Sunday, May 19, 2024  

ਖੇਤਰੀ

ਖੇਤਾਂ 'ਚ ਕਣਕ ਦੀ ਰਹਿੰਦ ਖੂੰਦ ਨੂੰ ਲੱਗੀ ਅੱਗ ਨੇ ਖੇੜੀ ਨੌਧ ਸਿੰਘ ਥਾਣੇ ਨੂੰ ਲਿਆ ਲਪੇਟ 'ਚ

May 06, 2024

ਪੁਲਿਸ ਵੱਲੋਂ ਕਬਜ਼ੇ 'ਚ ਲਈਆਂ ਗਈਆਂ ਤਿੰਨ ਗੱਡੀਆਂ ਬੁਰੀ ਤਰ੍ਹਾਂ ਸੜੀਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 6 ਮਈ  (ਰਵਿੰਦਰ ਸਿੰਘ ਢੀਂਡਸਾ) :  ਖੇੜੀ ਨੌਧ ਸਿੰਘ ਵਿਖੇ ਕਣਕ ਦੀ ਰਹਿੰਦ ਖੂੰਦ ਨੂੰ ਲੱਗੀ ਅੱਗ ਕਾਰਨ ਥਾਣਾ ਖੇੜੀ ਨੌਧ ਸਿੰਘ ਵਿਖੇ ਖੜ੍ਹੀਆਂ ਤਿੰਨ ਗੱਡੀਆਂ ਦੇ ਬੁਰੀ ਤਰ੍ਹਾਂ ਸੜ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣਾ ਖੇੜੀ ਨੌਧ ਸਿੰਘ ਦੇ ਪਿਛਲੇ ਪਾਸੇ ਖੇਤਾਂ 'ਚ ਕਿਸੇ ਵੱਲੋਂ ਕਣਕ ਦੇ ਰਹਿੰਦ ਖੂੰਦ ਨੂੰ ਅੱਗ ਲਗਾਈ ਗਈ ਸੀ ਜੋ ਕਿ ਚੱਲੀਆਂ ਤੇਜ਼ ਹਵਾਵਾਂ ਕਾਰਨ ਕੁਝ ਹੀ ਸਮੇਂ 'ਚ ਥਾਣੇ ਦੇ ਅਹਾਤੇ ਤੱਕ ਪਹੁੰਚ ਗਈ।ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਥਾਣੇ 'ਚ ਭਗਦੜ ਮੱਚ ਗਈ ਜਿਸ 'ਤੇ ਆਮ ਲੋਕਾਂ ਅਤੇ ਪੁਲਿਸ ਕਰਮਚਾਰੀਆਂ ਨੇ ਬੜੀ ਮੁਸ਼ੱਕਤ ਕਰਕੇ ਅੱਗ ਨੂੰ ਹੋਰ ਅੱਗੇ ਵਧਣ ਤੋਂ ਰੋਕਿਆ।ਜਦੋਂ ਤੱਕ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਉਦੋਂ ਤੱਕ ਤਾਂ ਥਾਣੇ ਦੇ ਅਹਾਤੇ 'ਚ ਖੜੀਆਂ ਤਿੰਨ ਗੱਡੀਆਂ ਜੋ ਕਿ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਮਾਲ ਮੁਕੱਦਮਾ ਵਜੋਂ ਕਬਜ਼ੇ 'ਚ ਲਈਆਂ ਹੋਈਆਂ ਸਨ ਅੱਗ ਨਾਲ ਬੁਰੀ ਤਰ੍ਹਾਂ ਸੜ ਗਈਆਂ ਪਰ ਮੌਕੇ 'ਤੇ ਮੌਜ਼ੂਦ ਲੋਕਾਂ ਵੱਲੋਂ ਵਰਤੀ ਗਈ ਮੁਸ਼ਤੈਦੀ ਕਾਰਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।ਖੇਤਾਂ 'ਚ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਥਾਣੇ 'ਚ ਖੜੀ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਥਾਣਾ ਖੇੜੀ ਨੌਧ ਸਿੰਘ ਦੀ ਪੁਲਿਸ ਵੱਲੋਂ ਨਾਮਾਲੂਮ ਵਿਅਕਤੀ ਵਿਰੁੱਧ ਅ/ਧ 435,427,188 ਆਈ.ਪੀ.ਸੀ. ਅਤੇ ਪ੍ਰੀਵੈਨਸ਼ਨ ਆਫ ਡੈਮੇਜ ਟੂ ਪਬਲਿਕ ਪ੍ਰਾਪਰਟੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ