Saturday, May 18, 2024  

ਖੇਤਰੀ

ਖੇਤਾਂ ਚ ਅੱਗ ਨੇ ਤਾਂਡਵ ਮਚਾ ਦਿੱਤਾ ਨੇੜੇ ਬਾੜੇ 'ਚ ਖੜ੍ਹੀਆਂ 50 ਦੇ ਕਰੀਬ ਭੇਡਾਂ-ਬੱਕਰੀ ਲੱਗੀ ਭਿਆਨਕ ਅੱਗ

May 04, 2024

ਭਵਾਨੀਗੜ੍ਹ, 4 ਮਈ (ਰਾਜ ਖੁਰਮੀ) : ਸਥਾਨਕ ਇੱਥੋਂ ਦੇ ਨੇੜਲੇ ਪਿੰਡ ਰਾਮਗੜ੍ਹ ਦੇ ਖੇਤਾਂ ਵਿੱਚ ਸ਼ਨੀਵਾਰ ਨੂੰ ਅੱਗ ਨੇ ਤਾਂਡਵ ਮਚਾ ਦਿੱਤਾ। ਦੁਪਹਿਰ ਸਮੇੰ ਲੱਗੀ ਅੱਗ ਕਾਰਨ ਦੋ ਦਰਜਨ ਕਿਸਾਨਾਂ ਦਾ ਕਰੀਬ 300-400 ਏਕੜ ਨਾੜ ਤੇ ਇੱਕ ਕਿਸਾਨ ਦੀ ਕਰੀਬ 400-500 ਟਰਾਲੀ ਤੂੜੀ ਸੜ ਕੇ ਸੁਆਹ ਹੋ ਗਈ ਉੱਥੇ ਹੀ ਖੇਤਾਂ ਨੇੜੇ ਬਾੜੇ 'ਚ ਖੜ੍ਹੀਆਂ 50 ਦੇ ਕਰੀਬ ਭੇਡਾਂ-ਬੱਕਰੀ ਵੀ ਇਸ ਭਿਆਨਕ ਅੱਗ ਦੀ ਲਪੇਟ ਆ ਜਾਣ ਕਾਰਨ ਜਿੰਦਾ ਸੜ ਗਈਆਂ। ਪਿੰਡ ਵਾਸੀਆਂ ਨੇ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਅੱਗ ਲੱਗਣ ਦਾ ਖਦਸਾ ਜਾਹਿਰ ਕੀਤਾ ਹੈ। ਘਟਨਾ ਸਬੰਧੀ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੁਪਹਿਰ ਇੱਕ- ਡੇਢ ਵਜੇ ਦੇ ਕਰੀਬ ਕਪਿਆਲ ਨਹਿਰ ਵਾਲੇ ਪੁਲ ਨੇੜਲੇ ਖੇਤਾਂ ਤੋਂ ਸ਼ੁਰੂ ਹੋਈ ਅੱਗ ਉਨ੍ਹਾਂ ਦੇ ਪਿੰਡ ਵੱਲ ਨੂੰ ਵੱਧਦੀ ਚਲੀ ਗਈ ਤੇ ਅੱਗ ਨੇ ਕੁੱਝ ਹੀ ਮਿੰਟਾਂ 'ਚ 20-25 ਕਿਸਾਨਾਂ ਦੇ ਖੇਤਾਂ ਦੇ 300-400 ਏਕੜ ਨਾੜ ਨੂੰ ਜਲਾ ਕੇ ਰਾਖ ਕਰ ਦਿੱਤਾ। ਇਸ ਦੌਰਾਨ ਭਿਆਨਕ ਅੱਗ ਕਾਰਨ 3-4 ਪਾਥੀਆਂ ਵਾਲੇ ਗੁਹਾਰੇ ਤੇ ਪਿੰਡ ਦੀ ਫਿਰਨੀ ਦੇ ਨਾਲ ਗਰੀਬ ਮਜਦੂਰ ਪਰਿਵਾਰ ਨਾਲ ਸਬੰਧਤ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਵੱਲੋੰ ਬਣਾਏ ਪਸ਼ੂਆਂ ਦੇ ਵਾੜੇ 'ਚ ਖੜ੍ਹੀਆਂ ਉਸ ਦੀਆਂ 40-45 ਦੇ ਕਰੀਬ ਭੇਡਾਂ-ਬੱਕਰੀਆਂ ਵੀ ਜਿੰਦਾ ਸੜ ਗਈਆਂ। ਇਸੇ ਦੌਰਾਨ ਫੈਲਦੀ ਫੈਲਦੀ ਅੱਗ ਕਿਸਾਨ ਇੰਦਰਜੀਤ ਸਿੰਘ ਦੇ ਪਿੰਡ ਵਿੱਚਕਾਰ ਬਣੇ ਤੂੜੀ ਵਾਲੇ ਸ਼ੈੱਡ ਨੂੰ ਚੜ੍ਹ ਗਈ ਜਿਸ ਕਾਰਨ ਕਿਸਾਨ ਦੀ 400-500 ਟਰਾਲੀ ਦੇ ਕਰੀਬ ਤੂੜੀ ਮੱਚ ਗਈ ਜਿਸ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਹੈ।

ਪਿੰਡ ਵਾਸੀ ਹਰਪਾਲ ਸਿੰਘ ਨੇ ਦੱਸਿਆ ਕਿ ਜਿਵੇੰ ਹੀ ਅੱਗ ਲੱਗਣ ਬਾਰੇ ਪਤਾ ਲੱਗਾ ਤਾਂ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਟਰੈਕਟਰਾਂ ਜਾਂ ਮੌਕੇ 'ਤੇ ਹੋਰ ਸਾਧਨਾਂ ਰਾਹੀੰ ਅੱਗ 'ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਹਾਲਾਂਕਿ ਅੱਗ ਦੀ ਸੂਚਨਾ ਮਿਲਣ ਤੋੰ ਬਾਅਦ ਮੌਕੇ 'ਤੇ ਪਹੁੰਚੀ ਫਾਇਰ ਬਿ੍ਰਗੇਡ ਦੀ ਗੱਡੀ ਨੇ ਇਸ ਭਿਆਨਕ ਅੱਗ 'ਤੇ ਕਾਬੂ ਪਾਇਆ ਪਰੰਤੂ ਉਦੋੰ ਤੱਕ ਕਾਫੀ ਜਿਆਦਾ ਨੁਕਸਾਨ ਹੋ ਚੁੱਕਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ 'ਚ ਪਸ਼ੂ ਸੜ ਜਾਣ ਕਾਰਨ ਗਰੀਬ ਪਸ਼ੂ ਪਾਲਕ ਮਹਿੰਦਰ ਸਿੰਘ ਦਾ 10-12 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਤੋੰ ਗਰੀਬ ਪਸ਼ੂ ਪਾਲਕ ਅਤੇ ਕਿਸਾਨਾਂ ਦੇ ਹੋਏ ਵੱਡੇ ਨੁਕਸਾਨ ਲਈ ਮੁਆਵਜੇ ਦੀ ਮੰਗ ਕੀਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ