Saturday, May 18, 2024  

ਖੇਤਰੀ

ਬਿਜਲੀ ਦੇ ਸ਼ਾਰਟ ਸਰਕਟ ਨਾਲ 30 ਏਕੜ ਕਣਕ ਦੇ ਟਾਂਗਰ ਨੂੰ ਲੱਗੀ ਅੱਗ

May 04, 2024

ਤਪਾ ਮੰਡੀ, 4 ਮਈ (ਯਾਦਵਿੰਦਰ ਸਿੰਘ ਤਪਾ) : ਬਰਨਾਲਾ-ਬਠਿੰਡਾ ਨੈਸ਼ਨਲ ਮੁੱਖ ਮਾਰਗ ‘ਤੇ ਸਥਿਤ ਪਿੰਡ ਘੁੰਨਸ ਡਰੇਨ ਦੇ ਖੇਤਾਂ ਵਿੱਚ ਕਣਕ ਦੀ ਟਾਂਗਰ ਨੂੰ ਲੱਗੀ ਅੱਗ ਨਾਲ 30 ਏਕੜ ਦੇ ਕਰੀਬ ਟਾਂਗਰ ਸੜਕੇ ਸੁਆਹ ਹੋ ਗਈ,ਜਿਸ ‘ਚ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ। ਮੌਕੇ ‘ਤੇ ਹਾਜਰ ਕਿਸਾਨਾਂ ਨੇ ਦੱਸਿਆ ਕਿ ਬਿਜਲੀ ਸ਼ਾਰਟ ਸਰਕਟ ਨਾਲ ਲੱਗੀ ਅੱਗ ਦਾ ਜਦੋਂ ਨੇੜਲੇ ਖੇਤਾਂ ‘ਚ ਕੰਮ ਕਰਦੇ ਕਿਸਾਨਾਂ,ਮਜਦੂਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤਪਾ ਵਿਖੇ ਖੜ੍ਹੀਆਂ ਦੋ ਫਾਇਰ ਬਿਰਗੇਡ ਦੀਆਂ ਗੱਡੀਆਂ ਨੂੰ ਸੂਚਤ ਕੀਤਾ ਉਨ੍ਹਾਂ ਨੇ ਤੁਰੰਤ ਪਹੁੰਚਕੇ ਅੱਗ ‘ਤੇ ਕਾਬੂ ਪਾਇਆ । ਉਥੇ ਨੇੜਲੇ ਖੇਤਾਂ ‘ਚ ਅੱਗ ਤੇ ਕਾਬੂ ਪਾਉਣ ਲਈ ਟਰੈਕਟਰ ਪਾਣੀ ਦੀ ਟੈਂਕੀ ਨਾਲ ਵੀ ਟਾਂਗਰ ਨੂੰ ਲੱਗੀ ਅੱਗ ਬੁਝਾਉਣ ‘ਚ ਸਹਿਯੋਗ ਦਿੱਤਾ ਗਿਆ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ 1-2 ਦਿਨ ਪਹਿਲਾਂ ਹੀ ਕਣਕ ਦੀ ਵਾਢੀ ਕਰ ਲਈ ਸੀ ਪਰ ਤੂੜੀ ਕੱਢਣੀ ਸੀ ਪਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਦੀ ਭੇਂਟ ਚੜ੍ਹ ਗਈ ਜਿਸ ਨਾਲ ਉਨ੍ਹਾਂ ਦਾ ਲੱਖ ਰੁਪਏ ਦੀ ਤੂੜੀ ਮੱਚਕੇ ਸੁਆਹ ਹੋ ਗਈ। ਹਵਾ ਦਾ ਜਿਆਦਾ ਦਬਾਅ ਹੋਣ ਕਾਰਨ ਫਾਇਰ ਮੈਨਾਂ ਨੂੰ ਅੱਗ ਬੁਝਾਉਣ ‘ਚ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪਿਆ। ਜੇਕਰ ਜਿਆਦਾ ਅੱਗ ਫੈਲ ਜਾਂਦੀ ਤਾਂ ਨੇੜਲੀ ਇੱਕ ਫੈਕਟਰੀ ਦਾ ਵੀ ਨੁਕਸਾਨ ਹੋ ਸਕਦਾ ਸੀ। ਇਸ ਮੌਕੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਯਾਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਤਪਾ ਅਤੇ ਬਰਨਾਲਾ ਦੀਆਂ ਦੋ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਸਨ। ਜਿਨਾਂ ਨੇ ਅੱਗ ਤੇ ਕਾਬੂ ਪਾ ਲਿਆ ਹੈ। ਪਰ ਕਈ ਏਕੜ ਕਣਕ ਦੀ ਨਾੜ ਮੱਚ ਕੇ ਸਵਾਹ ਹੋ ਗਈ। ਇਸ ਮੌਕੇ ਫਾਇਰ ਮੈਨ ਯਾਦਵਿੰਦਰ ਸਿੰਘ,ਫਾਇਰਮੈਨ ਬਿਕਰਮ ਸਿੰਘ,ਡੀ.ਓ ਗੁਰਜੰਟ ਸਿੰਘ,ਫਾਇਰਮੈਨ ਗੁਰਮੀਤ ਸਿੰਘ ਅਤੇ ਫਾਇਰਮੈਨ ਲਖਵਿੰਦਰ ਸਿੰਘ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ