Sunday, May 19, 2024  

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

May 06, 2024

ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਮਾਨ ਨੇ ਕਿਹਾ-ਤੁਸੀਂ ਇੱਕ ਆਮ ਜਿਹੇ ਮੁੰਡੇ ਨੂੰ ਰਾਸ਼ਟਰੀ ਪੱਧਰ ਦਾ ਬਣਾਇਆ, ਜੋ ਦੇਸ਼ ਵਿੱਚ ਪ੍ਰਚਾਰ ਕਰ ਰਿਹਾ ਹੈ, ਹੁਣ ਤੁਸੀਂ ਸੰਗਰੂਰ ਦੀ ਕਮਾਨ ਸੰਭਾਲੋ ਅਤੇ ਮੀਤ ਹੇਅਰ ਨੂੰ ਜਿੱਤਾ ਕੇ ਸੰਸਦ ਵਿੱਚ ਭੇਜੋ

ਭਗਵੰਤ ਮਾਨ ਨੇ ਕਿਹਾ, ਮੈਂ ਵੀ ਦੇਸ਼ ਵਿੱਚ ਪੰਜਾਬ ਦਾ ਮਾਣ ਉੱਚਾ ਕਰ ਰਿਹਾ ਹਾਂ, ਜਦੋਂ ਵੀ ਮੈਂ ਗੁਜਰਾਤ ਜਾਂਦਾ ਹਾਂ ਤਾਂ ਉੱਥੇ ਵੀ ‘ਜੋ ਬੋਲੇ ਸੋ ਨਿਹਾਲ’ ਦੇ ਨਾਅਰੇ ਗੂੰਜਣ ਲੱਗ ਪੈਂਦੇ ਹਨ

ਸੁਨਾਮ ਮੇਰੀ ਕਰਮਭੂਮੀ, ਮੈਂ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਨਾਵਾਂ ਨਾਲ ਜਾਣਦਾ ਹਾਂ, ਇੱਥੇ ਮੈਨੂੰ ਪ੍ਰਚਾਰ ਕਰਨ ਦੀ ਲੋੜ ਨਹੀਂ, ਮੈਂ ਜਾਣਦਾ ਹਾਂ ਤੁਸੀਂ ਸਾਰੇ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿਤਾਉਂਗੇ - ਮਾਨ

ਭਗਵੰਤ ਮਾਨ ਨੇ ਸੁਖਪਾਲ ਖਹਿਰਾ 'ਤੇ ਬੋਲਿਆ ਹਮਲਾ, ਕਿਹਾ- ਖਹਿਰਾ ਨੂੰ ਸੰਗਰੂਰ ਦੇ ਕਿਸੇ ਵੀ ਪਿੰਡ 'ਚ ਛੱਡ ਆਓ, ਉਹ ਪਿੰਡ 'ਚੋਂ ਬਾਹਰ ਨਹੀਂ ਆ ਸਕਦਾ, ਜਿਸਨੂੰ ਸੰਗਰੂਰ ਬਾਰੇ ਕੁਝ ਪਤਾ ਨਾ ਹੋਵੇ, ਉਸ ਨੂੰ ਕਿਸੇ ਵੀ ਕੀਮਤ 'ਤੇ ਜਿੱਤਣ ਨਾ ਦੇਣਾ

59 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ, ਅਕਤੂਬਰ ਤੱਕ ਇਹ 70 ਫੀਸਦੀ ਹੋ ਜਾਵੇਗੀ, ਫਿਰ ਸਰਕਾਰ ਦੇ 5000 ਕਰੋੜ ਰੁਪਏ ਬਚਣਗੇ, ਇਸ ਪੈਸੇ ਨਾਲ ਅਸੀਂ ਹਰ ਮਹੀਨੇ 1000 ਰੁਪਏ ਆਪਣੀਆਂ ਮਾਵਾਂ-ਭੈਣਾਂ ਨੂੰ ਦੇਵਾਂਗੇ-ਮਾਨ

ਮੀਤ ਹੇਅਰ ਨੇ ਕਿਹਾ, ਇਹ ਪਹਿਲੀ ਸਰਕਾਰ ਹੈ ਜਿਸ ਨੇ ਆਪਣੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਅਜਿਹੇ ਵੀ ਵੱਡੇ-ਵੱਡੇ ਕੰਮ ਕੀਤੇ, ਜੋ ਕਿ ਚੋਣ ਵਾਅਦੇ ਨਹੀਂ ਸਨ ਅਤੇ ਉਹ ਕੰਮ ਜਨਤਾ ਦੇ ਸਾਹਮਣੇ ਹੈ

ਸੁਨਾਮ/ਚੰਡੀਗੜ੍ਹ, 6 ਮਈ :  ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਨੂੰ ਦੇਖ ਕੇ ਮੈਨੂੰ 2014 ਦੀ ਯਾਦ ਆ ਗਈ। ਉਸ ਸਮੇਂ ਵੀ ਇਸੇ ਤਰ੍ਹਾਂ ਲੋਕ ਮੇਰਾ ਸਾਥ ਦੇ ਰਹੇ ਸਨ। ਉਨ੍ਹਾਂ ਕਿਹਾ ਕਿ 2014 ਵਿੱਚ ਮੈਂ ਇੱਥੋਂ 2 ਲੱਖ 14 ਹਜ਼ਾਰ ਵੋਟਾਂ ਨਾਲ ਜਿੱਤਿਆ ਸੀ ਪਰ ਇਸ ਵਾਰ ਮੀਤ ਹੇਅਰ ਨੂੰ ਘੱਟੋ-ਘੱਟ 2.5 ਲੱਖ ਵੋਟਾਂ ਨਾਲ ਜਿੱਤ ਕੇ ਨਵਾਂ ਰਿਕਾਰਡ ਕਾਇਮ ਕਰਨਾ ਹੈ।

ਭਗਵੰਤ ਮਾਨ ਨੇ ਸੁਨਾਮ ਦੇ ਲੋਕਾਂ ਨੂੰ ਕਿਹਾ ਕਿ ਸੁਨਾਮ ਮੇਰੀ ਕਰਮਭੂਮੀ ਹੈ। ਇੱਥੇ ਮੈਂ ਕਣਕ ਨੂੰ ਮੰਡੀ ਲੈ ਕੇ ਆਉਂਦਾ ਸੀ। ਇੱਥੋਂ ਹੀ ਮੈਂ ਕਾਲਜ ਪਾਸ ਕੀਤਾ। ਮੈਂ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਨਾਮ ਤੋਂ ਜਾਣਦਾ ਹਾਂ। ਮੇਰੇ ਨਾਨਕੇ (ਨਾਨੀ ਦਾ ਪਿੰਡ) ਵੀ ਇੱਥੇ ਹੀ ਹੈ। ਇੱਥੇ ਮੈਂ ਮਟਕਾ ਕੁਲਫ਼ੀ ਖਾਂਦਾ ਸੀ। ਮੈਨੂੰ ਮਾਸਟਰ ਜੀ ਦੀ ਕਿਤਾਬਾਂ ਦੀ ਦੁਕਾਨ ਤੋਂ ਲੈ ਕੇ ਬੰਗਾਲੀ ਡਾਕਟਰ ਦੇ ਹਸਪਤਾਲ ਤੱਕ ਸਭ ਕੁਝ ਅੱਜ ਵੀ ਯਾਦ ਹੈ। ਮੈਨੂੰ ਇੱਥੇ ਪ੍ਰਚਾਰ ਕਰਨ ਦੀ ਵੀ ਲੋੜ ਨਹੀਂ ਹੈ। ਮੈਨੂੰ ਭਰੋਸਾ ਹੈ ਕਿ ਲੋਕ ਇੱਥੇ ਪ੍ਰਚਾਰ ਕੀਤੇ ਬਿਨਾਂ ਹੀ ਸਾਨੂੰ ਵੋਟ ਦੇਣਗੇ।

ਮਾਨ ਨੇ ਕਿਹਾ ਕਿ ਤੁਸੀਂ ਸਤੌਜ ਪਿੰਡ ਦੇ ਇੱਕ ਸਾਧਾਰਨ ਮਾਸਟਰ ਦੇ ਮੁੰਡੇ ਨੂੰ ਐਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਜਿਸ ਦੀ ਬਦੌਲਤ ਅੱਜ ਲੋਕ ਮੇਰਾ ਨਾਮ ਦੇਸ਼ ਪੱਧਰ ਉੱਤੇ ਜਾਣਦੇ ਹਨ। ਮੈਂ ਦੇਸ਼ ਵਿੱਚ ਪੰਜਾਬ ਦਾ ਮਾਣ ਵੀ ਵਧਾਉਂਦਾ ਹਾਂ। ਦੇਸ਼ 'ਚ ਜਿੱਥੇ ਵੀ ਜਾਂਦਾ ਹਾਂ ਉੱਥੇ 'ਜੋ ਬੋਲੇ ਸੋ ਨਿਹਾਲ' ਦਾ ਨਾਅਰਾ ਗੂੰਜਣ ਲੱਗ ਪੈਂਦਾ ਹੈ, ਕਿਉਂਕਿ ਹਰ ਕੋਈ ਜਾਣਦਾ ਹੈ ਕਿ ਮੈਂ ਪੰਜਾਬ ਤੋਂ ਹਾਂ।

ਮਾਨ ਨੇ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੰਗਰੂਰ ਦੇ 10 ਪਿੰਡਾਂ ਦੇ ਨਾਂ ਵੀ ਨਹੀਂ ਪਤਾ ਅਤੇ ਉਹ ਇੱਥੋਂ ਚੋਣ ਲੜਨ ਆਏ ਹਨ। ਉਹ ਸੰਗਰੂਰ ਤੋਂ ਚੰਡੀਗੜ੍ਹ ਆਉਣ ਲਈ ਜੀਪੀਐਸ ਦੀ ਮਦਦ ਲੈਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਮੀਦਵਾਰ ਨੂੰ ਕਿਸੇ ਵੀ ਕੀਮਤ 'ਤੇ ਜਿੱਤਣ ਨਾ ਦੇਣ ਜਿਸ ਨੂੰ ਇੱਥੋਂ ਦੇ ਲੋਕਾਂ ਬਾਰੇ ਪਤਾ ਨਾ ਹੋਵੇ।

ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ 11 ਘੰਟੇ ਬਿਜਲੀ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

ਇਸ ਤੋਂ ਇਲਾਵਾ ਅਸੀਂ ਪੰਜਾਬ ਦੇ 59 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ। ਜਦੋਂ ਮੈਂ ਮਾਰਚ 2022 ਵਿੱਚ ਮੁੱਖ ਮੰਤਰੀ ਬਣਿਆ ਤਾਂ ਸਿਰਫ਼ 21 ਫ਼ੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ। ਅਕਤੂਬਰ ਤੱਕ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਰਹੇ ਹਾਂ, ਜੋ ਜਲਦ ਹੀ ਪੂਰੀ ਹੋਣਗੀਆਂ।

ਉਨ੍ਹਾਂ ਕਿਹਾ ਕਿ ਅਸੀਂ ਵੀ ਕਈ ਅਜਿਹੇ ਵੱਡੇ ਕੰਮ ਕੀਤੇ ਹਨ, ਜਿਨ੍ਹਾਂ ਦਾ ਅਸੀਂ ਚੋਣਾਂ ਦੌਰਾਨ ਵਾਅਦਾ ਵੀ ਨਹੀਂ ਕੀਤਾ ਸੀ। ਇੱਕ ਅਖ਼ਬਾਰ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਰੋਡ ਸੇਫ਼ਟੀ ਫੋਰਸ ਨੇ ਪਿਛਲੇ 90 ਦਿਨਾਂ 'ਚ ਸੜਕ ਹਾਦਸਿਆਂ ਵਿੱਚ 5800 ਦੇ ਕਰੀਬ ਲੋਕਾਂ ਦੀ ਜਾਨ ਬਚਾਈ ਹੈ। ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਹਰ ਰੋਜ਼ ਸੜਕ ਹਾਦਸਿਆਂ ਵਿੱਚ 30 ਤੋਂ 35 ਮੌਤਾਂ ਹੁੰਦੀਆਂ ਸਨ।

ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਜਦੋਂ ਮੈਂ ਚੋਣ ਪ੍ਰਚਾਰ ਲਈ ਗੁਜਰਾਤ ਜਾ ਰਿਹਾ ਸੀ ਤਾਂ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀ ਫਲਾਈਟ ਵਿੱਚ ਮੇਰੀ ਮੁਲਾਕਾਤ ਇੱਕ ਕੁੜੀ ਨਾਲ ਹੋਈ। ਉਸਨੇ ਮੇਰਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਕੁਝ ਦਿਨ ਪਹਿਲਾਂ ਹੀ ਬਤੌਰ ਪਟਵਾਰੀ ਭਰਤੀ ਹੋਈ ਸੀ। ਫ਼ਿਲਹਾਲ ਮੇਰਾ ਟਰੇਨਿੰਗ ਪੀਰੀਅਡ ਚੱਲ ਰਿਹਾ ਹੈ ਪਰ ਤੁਸੀਂ ਫੈਸਲਾ ਕੀਤਾ ਹੈ ਕਿ ਟਰੇਨਿੰਗ ਦੌਰਾਨ ਵੀ ਕਰਮਚਾਰੀਆਂ ਨੂੰ ਤਨਖ਼ਾਹ ਮਿਲੇਗੀ। ਮੈਂ ਆਪਣੇ ਪਰਿਵਾਰ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਮੈਨੂੰ ਸਰਕਾਰੀ ਨੌਕਰੀ ਮਿਲੇਗੀ ਤਾਂ ਮੇਰੀ ਪਹਿਲੀ ਤਨਖ਼ਾਹ ਦੇ ਪੈਸੇ ਨਾਲ ਮੈਂ ਆਪਣੀ ਦਾਦੀ ਸਮੇਤ ਆਪਣੇ ਪੂਰੇ ਪਰਿਵਾਰ ਨੂੰ ਫਲਾਈਟ ਰਾਹੀਂ ਦਿੱਲੀ ਲੈ ਕੇ ਜਾਵਾਂਗੀ। ਅੱਜ ਤੁਹਾਡਾ ਧੰਨਵਾਦ, ਮੇਰਾ ਇਹ ਸੁਪਨਾ ਪੂਰਾ ਹੋ ਗਿਆ ਹੈ। ਮਾਨ ਨੇ ਕਿਹਾ ਕਿ ਉਸ ਕੁੜੀ ਦੀ ਗੱਲ ਸੁਣ ਕੇ ਮੈਨੂੰ ਬਹੁਤ ਖ਼ੁਸ਼ੀ ਹੋਈ। ਮੈਂ ਕੁਝ ਸਮੇਂ ਲਈ ਭਾਵੁਕ ਵੀ ਹੋ ਗਿਆ।

ਭਗਵੰਤ ਮਾਨ ਨੇ ਬਾਦਲ ਪਰਿਵਾਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਬਾਦਲ ਪਰਿਵਾਰ ਦੇ ਸਾਰੇ ਲੋਕ ਹੀ ਚੋਣਾਂ ਹਾਰ ਚੁੱਕੇ ਹਨ। ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਬਚੀ ਹੈ। ਇਸ ਚੋਣ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਦੀ ਜ਼ਮਾਨਤ ਜ਼ਬਤ ਹੋਣ ਜਾ ਰਹੀ ਹੈ। ਉਸ ਤੋਂ ਬਾਅਦ ਬਾਦਲ ਪਰਿਵਾਰ ਵਿੱਚ ਸਾਰੇ ਹਾਰੇ ਉਮੀਦਵਾਰ ਹੋਣਗੇ, ਫਿਰ ਲੋਕ ਇਕ ਦੂਜੇ 'ਤੇ ਦੋਸ਼ ਨਹੀਂ ਲਗਾਉਣਗੇ ਕਿ 'ਤੁਸੀਂ ਹਾਰ ਗਏ' ਕਿਉਂਕਿ ਹਰ ਕੋਈ ਹਾਰਿਆ ਹੋਵੇਗਾ।

ਜਨ ਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਉਮੀਦਵਾਰ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਕੰਮ ਕੀਤੇ ਹਨ। ਮਾਨ ਸਰਕਾਰ ਨੇ ਬਿਨਾਂ ਕੋਈ ਵਾਅਦਾ ਕੀਤੇ ਸੜਕ ਸੁਰੱਖਿਆ ਫੋਰਸ ਬਣਾਈ। ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ। ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਅਤੇ ਬਿਨਾਂ ਕਿਸੇ ਵਾਅਦੇ ਤੋਂ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਦੇਣ ਵਰਗੇ ਕਈ ਕੰਮ ਕੀਤੇ। ਜਦੋਂ ਕਿ ਪਿਛਲੀਆਂ ਸਰਕਾਰਾਂ ਵਿੱਚ ਸਿਆਸੀ ਪਾਰਟੀਆਂ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ 5% ਵੀ ਪੂਰੇ ਨਹੀਂ ਕਰ ਸਕੀਆਂ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਅਹੁਦੇਦਾਰ ਵੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ