁੱਧ ਅ/ਧ 279,304ਏ ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।ਇੱਕ ਵੱਖਰੇ ਮਾਮਲੇ 'ਚ ਮਲਕੀਤ ਸਿੰਘ ਵਾਸੀ ਪਿੰਡ ਤਿੰਬਰਪੁਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਭੱਦਲਥੂਹਾ ਤੋਂ ਮੁੱਢੜੀਆਂ ਵੱਲ ਨੂੰ ਜਾ ਰਿਹਾ ਸੀ ਤਾਂ ਮੁੱਢੜੀਆਂ ਦੇ ਸ਼ਰਾਬ ਠੇਕੇ ਨਜ਼ਦੀਕ ਵੈਗਨਾਰ ਕਾਰ ਨੰਬਰ ਐਚ.ਆਰ.26ਕੇ-6777 ਦੇ ਚਾਲਕ ਨੇ ਅਣਗਹਿਲੀ ਨਾਲ ਕਾਰ ਚਲਾਉਂਦੇ ਹੋਏ ਉਸਦੇ ਅੱਗੇ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਉਕਤ ਵਿਅਕਤੀ ਦੀ ਹਸਪਤਾਲ ਪੁੱਜ ਕੇ ਮੌਤ ਹੋ ਗਈ।ਵੈਗਨਾਰ ਕਾਰ ਦੇ ਨਾਮਾਲੂਮ ਚਾਲਕ ਵਿਰੁੱਧ ਅ/ਧ 279,304ਏ ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਥਾਣਾ ਅਮਲੋਹ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ