Sunday, May 19, 2024  

ਕੌਮੀ

ਪੁੰਛ ’ਚ ਦਹਿਸ਼ਤੀ ਹਮਲਾ, 5 ਜਵਾਨ ਜ਼ਖ਼ਮੀ, 2 ਦੀ ਹਾਲਤ ਗੰਭੀਰ

May 04, 2024

ਏਜੰਸੀਆਂ
ਸ੍ਰੀਨਗਰ/4 ਮਈ : ਜੰਮੂ-ਕਸ਼ਮੀਰ ਦੇ ਪੁੰਛ ’ਚ ਸ਼ਨੀਵਾਰ ਦਹਿਸ਼ਤੀ ਹਮਲੇ ’ਚ ਹਵਾਈ ਫੌਜ ਦੇ 5 ਜਵਾਨ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਊਧਮਪੁਰ ਦੇ ਹਸਪਤਾਲ ਲਿਆਂਦਾ ਗਿਆ ਹੈ। ਪੁੰਛ ਦੇ ਸ਼ਾਹਸਿਤਰ ਇਲਾਕੇ ’ਚ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ਦੀਆਂ ਦੋ ਗੱਡੀਆਂ ’ਤੇ ਭਾਰੀ ਗੋਲੀਬਾਰੀ ਕੀਤੀ। ਇਕ ਵਾਹਨ ਹਵਾਈ ਫੌਜ ਦਾ ਸੀ। ਦੋਵੇਂ ਗੱਡੀਆਂ ਸਨਾਈ ਟਾਪ ਵੱਲ ਜਾ ਰਹੀਆਂ ਸਨ। ਫੌਜ ਦੇ ਸੂਤਰਾਂ ਮੁਤਾਬਕ ਘਟਨਾ ਵਾਲੀ ਥਾਂ ’ਤੇ ਹਵਾਈ ਫੌਜ ਦੇ ਗਰੁੜ ਸਪੈਸ਼ਲ ਫੋਰਸ ਨੂੰ ਤਾਇਨਾਤ ਕੀਤਾ ਗਿਆ। ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਵੀ ਮੌਕੇ ’ਤੇ ਮੌਜੂਦ ਹੈ। ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਜਾਰੀ ਹੈ।
21 ਦਸੰਬਰ ਨੂੰ ਸੁਰਨਕੋਟ ’ਚ ਦਹਿਸ਼ਤਗਰਦਾਂ ਨੇ ਫੌਜ ਦੇ ਕਾਫਲੇ ’ਤੇ ਹਮਲਾ ਕੀਤਾ ਸੀ। ਇਸ ’ਚ 5 ਜਵਾਨ ਸ਼ਹੀਦ ਹੋ ਗਏ ਸਨ। ਇਸ ਘਟਨਾ ਨੂੰ 4 ਦਹਿਸ਼ਤਗਰਦਾਂ ਨੇ ਅੰਜ਼ਾਮ ਦਿੱਤਾ ਸੀ। ਅੱਤਵਾਦੀਆਂ ਨੇ ਅਮਰੀਕੀ ਐਮ-4 ਕਾਰਬਾਈਨ ਅਸਾਲਟ ਰਾਈਫਲ ਤੋਂ ਸਟੀਲ ਦੀਆਂ ਗੋਲੀਆਂ ਚਲਾਈਆਂ ਸਨ। ਇਹ ਸਟੀਲ ਦੀਆਂ ਗੋਲੀਆਂ ਫੌਜ ਦੀਆਂ ਗੱਡੀਆਂ ਦੀਆਂ ਮੋਟੀਆਂ ਲੋਹੇ ਦੀਆਂ ਚਾਦਰਾਂ ਵਿੱਚੋਂ ਦੀ ਲੰਘ ਕੇ ਜਵਾਨਾਂ ਨੂੰ ਲੱਗੀਆਂ।
ਇਸ ਹਮਲੇ ਦੀ ਜ਼ਿੰਮੇਵਾਰੀ ਪੀਪਲਜ਼ ਐਂਟੀ ਫਾਸੀਵਾਦੀ ਫਰੰਟ (ਪੀਏਐਫਐਫ) ਨੇ ਲਈ ਹੈ। ਦਹਿਸ਼ਤਗਰਦਾਂ ਨੇ ਸੋਸ਼ਲ ਮੀਡੀਆ ’ਤੇ ਹਮਲੇ ਵਾਲੀ ਥਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ, ਜਿਸ ’ਚ ਉਨ੍ਹਾਂ ਨੇ ਐੱਮ-4 ਰਾਈਫਲਾਂ ਦੀ ਵਰਤੋਂ ਕਰਨ ਦਾ ਦਾਅਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸੇ ਸਾਲ 12 ਜਨਵਰੀ ਨੂੰ ਜੰਮੂ-ਕਸ਼ਮੀਰ ਦੇ ਪੁੰਛ ’ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ’ਤੇ ਹਮਲਾ ਕੀਤਾ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'