Sunday, May 19, 2024  

ਪੰਜਾਬ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

May 06, 2024

ਸ੍ਰੀ ਫ਼ਤਹਿਗੜ੍ਹ ਸਾਹਿਬ/6 ਮਈ:
(ਰਵਿੰਦਰ ਸਿੰਘ ਢੀਂਡਸਾ)

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਆਏ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਗਏ ਹਨ। ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਵਾਲੇ ਇਹਨਾਂ ਹੋਣਹਾਰ ਵਿਦਿਆਰਥੀਆਂ ਦਾ ਰੋਟਰੀ ਕਲੱਬ ਫਤਿਹਗੜ੍ਹ ਸਾਹਿਬ ਗੋਲਡ ਵਲੋਂ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਗਮ ਵਿੱਚ ਕਲੱਬ ਵੱਲੋਂ ਸਕੂਲ ਅਧਿਆਪਕਾਂ ਨੂੰ ਵੀ ਵਡਮੁੱਲੀਆਂ ਸੇਵਾਂਵਾ ਦੇਣ ਬਦਲੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਹੁੰਚੇ ਰੋਟਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ,ਐਡਵੋਕੇਟ ਗੁਲਸ਼ਨ ਅਰੋੜਾ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਗਰੇਵਾਲ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦੇ ਹੋਏ ਉਨਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਅੱਠਵੀਂ ਜਮਾਤ ਵਿੱਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਜਸਨੀਤ ਕੌਰ, ਕਿਰਨਦੀਪ ਕੌਰ ਅਤੇ ਮੁਸਕਾਨ ਕੌਰ, ਦਸਵੀਂ ਜਮਾਤ ਵਿੱਚੋਂ ਹਰਸ਼ਦੀਪ ਕੌਰ, ਯੁਵਰਾਜ ਸਿੰਘ ਚੌਹਾਨ, ਮਨਪ੍ਰੀਤ ਕੌਰ ਅਤੇ ਯੁਵਰਾਜ ਸਿੰਘ, ਬਾਰਵੀਂ ਜਮਾਤ (ਆਰਟਸ ਗਰੁੱਪ) ਵਿੱਚੋਂ ਅਰਸ਼ਦੀਪ ਕੌਰ, ਸ਼ਹਿਜਾਦੀ, ਹਰਮਨਪ੍ਰੀਤ ਕੌਰ ਅਤੇ ਸੁਮਨਦੀਪ ਕੌਰ, ਬਾਰਵੀਂ (ਕਾਮਰਸ ਗਰੁੱਪ) ਵਿੱਚੋਂ ਮਨਜੋਤ ਕੌਰ, ਜਸਪ੍ਰੀਤ ਸਿੰਘ ਅਤੇ ਹਰਸ਼ਦੀਪ ਸਿੰਘ, ਬਾਰਵੀਂ (ਮੈਡੀਕਲ ਗਰੁੱਪ) ਵਿੱਚੋਂ ਅਮਨਦੀਪ ਕੌਰ, ਗਗਨਦੀਪ ਕੌਰ ਅਤੇ ਹਰਨੂਰ ਕੌਰ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਸਕੂਲ ਪ੍ਰਿੰਸੀਪਲ ਡਾ. ਗੁਰਦੀਪ ਕੌਰ, ਲੈਕਚਰਾਰ ਭਗਵੰਤ ਸਿੰਘ, ਜਸਬੀਰ ਕੌਰ, ਸਵਿੰਦਰ ਕੌਰ, ਰਾਜ ਕੁਮਾਰ, ਪਰਮਜੀਤ ਕੌਰ, ਰਜਨੀ ਬਾਲਾ, ਰਾਜਵੀਰ ਕੌਰ, ਛਤਰਪਾਲ ਸਿੰਘ, ਕਮਲਜੀਤ ਕੌਰ, ਗੁਰਦਰਸ਼ਨ ਕੌਰ, ਕਮਲ ਮੋਹਿਨੀ, ਜੈਸਮੀਨ ਬਾਵਾ, ਅਮਨਦੀਪ ਕੌਰ ਸਿੱਧੂ, ਗੁਰਜੀਤ ਕੌਰ, ਕੰਚਨ ਵਰਮਾ, ਦਵਿੰਦਰ ਕੌਰ, ਅਮਿਤਾ ਗੋਗਨਾ, ਰਜਤ ਕੁਮਾਰ, ਜਸਵੀਰ ਕੌਰ, ਪੂਜਾ, ਬਲਵਿੰਦਰ ਕੌਰ,ਹਰਨੇਕ ਸਿੰਘ, ਅਮਰਜੀਤ ਸਿੰਘ, ਬੂਟਾ ਸਿੰਘ ਅਤੇ ਗੁਰਪ੍ਰੀਤ ਸਿੰਘ ਕੋਟਲਾ ਬਜਵਾੜਾ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ