Sunday, May 19, 2024  

ਖੇਤਰੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ  ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

May 06, 2024
ਸ੍ਰੀ ਫ਼ਤਹਿਗੜ੍ਹ ਸਾਹਿਬ/6 ਮਈ:
(ਰਵਿੰਦਰ ਸਿੰਘ ਢੀਂਡਸਾ)

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਅਤੇ ਮਿਹਨਤੀ  ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਆਏ ਅੱਠਵੀਂ, ਦਸਵੀਂ ਅਤੇ ਬਾਰਵੀਂ  ਜਮਾਤ ਦੇ ਨਤੀਜਿਆਂ ਵਿੱਚ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਗਏ ਹਨ। ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਵਾਲੇ ਇਹਨਾਂ ਹੋਣਹਾਰ ਵਿਦਿਆਰਥੀਆਂ ਦਾ ਰੋਟਰੀ ਕਲੱਬ ਫਤਿਹਗੜ੍ਹ ਸਾਹਿਬ ਗੋਲਡ ਵਲੋਂ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਗਮ ਵਿੱਚ ਕਲੱਬ ਵੱਲੋਂ ਸਕੂਲ ਅਧਿਆਪਕਾਂ ਨੂੰ ਵੀ ਵਡਮੁੱਲੀਆਂ ਸੇਵਾਂਵਾ ਦੇਣ ਬਦਲੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਹੁੰਚੇ ਰੋਟਰੀ ਕਲੱਬ  ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ,ਐਡਵੋਕੇਟ ਗੁਲਸ਼ਨ ਅਰੋੜਾ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਗਰੇਵਾਲ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦੇ ਹੋਏ ਉਨਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਅੱਠਵੀਂ ਜਮਾਤ ਵਿੱਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ  ਜਸਨੀਤ ਕੌਰ,  ਕਿਰਨਦੀਪ ਕੌਰ ਅਤੇ ਮੁਸਕਾਨ ਕੌਰ, ਦਸਵੀਂ ਜਮਾਤ ਵਿੱਚੋਂ  ਹਰਸ਼ਦੀਪ ਕੌਰ, ਯੁਵਰਾਜ ਸਿੰਘ ਚੌਹਾਨ, ਮਨਪ੍ਰੀਤ ਕੌਰ ਅਤੇ  ਯੁਵਰਾਜ ਸਿੰਘ, ਬਾਰਵੀਂ ਜਮਾਤ (ਆਰਟਸ ਗਰੁੱਪ) ਵਿੱਚੋਂ ਅਰਸ਼ਦੀਪ ਕੌਰ, ਸ਼ਹਿਜਾਦੀ, ਹਰਮਨਪ੍ਰੀਤ ਕੌਰ ਅਤੇ ਸੁਮਨਦੀਪ ਕੌਰ, ਬਾਰਵੀਂ (ਕਾਮਰਸ ਗਰੁੱਪ) ਵਿੱਚੋਂ ਮਨਜੋਤ ਕੌਰ, ਜਸਪ੍ਰੀਤ ਸਿੰਘ ਅਤੇ ਹਰਸ਼ਦੀਪ ਸਿੰਘ, ਬਾਰਵੀਂ (ਮੈਡੀਕਲ ਗਰੁੱਪ) ਵਿੱਚੋਂ ਅਮਨਦੀਪ ਕੌਰ, ਗਗਨਦੀਪ ਕੌਰ ਅਤੇ ਹਰਨੂਰ ਕੌਰ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।  ਇਸ ਸਮਾਗਮ ਵਿਚ ਸਕੂਲ ਪ੍ਰਿੰਸੀਪਲ ਡਾ. ਗੁਰਦੀਪ ਕੌਰ, ਲੈਕਚਰਾਰ ਭਗਵੰਤ ਸਿੰਘ, ਜਸਬੀਰ ਕੌਰ, ਸਵਿੰਦਰ ਕੌਰ, ਰਾਜ ਕੁਮਾਰ, ਪਰਮਜੀਤ ਕੌਰ, ਰਜਨੀ ਬਾਲਾ, ਰਾਜਵੀਰ ਕੌਰ, ਛਤਰਪਾਲ ਸਿੰਘ, ਕਮਲਜੀਤ ਕੌਰ, ਗੁਰਦਰਸ਼ਨ ਕੌਰ, ਕਮਲ ਮੋਹਿਨੀ, ਜੈਸਮੀਨ ਬਾਵਾ, ਅਮਨਦੀਪ ਕੌਰ ਸਿੱਧੂ, ਗੁਰਜੀਤ ਕੌਰ, ਕੰਚਨ ਵਰਮਾ, ਦਵਿੰਦਰ ਕੌਰ, ਅਮਿਤਾ ਗੋਗਨਾ, ਰਜਤ ਕੁਮਾਰ, ਜਸਵੀਰ ਕੌਰ, ਪੂਜਾ, ਬਲਵਿੰਦਰ ਕੌਰ,ਹਰਨੇਕ ਸਿੰਘ, ਅਮਰਜੀਤ ਸਿੰਘ, ਬੂਟਾ ਸਿੰਘ ਅਤੇ ਗੁਰਪ੍ਰੀਤ ਸਿੰਘ ਕੋਟਲਾ ਬਜਵਾੜਾ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ