Saturday, May 18, 2024  

ਖੇਤਰੀ

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ -- - ਧਾਮੀ

May 04, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ, 4 ਮਈ : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਯਾਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ, ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਾ ਵੱਡਾ ਉਲੰਘਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਹਰਿਆਣਾ ਪੁਲਿਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੀਆਂ ਵੱਡੀਆਂ ਸ਼ਖ਼ਸੀਅਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ, ਪਰੰਤੂ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਹ ਕਾਰਵਾਈ ਗੁਰੂ ਘਰ ਦੀਆਂ ਪ੍ਰੰਪਰਾਵਾਂ ਦੇ ਉਲਟ ਅਤੇ ਸੱਤਾ ਦੇ ਨਸ਼ੇ ਤੋਂ ਪ੍ਰਭਾਵਿਤ ਹੈ। ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ ਕਿ ਇਸ ਘਟਨਾ ਦੇ ਕੁਝ ਦਿਨ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਵੱਲੋਂ ਹੁਣ ਤਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਜਾ ਨੋਟਿਸ ਨਹੀਂ ਲਿਆ ਗਿਆ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਭਾਜਪਾ ਸਰਕਾਰ ਦੇ ਪ੍ਰਭਾਵ ਹੇਠ ਚੱਲ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ੁੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਪਾਸੋਂ ਮੁਆਫ਼ੀ ਮੰਗਣ ਲਈ ਵੀ ਕਿਹਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ