Saturday, May 18, 2024  

ਖੇਤਰੀ

ਲੋਕ ਸਭਾ ਚੋਣਾਂ 2024 :ਡਿਪਟੀ ਕਮਿਸ਼ਨਰ ਅਤੇ ਜਿਲਾ ਪੁਲਿਸ ਮੁੱਖੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਦੂਸਰੇ ਰਾਜਾਂ ਨਾਲ ਲਗਦੀਆ ਸਰਹੱਦਾਂ ਦੀ ਕੀਤੀ ਗਈ ਚੈਕਿੰਗ

May 04, 2024

ਮਲੋਟ, 4 ਮਈ (ਪ੍ਰਤਾਪ ਸੰਦੂ) :  ਮਾਨਯੋਗ ਚੋਣ ਕਮਿਸ਼ਨ ਅਤੇ ਸ੍ਰੀ ਗੋਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ ਦੇ ਚਲਦਿਆਂ ਸ੍ਰੀ ਹਰਪ੍ਰੀਤ ਸਿੰਘ ਸੁਦਨ ਆਈਏਐਸ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈਪੀਐਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਦੂਸਰੇ ਰਾਜਾਂ ਨਾਲ ਲਗਦੀਆ ਸਰਹੱਦਾਂ ਤੇ ਲੱਗੇ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਏਡੀਸੀ (ਡੀ), ਸ.ਫਤਿਹ ਸਿੰਘ ਬਰਾੜ ਡੀਐਸਪੀ ਲੰਬੀ ਅਤੇ ਸ੍ਰੀ ਵਿਪਿਨ ਯਾਦਵ ਅਸਿਸਟੈਂਟ ਕਮਾਂਡੈ ਬੀਐਸਐਫ ਹਾਜ਼ਰ ਸਨ।
ਇਸ ਮੌਕੇ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀਆਂ ਦੂਸਰੇ ਸੂਬੇ ਦੀਆਂ ਸਰਹੱਦਾਂ ਨੂੰ ਚੈੱਕ ਕੀਤਾ ਗਿਆ। ਉਹਨਾਂ ਕਿਹਾ ਕਿ ਇਹਨਾਂ ਨਾਕਿਆਂ ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਨਾ ਨਾਕਿਆਂ ਤੇ ਕੈਮਰੇ ਲਗਾਏ ਗਏ ਹਨ ਜਿਨਾਂ ਦੀ ਲਾਈਵ ਫੁਟੇਜ ਸ੍ਰੀ ਮੁਕਤਸਰ ਸਾਹਿਬ ਦੇ ਕੰਟਰੋਲ ਰੂਮ ਅਤੇ ਚੰਡੀਗੜ੍ਹ ਵਿਖੇ ਕੰਟਰੋਲ ਰੂਮ ਵਿਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਾਕਿਆਂ ਤੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸ੍ਰੀ ਭਾਗੀਰਥ ਸਿੰਘ ਮੀਨਾ ਆਈਪੀਐਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਸਰਹੱਦ ਨਾਲ ਲੱਗਦੀਆ 07 ਸੈਂਸਟਿਵ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਨਾ ਨਾਕਿਆ ਤੇ 24 ਘੰਟੇ ਪੁਲਿਸ ਪਾਰਟੀਆਂ ਡਿਊਟੀ ਕਰ ਰਹੀਆਂ ਹੋ ਜੋ ਰਾਤ ਦਿਨ ਚੈਕਿੰਗ ਦੌਰਾਨ ਸਰਹੱਦ ਤੋਂ ਆਉਣ ਜਾਣ ਵਾਲੇ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾਂ ਤੇ ਬਾਜ ਅੱਖ ਰੱਖੀ ਜਾ ਰਹੀ ਹੈ ਤਾਂ ਜੋ ਨਜਾਇਜ਼ ਸ਼ਰਾਬ, ਸਮਗਲਿੰਗ ਅਤੇ ਹਰ ਪ੍ਰਕਾਰ ਦੀ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ ਅਤੇ ਨਾਲ ਹੀ ਸ਼ੱਕੀ ਵਹੀਕਲਾਂ ਨੂੰ ਵਾਹਨ ਐਪ ਰਾਂਹੀ ਵੈਰੀਫਾਈ ਵੀ ਕੀਤਾ ਗਿਆ। ਉਨ੍ਹਾਂ ਕਿਹਾ ਇਸ ਤਰਾਂ ਦੇ ਸਰਚ ਅਪ੍ਰੈਸ਼ਨ ਅੱਗੇ ਵੀ ਇਸੇ ਤਰਾਂ ਜਾਰੀ ਰਹਿਣਗੇ ਤੇ ਕਿਸੇ ਵੀ ਸ਼ਰਾਰਤੀ ਅਨਸਰਾ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਅਪੀਲ ਕੀਤੀ ਕਿ ਜੇ ਕੋਈ ਵੀ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦਾ ਸਾਡੇ ਹੈਲਪਲਾਈਨ ਨੰਬਰ 80549-42100 ਦੇ ਸਕਦਾ ਹੈ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ