Sunday, May 19, 2024  

ਰਾਜਨੀਤੀ

ਪੰਜਾਬ ‘ਚ ਅਕਾਲੀ ਦਲ ਦਾ ਹਾਲ ਚੌਟਾਲਿਆਂ ਵਰਗਾ ਹੋਇਆ : ਢਿੱਲੋਂ

May 06, 2024

ਬਸੌਲੀ ਦੇ ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ

ਲਾਲੜੂ, 6 ਮਈ (ਚੰਦਰਪਾਲ ਅੱਤਰੀ) : ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਬਸੌਲੀ ਵਿਖੇ ਕਈ ਪਰਿਵਾਰਾਂ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕਾਂਗਰਸ ਵਿੱਚ ਸਾਮਿਲ ਹੋ ਗਏ ਹਨ। ਉਨ੍ਹਾਂ ਕਾਂਗਰਸ ਦਾ ਹੱਥ ਫੜਨ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ. ਢਿੱਲੋਂ ਨੇ ਕਿਹਾ ਕਿ ਪਿੰਡ ਬਸੌਲੀ ਦੇ ਰਾਮ ਚੰਦਰ, ਜਸਵਿੰਦਰ ਸਿੰਘ, ਪਵਨ ਕੁਮਾਰ, ਸਤੀਸ਼ ਕੁਮਾਰ, ਰਾਜੇਸ਼ ਕੁਮਾਰ, ਬਿੰਦਰ ਸਿੰਘ, ਸੀਲਾ , ਰੌਸਨ ਲਾਲ, ਰਾਮ ਪਾਲ, ਮਲਕੀਤ ਸਿੰਘ, ਬਲਕਾਰ ਸਿੰਘ, ਸ਼ੇਰਾ ਸਿੰਘ, ਸੋਨਾ ਦੇਵੀ, ਸੀਮਾ ਦੇਵੀ, ਅੰਜੂ ਦੇਵੀ, ਕਰਨੈਲ ਕੌਰ,ਪ੍ਰੀਤੋ ਦੇਵੀ ਅਤੇ ਸੀਮਾ ਦੇਵੀ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਸ. ਢਿਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ ਅਤੇ ਹੁਣ ਅਕਾਲੀ ਦਲ ਦਾ ਪੰਜਾਬ ਵਿੱਚ ਹਾਲ ਚੌਟਾਲਿਆਂ ਦੇ ਪਰਿਵਾਰ ਵਰਗਾ ਹੋ ਗਿਆ ਹੈ। ਸ. ਢਿੱਲੋਂ ਨੇ ਕਿਹਾ ਕਿ ਐਨਕੇ ਸਰਮਾ ਨੇ 25 ਸਾਲ ਆਪਣੀ ਚੜ੍ਹਾਈ ਹੀ ਦੇਖੀ ਹੈ, ਪਰ ਜਦੋਂ ਉਨਾਂ 2022 ਦੀ ਚੋਣ ਹਾਰੀ ਤਾਂ ਉਹ ਦੋ ਸਾਲ ਤਾਂ ਘਰੋਂ ਬਾਹਰ ਹੀ ਨਹੀਂ ਨਿਕਲੇ । ਉਨ੍ਹਾਂ ਕਿਹਾ ਕਿ ਐਨਕੇ ਸਰਮਾ ਇਸ ਇਲੈਕਸਨ ਵਿੱਚ ਚੌਥੇ ਨੰਬਰ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਹਲਕਾ ਵਿਧਾਇਕ ਅਕਸਰ ਕਹਿੰਦਾ ਹੈ ਕਿ ਮੈਂ ਹਲਕੇ ਦੇ ਕਿਸੇ ਵੀ ਭੋਗ ਜਾਂ ਵਿਆਹ ਸਮਾਗਮ ਵਿੱਚ ਸਾਮਿਲ ਨਹੀਂ ਹੋ ਸਕਦਾ ਤੇ ਇਸ ਗੱਲ ਨੂੰ ਉਨ੍ਹਾਂ ਨੇ ਪੂਰਾ ਵੀ ਕਰਕੇ ਦਿਖਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਅਧਾਰ ਹੀ ਨਹੀਂ ਰਹਿ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ , ਜੋ ਕਿਸਾਨੀ ਨੂੰ ਵੀ ਵੱਡੇ ਘਰਾਣਿਆਂ ਨੂੰ ਵੇਚਣਾ ਚਾਹੁੰਦੀ ਹੈ ਅਤੇ ਭਾਜਪਾ ਨੇ ਹਮੇਸਾਂ ਦੇਸ ਵਿੱਚ ਵੰਡ ਪਾਊ ਅਤੇ ਆਪਸੀ ਭਾਈਚਾਰਾ ਤੋੜਨ ਦੀ ਰਾਜਨੀਤੀ ਕੀਤੀ । ਉਨ੍ਹਾਂ ਕਿਹਾ ਕਿ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਡਾ. ਧਰਮਵੀਰ ਗਾਂਧੀ ਬਹੁਤ ਨੇਕ ਸੂਝਵਾਨ ਅਤੇ ਸਿਆਣਾ ਉਮੀਦਵਾਰ ਹਨ, ਜਿਨ੍ਹਾਂ ਨੂੰ ਇੱਕ-ਇੱਕ ਵੋਟ ਪਾ ਕੇ ਵੱਡੀ ਲੀਡ ਦੇਣਾ ਹਲਕਾ ਵਾਸੀਆਂ ਦਾ ਫਰਜ ਬਣਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਲੀਵਾਲ ਕੁੱਟਮਾਰ ਮਾਮਲਾ: ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਮੁੱਖ ਮੰਤਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ

ਮਾਲੀਵਾਲ ਕੁੱਟਮਾਰ ਮਾਮਲਾ: ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਮੁੱਖ ਮੰਤਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ

ਬੰਗਾਲ: 5ਵੇਂ ਪੜਾਅ 'ਚ 57 ਫੀਸਦੀ ਬੂਥ ਸੰਵੇਦਨਸ਼ੀਲ, CAPF ਦੀ ਤਾਇਨਾਤੀ ਵਧੀ

ਬੰਗਾਲ: 5ਵੇਂ ਪੜਾਅ 'ਚ 57 ਫੀਸਦੀ ਬੂਥ ਸੰਵੇਦਨਸ਼ੀਲ, CAPF ਦੀ ਤਾਇਨਾਤੀ ਵਧੀ

ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਘਰ ਅਤੇ ਕਮਰੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆਵੇਗੀ

ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਘਰ ਅਤੇ ਕਮਰੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆਵੇਗੀ

ਸਵਾਤੀ ਮਾਲੀਵਾਲ ਤੀਸ ਹਜ਼ਾਰੀ ਅਦਾਲਤ ਵਿੱਚ ਬਿਆਨ ਦਰਜ ਕਰਵਾਉਣ ਲਈ

ਸਵਾਤੀ ਮਾਲੀਵਾਲ ਤੀਸ ਹਜ਼ਾਰੀ ਅਦਾਲਤ ਵਿੱਚ ਬਿਆਨ ਦਰਜ ਕਰਵਾਉਣ ਲਈ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ