Sunday, May 19, 2024  

ਖੇਤਰੀ

ਹੈਰੋਇਨ ਇੱਕ ਕਿਲੋ, ਇੱਕ ਪਿਸਟਲ ਸਮੇਤ ਮੈਗਜ਼ੀਨ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

May 06, 2024

ਗੁਰਦਾਸਪੁਰ, 6 ਮਈ ( ਅਸ਼ਵਨੀ ) : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋ 3 ਵਿਅਕਤੀਆਂ ਨੂੰ ਇੱਕ ਕਿਲੋ ਹੈਰੋਇਨ , ਇੱਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 7500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਸਹਾਇਕ ਸਬ ਇੰਸਪੈਕਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦੱਸਿਆ ਕਿ ਉਹ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਸਰਬਜੀਤ ਸਿੰਘ ਉਰਫ ਸਾਬੀ ਪੁੱਤਰ ਪਲਵਿੰਦਰ ਸਿੰਘ ਵਾਸੀ ਕਲਾਨੋਰ ਦੇ ਘਰ ਰੇਡ ਕੀਤਾ ਅਤੇ ਉਪ ਪੁਲਿਸ ਕਪਤਾਨ ਨਾਰਕੋਟਿਕ ਗੁਰਦਾਸਪੁਰ ਦੀ ਹਦਾਇਤ ਤੇ ਤਫਤੀਸ਼ੀ ਅਫਸਰ ਨੇ ਉਕਤ ਦੇ ਹੱਥ ਵਿੱਚ ਫੜੀ ਜੈਕਟ ਦੀ ਤਲਾਸ਼ੀ ਕੀਤੀ ਗਈ ਤਾਂ ਇੱਕ ਕਿਲੋ ਗ੍ਰਾਮ ਹੈਰੋਇਨ ਬਰਾਮਦ ਹੋਈ । ਸਹਾਇਕ ਸਬ ਇੰਸਪੈਕਰ ਸੋਹਨ ਲਾਲ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਸਿੰਘੋਵਾਲ ਮੋੜ ਤੋਂ ਪ੍ਰੀਤਮ ਸਿੰਘ ਉਰਫ ਮੁੱਖਾ ਪੁੱਤਰ ਸ਼ਰਮ ਸਿੰਘ ਵਾਸੀ ਹਸਨਪੁਰ ਸਿੰਘੋਵਾਲ ਨੂੰ ਸ਼ੱਕ ਪੈਣ ਉਪਰ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਤਾਂ ਇੱਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਬਿਨਾਂ ਮਾਰਕਾ ਬਰਾਮਦ ਹੋਈ । ਸਹਾਇਕ ਸਬ ਇੰਸਪੈਕਰ ਰਮੇਸ਼ ਕੁਮਾਰ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਬੰਟੀ ਪੁੱਤਰ ਸ਼ਿੰਘਾਰਾ ਸਿੰਘ ਵਾਸੀ ਲੇਹਲ ਦੇ ਘਰ ਰੇਡ ਕਰਕੇ 7500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ