Saturday, May 18, 2024  

ਖੇਤਰੀ

ਸਪੀਕਰ ਸੰਧਵਾਂ ਦੇ ਯਤਨਾ ਸਦਕਾ ਮਲੇਸ਼ੀਆ ਜ਼ੇਲ ਤੋਂ ਵਾਪਸ ਘਰ ਪੁੱਜੀਆਂ ਸੱਤ ਪੰਜਾਬਣ ਮੁਟਿਆਰਾਂ

May 04, 2024

ਨੌਜਵਾਨ ਲੜਕੇ-ਲੜਕੀਆਂ ਨੂੰ ਵਿਦੇਸ਼ ਭੇਜਣ ਮੌਕੇ ਸਾਵਧਾਨੀ ਜਰੂਰੀ : ਸਪੀਕਰ ਸੰਧਵਾਂ
ਰੋਮੀ ਕਪੂਰ/ ਸੁਰਿੰਦਰ ਦਮਦਮੀ
ਕੋਟਕਪੂਰਾ, 4 ਮਈ : ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਈਆਂ ਮਲੇਸ਼ੀਆ ਤੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾ ਸਦਕਾ ਵਾਪਸ ਪਹੁੰਚੀਆਂ 7 ਲੜਕੀਆਂ ਤੇ ਔਰਤਾਂ ਜਿੱਥੇ ਖੁਸ਼ੀ ਦੇ ਹੰਝੂ ਵਹਾ ਰਹੀਆਂ ਸਨ, ਉੱਥੇ ਮਾਪਿਆਂ ਦੇ ਗਲ ਲੱਗ ਕੇ ਫੁੱਟ ਫੁੱਟ ਕੇ ਰੋਣ ਲਈ ਮਜਬੂਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਠੱਗ ਏਜੰਟਾਂ ਵੱਲੋਂ ਵਿਦੇਸ਼ ਦੀ ਚਮਕ ਦਮਕ ਦਾ ਹਵਾਲਾ ਦਿੰਦਿਆਂ ਰਾਜਦੀਪ ਕੌਰ ਪਤਨੀ ਗੁਰਮੇਲ ਸਿੰਘ ਵਾਸੀ ਪਿੰਡ ਜੀਦਾ ਜ਼ਿਲਾ ਬਠਿੰਡਾ ਨੂੰ ਮਲੇਸ਼ੀਆ ਭੇਜਿਆ, ਜਿੱਥੇ ਰਾਜਦੀਪ ਕੌਰ ਦਾ ਆਪਣੇ ਮਾਪਿਆਂ ਨਾਲ ਪੂਰੀ ਤਰਾਂ ਸੰਪਰਕ ਟੁੱਟ ਗਿਆ। ਮਲੇਸ਼ੀਆ ਦੀ ਜੇਲ੍ਹ ਵਿੱਚ ਫਸ ਜਾਣ ਕਰਕੇ ਰਾਜਦੀਪ ਕੌਰ ਦੇ ਪਤੀ ਅਤੇ ਪਿਤਾ ਨੇ ਸਪੀਕਰ ਸੰਧਵਾਂ ਤੱਕ ਪਹੁੰਚ ਕਰਕੇ ਦੁੱਖ ਸਾਂਝਾ ਕੀਤਾ ਤਾਂ ਸਪੀਕਰ ਸੰਧਵਾਂ ਨੇ ਤੁਰੰਤ ਅੰਬੈਸੀ ਨਾਲ ਸੰਪਰਕ ਕੀਤਾ। ਸੰਪਰਕ ਕਰਨ ਉਪਰੰਤ ਪਤਾ ਲੱਗਾ ਕਿ ਰਾਜਦੀਪ ਕੌਰ ਦੀ ਤਰਾਂ 6 ਹੋਰ ਲੜਕੀਆਂ ਵੀ ਜੇਲ੍ਹ ਵਿੱਚ ਬੰਦ ਹਨ। ਉਹਨਾਂ ’ਚੋਂ ਦੋ ਬਰਨਾਲਾ, ਇਕ ਹਰੀਕੇ ਪੱਤਣ, ਇਕ ਕਲਿਆਣ ਅਤੇ ਦੋ ਹੋਰ ਵੱਖ ਵੱਖ ਪਿੰਡਾਂ ਦੀਆਂ ਲੜਕੀਆਂ ਦੇ ਵੀ ਮਲੇਸ਼ੀਆ ਦੀ ਜੇਲ੍ਹ ਵਿੱਚ ਬੰਦ ਹੋਣ ਬਾਰੇ ਪਤਾ ਲੱਗਣ ’ਤੇ ਸਪੀਕਰ ਸੰਧਵਾਂ ਦੇ ਦਫਤਰ ਵਲੋਂ ਕਾਰਵਾਈ ਕਰਕੇ ਉਕਤ ਲੜਕੀਆਂ ਨੂੰ ਉਹਨਾਂ ਦੇ ਘਰਾਂ ਤੱਕ ਪਹੁੰਚਾਇਆ। ਰਾਜਦੀਪ ਕੌਰ ਦੇ ਪਤੀ ਗੁਰਮੇਲ ਸਿੰਘ ਨੇ ਦੱਸਿਆ ਕਿ ਅਜਿਹੇ ਧੋਖੇਬਾਜ ਏਜੰਟਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਸਪੀਕਰ ਸੰਧਵਾਂ ਨੇ ਪੰਜਾਬ ਭਰ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀ-ਪੁੱਤ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਸਾਰੇ ਪੱਖਾਂ ਦੀ ਤਸੱਲੀ ਨਾਲ ਛਾਣਬੀਣ ਅਤੇ ਪੜਤਾਲ ਕਰ ਲੈਣ, ਕਿਉਂਕਿ ਖਾੜੀ ਦੇ ਦੇਸ਼ਾਂ ਦੇ ਕਾਨੂੰਨ ਵੱਖਰੇ ਅਤੇ ਸਖਤ ਹਨ, ਪੰਜਾਬ ਤੋਂ ਗਏ ਅਣਜਾਣ ਨੌਜਵਾਨ ਲੜਕੇ-ਲੜਕੀਆਂ ਅਕਸਰ ਮਾਮੂਲੀ ਜਿਹੀ ਅਣਗਹਿਲੀ ਜਾਂ ਲਾਪ੍ਰਵਾਹੀ ਕਰਕੇ ਅਪਰਾਧੀ ਬਣ ਜਾਂਦੇ ਹਨ, ਜਿਸ ਕਰਕੇ ਪੰਜਾਬ ਵਿੱਚ ਉਹਨਾਂ ਦੇ ਮਾਪਿਆਂ ਦਾ ਵੀ ਬੁਰਾ ਹਾਲ ਹੋ ਜਾਂਦਾ ਹੈ। ਉਂਝ ਸਪੀਕਰ ਸੰਧਵਾਂ ਨੇ ਆਖਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਨੌਜਵਾਨਾ ਨੂੰ ਇੱਥੇ ਹੀ ਰੁਜਗਾਰ ਦੇਣ ਦੇ ਯਤਨ ਜਾਰੀ ਹਨ, ਰੁਜਗਾਰ ਸਬੰਧੀ ਬਕਾਇਦਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾ ਨੂੰ ਵਿਦੇਸ਼ ਜਾਣ ਦੀ ਜਰੂਰਤ ਹੀ ਨਾ ਪਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ