Sunday, May 19, 2024  

ਖੇਤਰੀ

ਬ੍ਰਾਹਮਣ ਸੇਵਾ ਸਮਿਤੀ ਜ਼ਿਲ੍ਹਾ ਰੋਪੜ ਦੀ ਮੀਟਿੰਗ

May 06, 2024

ਭਗਵਾਨ ਪਰਸ਼ੂਰਾਮ ਜਨਮ ਉਤਸਵ ਧੂਮਧਾਮ ਨਾਲ ਮਨਾਇਆ ਜਾਵੇਗਾ

ਰੂਪਨਗਰ, 6 ਮਈ (ਰਾਜਨ ਵੋਹਰਾ) : ਬ੍ਰਾਹਮਣ ਸੇਵਾ ਸਮਿਤੀ ਜ਼ਿਲ੍ਹਾ ਰੋਪੜ ਦੀ ਮੀਟਿੰਗ ਘਨੌਲੀ ਵਿੱਖੇ ਹੋਈ। ਪੰਕਜ ਸ਼ਰਮਾ ਅਵਾਨ ਕੋਟ ਅਤੇ ਪੰਡਿਤ ਅਵਨੀਸ਼ ਮੌਦਗਿਲ ਸਾਹੂਮਾਜਰਾ ਨੇ ਦੱਸਿਆ ਕਿ ਬ੍ਰਾਹਮਣ ਸੇਵਾ ਸਮਿਤੀ ਵੱਲੋਂ ਭਗਵਾਨ ਪਰਸ਼ੂਰਾਮ ਜਨਮ ਉਤਸਵ 12 ਮਈ ਦਿਨ ਐਤਵਾਰ ਨੂੰ ਘਨੌਲੀ ਬੱਸ ਸਟੈਂਡ ਨੇੜੇ ਸ਼ਿਵ ਮੰਦਰ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ।
ਇਸ ਦੇ ਲਈ ਸਾਰੀ ਤਿਆਰੀਆਂ ਹੋ ਗਈਆਂ ਹਨ । 12 ਮਈ ਨੂੰ ਸਵੇਰੇ ਸ੍ਰੀ ਸੁੰਦਰ ਕਾਂਡ ਜੀ ਦਾ ਪਾਠ ਹੋਵੇਗਾ, ਜਿਸ ਤੋਂ ਬਾਅਦ ਆਚਾਰੀਆ ਵਿਪਨ ਸ਼ਰਮਾ ਜੀ ਤਾਜਪੁਰਾ ਵਾਲੇ ਅਤੇ ਆਚਾਰੀਆ ਹੈਪੀ ਸ਼ਰਮਾ ਜੀ ਮਹਿੰਦਲੀ ਵਾਲੇ ਭਗਵਾਨ ਪਰਸ਼ੂਰਾਮ ਜੀ ਦੀ ਜੀਵਨੀ ਅਤੇ ਇਤਿਹਾਸ ਵਿੱਚ ਦਰਜ ਬ੍ਰਾਹਮਣਾਂ ਦੇ ਯੋਗਦਾਨ 'ਤੇ ਵਿਸਥਾਰ ਪੂਰਵਕ ਪ੍ਰਵਚਨ ਦੇਣਗੇ ਅਤੇ ਬੱਚਿਆਂ ਤੋਂ ਧਾਰਮਿਕ ਸਵਾਲ ਪੁੱਛ ਕੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕਰਨਗੇ। ਇਸ ਤੋਂ ਬਾਅਦ ਭੰਡਾਰਾ ਸ਼ੁਰੂ ਕੀਤਾ ਜਾਵੇਗਾ। ਬ੍ਰਾਹਮਣ ਸੇਵਾ ਸਮਿਤੀ ਨੇ ਸਾਰੇ ਬ੍ਰਾਹਮਣ ਪਰਿਵਾਰਾਂ ਨੂੰ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸੁਰਿੰਦਰ ਪਾਲ ਕੌਸ਼ਿਕ ਘਨੌਲੀ, ਰਵਿੰਦਰ ਗੌਤਮ ਘਨੌਲੀ, ਰਾਕੇਸ਼ ਸ਼ਰਮਾ ਸਾਹੂਮਾਜਰਾ, ਧਰਮਿੰਦਰ ਸ਼ਰਮਾ ਕਟਲੀ, ਵਿਨੋਦ ਸ਼ਰਮਾ ਦਸਮੇਸ਼ ਨਗਰ, ਰਵਿੰਦਰ ਤਿਵਾਰੀ, ਹਰਦੀਪ ਮੰਗਾ, ਰਾਜੀਵ ਕੌਸ਼ਿਕ, ਭੂਸ਼ਣ ਸ਼ਰਮਾ ਘਨੌਲੀ ਅਤੇ ਵੱਡੀ ਗਿਣਤੀ ਵਿਚ ਬ੍ਰਾਹਮਣ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ