Sunday, May 19, 2024  

ਪੰਜਾਬ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

May 06, 2024

ਮਾਨ ਸਰਕਾਰ ਦੀ ਬਿਜਲੀ ਨੀਤੀ ਨੇ ਲੋਕਾਂ ਦੀ ਵੱਡੀ ਬਚਤ ਕੀਤੀ
* ਆਪ ਸਰਕਾਰ ਦਾ 'ਇੱਕ ਵਿਧਾਇਕ-ਇਕ ਪੈਨਸ਼ਨ' ਦਾ ਫੈਸਲਾ ਵਿਰੋਧੀਆਂ ਨੂੰ ਚੁੱਬ ਰਿਹੈ
* 4 ਜੂਨ ਤੋਂ ਬਾਅਦ ਲੋਕ ਭਲਾਈ ਕਾਰਜਾਂ ਦੀ ਫੇਰ ਹਨੇਰੀ ਝੁਲੇਗੀ

ਜਲੰਧਰ, 6 ਮਈ : ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਜੁਝਾਰੂ ਉਮੀਦਵਾਰ ਪਵਨ ਟੀਨੂੰ ਵੱਲੋਂ ਜਲੰਧਰ ਉਤਰੀ ਹਲਕੇ ਦੇ 73 ਨੰਬਰ ਵਾਰਡ ਦੀਆਂ ਵੱਖ-ਵੱਖ ਥਾਵਾਂ ਸਮੇਤ ਕਾਲੀਆ ਕਾਲੋਨੀ ਦੇ ਫੇਜ਼-2 ਵਿੱਚ ਵੀ ਭਰਵੀਆਂ ਰੈਲੀਆਂ ਕੀਤੀਆਂ ਗਈਆਂ |

ਚੋਣਾਂ ਦੀ ਇਸ ਭਖਵੀਂ ਮੁਹਿੰਮ ਦੌਰਾਨ ਪਵਨ ਟੀਨੂੰ ਨੇ ਵੋਟਰਾਂ ਨੂੰ ਬਿਆਨਬਾਜੀ ਦੇ ਆਦੀ ਵਿਰੋਧੀਆਂ ਤੋਂ ਸੁਚੇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਪ੍ਰਾਪਤੀਆਂ ਦੀ ਸਿਆਸਤ ਕਰਦੀ ਹੈ | ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਿਰਫ 2 ਸਾਲਾਂ ਵਿੱਚ ਹੀ ਬਿਜਲੀ ਦੇ ਜੀਰੋ ਬਿੱਲ ਨੀਤੀ ਨੇ ਖਪਤਾਕਾਰਾਂ ਦੇ ਹਜ਼ਾਰਾਂ ਰੁਪਏ ਦੀ ਬਚਤ ਕਰਵਾਈ ਹੈ | ਪਵਨ ਟੀਨੂੰ ਨੇ ਅੱਗੇ ਦਸਿਆ ਕਿ 43 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਯੋਗਤਾ ਦੇ ਅਧਾਰ 'ਤੇ ਦੇ ਕੇ ਜਿਥੇ ਸ਼ਿਫਾਰਸ਼ੀ ਤੇ ਭਿ੍ਸ਼ਟ ਰੁਝਾਨ ਨੂੰ ਖਤਮ ਕੀਤਾ ਗਿਆ ਹੈ ਉਥੇ ਹਮਾਤੜ ਪਰਿਵਾਰਾਂ ਦੇ ਯੋਗਤਾਵਾਨ ਬੱਚਿਆਂ ਦੇ ਸੁਫਨੇ ਸਾਕਾਰ ਕੀਤੇ ਗਏ |

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹ ਨਾਲ ਸੁਣ ਰਹੇ ਸਰੋਤਿਆਂ ਨੂੰ ਪਵਨ ਟੀਨੂੰ ਨੇ ਅੱਗੇ ਦਸਿਆ ਕਿ ਮਾਨ ਸਰਕਾਰ ਵੱਲੋਂ ਇਕ ਵਿਧਾਇਕ ਇਕ ਪੈਨਸ਼ਨ ਬਾਰੇ ਅਸੰਬਲੀ ਵਿੱਚ ਪਾਸ ਕੀਤਾ ਗਿਆ ਮਤਾ ਵਿਰੋਧੀ ਲੀਡਰਾਂ ਨੂੰ ਹਾਲੇ ਵੀ ਕਿਤੇ ਨਾ ਕਿਤੇ ਟੀਸ ਦੇ ਰਿਹਾ ਹੈ ਤਾਂ ਹੀ ਵਿਰੋਧੀ ਆਗੂ ਬਿਆਨਬਾਜ਼ੀ ਦਾ ਕੋਈ ਮੌਕਾ ਨਹੀਂ ਖੁੰਝਾਉਂਦੇ ਪਰ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਹਮੇਸ਼ਾਂ ਆਪਣੀਆਂ ਪ੍ਰਾਪਤੀਆਂ ਦੇ ਅਧਾਰ 'ਤੇ ਹੀ ਸਿਆਸਤ ਕਰਦੀ ਰਹੇਗੀ |
ਪਵਨ ਟੀਨੂੰ ਨੇ ਕਿਹਾ ਕਿ 4 ਜੂਨ ਤੋਂ ਬਾਅਦ ਜਦੋਂ ਚੋਣਾ ਦੀ ਦੌੜ-ਭੱਜ ਖਤਮ ਹੋ ਜਾਏਗੀ ਤਾਂ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਫੇਰ ਤੋਂ ਆਪਣੇ ਲੋਕ ਹਿਤੂ ਕਾਰਜਾਂ ਦੀ ਹਨੇਰੀ ਲਿਆਏਗੀ | ਇਹ ਸਭ ਤਾਂ ਹੀ ਸੰਭਵ ਹੋ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਖਜਾਨੇ ਦੀਆਂ ਪਿਛਲੀਆਂ ਸਰਕਾਰਾਂ ਵੇਲੇ ਦੀਆਂ ਲੱਗੀਆਂ ਚੋਰ ਮੋਰੀਆਂ ਹੁਣ ਖਤਮ ਕਰ ਦਿਤੀਆਂ ਗਈਆਂ ਹਨ ਤੇ ਖਜਾਨਾ ਲਗਾਤਾਰ ਵੱਧ ਰਿਹਾ ਹੈ |
ਪਵਨ ਟੀਨੂੰ ਦਾ ਜਲੰਧਰ ਉਤਰੀ ਹਲਕੇ ਵਿੱਚ ਪੈਂਦੇ ਲੰਬਾ ਪਿੰਡ ਤੇ ਵਾਰਡ 73 ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰਨਾਂ ਤੋਂ ਇਲਾਵਾ ਬਲਦੇਵ ਬੌਬੀ, ਕੇਵਲ ਕ੍ਰਿਸ਼ਨ ਕਾਲਾ, ਬਲਦੇਵ ਰਾਜ, ਅੰਮਿ੍ਤ ਸੰਧੂ, ਬਿੰਨੀ ਜੱਜ, ਸੋਨੂ, ਅਮਰੀਕ, ਰਾਮਸਰਨ, ਜਗੀਰ ਸਿੰਘ, ਜਗਤਾਰ ਸਿੰਘ ਹੈਪੀ, ਰਾਜਾ, ਜੋਗਾ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਗਿਆਨ ਸਿੰਘ, ਕੁਲਦੀਪ ਸਿੰਘ, ਮਨਮੋਹਨ ਸਿੰਘ, ਦਵਿੰਦਰ ਸਿੰਘ, ਬਲਬੀਰ ਸਿੰਘ, ਮੋਹਨ ਸਿੰਘ, ਕੁਲਵਿੰਦਰ ਸਿੰਘ, ਮੇਜਰ ਸਿੰਘ, ਜਰਨੈਲ ਸਿੰਘ, ਜਸਵੰਤ ਸਿੰਘ ਤੇ ਹੋਰ ਬਹੁਤ ਸਾਰੇ ਆਗੂਆਂ ਨੇ ਸਵਾਗਤ ਕੀਤਾ |

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ