Sunday, May 19, 2024  

ਖੇਤਰੀ

ਲਾਈਨ 'ਚੋਂ ਬਚਣ ਦੇ ਚੱਕਰ ਚ ਡਰਾਈਵਰ ਨੇ ਬੱਸ ਖੱਡੇ ਵਿੱਚ ਫਸਾਈ

May 06, 2024

ਰਾਹਗੀਰਾਂ ਦੇ ਨਾਲ-ਨਾਲ ਸਵਾਰੀਆਂ ਦੀ ਜਾਨ ਵੀ ਖਤਰੇ ‘ਚ ਪਾਈ

ਲਾਲੜੂ, 6 ਮਈ (ਚੰਦਰਪਾਲ ਅੱਤਰੀ) :  ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਵੱਧ ਰਹੀ ਵਾਹਨਾਂ ਦੀ ਗਿਣਤੀ ਕਾਰਨ ਜਿੱਥੇ ਆਮ ਲੋਕ ਪ੍ਰੇਸ਼ਾਨ ਹਨ, ਉੱਥੇ ਹੀ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਨੂੰ ਤੋੜ ਕੇ ਸੜਕ ਕਿਨਾਰੇ ਬਣੇ ਡਿਵਾਇਡਰਾਂ ਉੱਤੋਂ ਦੀ ਹਰਿਆਣਾ ਰੋਡਵੇਜ ਦੇ ਡਰਾਇਵਰ ਬੱਸਾਂ ਨੂੰ ਟਪਾਉਂਦੇ ਆਮ ਦੇਖੇ ਜਾਂਦੇ ਹਨ। ਇਸ ਕਾਰਨ ਰਾਹਗੀਰਾਂ ਦੇ ਨਾਲ-ਨਾਲ ਬੱਸ ਅੰਦਰ ਬੈਠੀਆਂ ਸਵਾਰੀਆਂ ਤੱਕ ਨੂੰ ਜਾਨ ਦਾ ਖਤਰਾ ਬਣਿਆ ਰਹਿੰਦਾ ਹੈ।ਇਸੇ ਤਰ੍ਹਾਂ ਦਾ ਵਾਕਿਆ ਅੱਜ ਉਸ ਸਮੇਂ ਵਾਪਰਿਆ ਜਦੋਂ ਲਾਈਨ ‘ਚ ਖੜਨ ਦੀ ਬਜਾਏ ਹਰਿਆਣਾ ਰੋਡਵੇਜ ਦਾ ਡਰਾਇਵਰ ਸੜਕ ਕਿਨਾਰੇ ਬਣੀ ਸਲਿੱਪ ਰੋਡ ਦੇ ਵਿਚਕਾਰ ਡਿਵਾਇਡਰ ਉੱਤੋਂ ਦੀ ਬੱਸ ਲੰਘਾ ਰਿਹਾ ਸੀ ਅਤੇ ਡਿਵਾਇਡਰ ਉੱਤੇ ਰੱਖੀ ਸਲੈਬ ਟੁੱਟ ਜਾਣ ਕਾਰਨ ਬੱਸ ਦਾ ਅਗਲਾ ਟਾਇਰ ਡਿਵਾਇਡਰ ਦੇ ਥੱਲੇ ਬਣੀ ਡਰੇਨ ਵਿੱਚ ਫਸ ਗਿਆ। ਇਸ ਦਾ ਵਿਰੋਧ ਕਰਦਿਆਂ ਲੋਕਾਂ ਨੇ ਦੱਸਿਆ ਕਿ ਇਹ ਹਰਿਆਣਾ ਰੋਡਵੇਜ ਦੀ ਬੱਸ ਅੰਬਾਲਾ ਤੋਂ ਚੰਡੀਗੜ੍ਹ ਜਾ ਰਹੀ ਸੀ ਅਤੇ ਸਥਾਨਕ ਆਈਟੀਆਈ ਲਾਇਟਾਂ ਉੱਤੇ ਕੌਮੀ ਮਾਰਗ ਉੱਤੇ ਲੱਗੀ ਵਾਹਨਾਂ ਦੀ ਲੰਮੀ ਲਾਈਨ ਰਾਹੀ ਲੰਘਣ ਦੀ ਬਜਾਏ ਹਰਿਆਣਾ ਰੋਡਵੇਜ਼ ਦਾ ਡਰਾਈਵਰ ਬੱਸ ਨੂੰ ਡਿਵਾਇਡਰ ਪਾਰ ਕਰਕੇ ਸਲਿੱਪ ਰੋਡ ਰਾਹੀ ਕੱਢਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਦੇ ਚੱਲਦਿਆਂ ਬੱਸ ਦਾ ਅਗਲਾ ਟਾਇਰ ਡਿਵਾਇਡਰ ਦੀ ਸਲੈਬ ਟੁੱਟਣ ਕਾਰਨ ਡਰੇਨ ਵਿੱਚ ਫਸ ਗਿਆ ਅਤੇ ਬੱਸ ਵਿੱਚ ਸਵਾਰ 4 ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ,ਜਿਨ੍ਹਾਂ ਨੂੰ ਫਸਟਏਡ ਦੇ ਕੇ ਦੂਜੇ ਵਾਹਨ ਰਾਹੀਂ ਚੰਡੀਗੜ੍ਹ ਵੱਲ ਭੇਜ ਦਿੱਤਾ ਗਿਆ। ਰਾਹਗੀਰਾਂ ਦਾ ਕਹਿਣਾ ਹੈ ਕਿ ਬੱਸ ਦਾ ਬੇਤਰਤੀਬ ਸੜਕਾਂ ਉੱਤੇ ਚਲਣਾ ਰਾਹਗੀਰਾਂ ਦੀ ਜਾਨ ਲਈ ਖਤਰਾ ਹੈ, ਜਿਸ ਨੂੰ ਸਥਾਨਕ ਪੁਲਿਸ ਨੂੰ ਰੋਕਣਾ ਚਾਹੀਦਾ ਹੈ। ਸੰਪਰਕ ਕਰਨ ਤੇ ਟਰੈਫਿਕ ਪੁਲਿਸ ਇੰਚਾਰਜ ਲੈਹਲੀ ਜਸਬੀਰ ਸਿੰਘ ਨੇ ਕਿਹਾ ਕਿ ਆਵਾਜਾਈ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਤੇ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸ ਡਰਾਇਵਰ ਦੀ ਅਣਗਹਿਲੀ ਹੈ, ਜਿਸ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਚਾਲਕ ਦਾ ਗਲਤ ਡਰਾਈਵਿੰਗ ਦਾ ਚਲਾਨ ਵੀ ਕੱਟਿਆ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹਗੀਰਾਂ ਦੀ ਸੁਰੱਖਿਆ ਨੂੰ ਦੇਖਦਿਆਂ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ