Sunday, May 19, 2024  

ਪੰਜਾਬ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

May 06, 2024

ਅੰਮ੍ਰਿਤਸਰ , ਚੰਡੀਗੜ੍ਹ,  6 ਮਈ (ਦਸਨਸ, ਜੋਗਿੰਦਰ ਪਾਲ ਸਿੰਘ ਕੁੰਦਰਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗਿ੍ਰਫਤਾਰ ਕਰ ਲਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ 13 (ਡੀ) ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਕੇਸ ਨੰ. 32 ਮਿਤੀ 24.08.2006 ਵਿੱਚ ਲੋੜੀਂਦਾ ਸੀ। ਉਕਤ ਦੋਸ਼ੀ ਨੂੰ ਅਦਾਲਤ ਨੇ 06-04-2011 ਨੂੰ ਕੇਂਦਰੀ ਸਹਿਕਾਰੀ ਬੈਂਕ, ਬ੍ਰਾਂਚ ਗੁਰੂ-ਕਾ-ਬਾਗ, ਅੰਮ੍ਰਿਤਸਰ ਵਿਖੇ ਮੈਨੇਜਰ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ 2.50 ਕਰੋੜ ਰੁਪਏ ਦੇ ਕਰਜ਼ੇ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਉਕਤ ਕੇਸ ਵਿੱਚ ਪੀ.ਓ.(ਭਗੌੜਾ) ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਅਮਰੀਕਾ ਭੱਜ ਗਿਆ ਸੀ ਅਤੇ ਬਾਅਦ ਵਿੱਚ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਭਾਰਤ ਪਰਤਣ ਸਬੰਧੀ ਸੁਚੇਤ ਕੀਤਾ ਗਿਆ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੂੰ ਰਵਾਨਾ ਕੀਤਾ ਗਿਆ ਅਤੇ ਦੋਸ਼ੀ ਨੂੰ ਏਅਰਪੋਰਟ ਤੋਂ ਗਿ੍ਰਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ