Sunday, May 19, 2024  

ਖੇਤਰੀ

ਬਾਹਾਂ ਖ਼ੜ੍ਹੀਆਂ ਕਰਕੇ ਤਿੰਨ ਕਾਲੇ ਕਾਨੂੰਨਾਂ ਨੂੰ ਸਹੀ ਦੱਸਣ ਵਾਲਾ ਸੀ ਬਾਦਲ ਪਰਿਵਾਰ:ਡਾ ਬਲਬੀਰ

May 06, 2024

ਗੁਰਲਾਲ ਘਨੌਰ ਦੀ ਮੌਜੂਦਗੀ ਵਿੱਚ ਡਾ ਬਲਬੀਰ ਸਿੰਘ ਨੇ ਘਨੌਰ ਦੇ ਦਰਜਨਾ ਪਿੰਡਾਂ ਦਾ ਕੀਤਾ ਤੁਫਾਨੀ ਦੋਰਾ

ਏ ਪੀ ਸਿੰਘ ਵਿਰਕ
ਰਾਜਪੁਰਾ/ਘਨੌਰ, 6 ਮਈ : ਪਟਿਆਲਾ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਅਤੇ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਨੇ ਅੱਜ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਵਿੱਚ ਦਰਜਨਾ ਪਿੰਡਾ ਦਾ ਦੌਰਾ ਕੀਤਾ।ਜਿਸ ਦੌਰਾਨ ਉਨਾਂ ਨੂੰ ਘਨੌਰ ਦੇ ਲੋਕਾਂ ਦਾ ਭਾਰੀ ਸਮਰਥਨ ਮਿਲਿਆ।ਇਸੇ ਤਹਿਤ ਘਨੌਰ ਹਲਕੇ ਦੇ ਪਿੰਡ ਕਾਮੀ ਖੁਰਦ, ਪਿੰਡ ਮਾਹੜੀਆਂ,ਹਰਪਾਲਾ, ਪਿੰਡ ਸੌਂਟਾ ਧਰਮਸ਼ਾਲਾ, ਸਰਾਲਾਂ ਕਲਾਂ ਤੇ ਸਰਾਲਾ ਖੁਰਦ, ਰੁੜਕਾ, ਬਠੋਈਆਂ ਤੇ ਬਠੋਈਆਂ ਖੁਰਦ, ਪਿੰਡ ਕਾਂਮੀ ਕਲਾਂ, ਪਿੰਡ ਸੋਗਲਪੁਰ, ਬੱਸ ਸਟੈਂਡ ਬਘੋਰਾ, ਆਦਿ ਪਿੰਡਾਂ ਵਿੱਚ ਇੱਕਠਾਂ ਨੂੰ ਸੰਬੋਧਨ ਕੀਤਾ।ਡਾ ਬਲਬੀਰ ਨੇ ਕਿਹਾ ਕਿ ਅਕਾਲੀ ਤੇ ਭਾਜਪਾਈ ਅੱਜ ਵੀ ਅੰਦਰੋਂ ਇੱਕ ਹਨ ਤੇ ਅਕਾਲੀ ਦਲ ਨੂੰ ਪਾਇਆ ਵੋਟ ਵੀ ਭਾਜਪਾ ਦੇ ਖ਼ਾਤੇ ’ਚ ਜਾਵੇਗਾ।ਉਨ੍ਹਾਂ ਕਿਹਾ ਕਿ ਲੋਕ ਹਾਲੇ ਭੁੱਲੇ ਨਹੀਂ ਕਿ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਵਾਪਸ ਕਰਨ ਲਈ ਉਨ੍ਹਾਂ ਨੂੰ ਅਪਣੇ 700 ਕਿਸਾਨ ਭਰਾਵਾਂ ਦੀਆਂ ਸ਼ਹੀਦੀਆਂ ਦੇਣੀਆਂ ਪਈਆਂ ਤੇ ਇਨ੍ਹਾਂ ਖੇਤੀ ਬਿੱਲਾਂ ਦੇ ਹੱਕ ਵਿਚ ਖੜ੍ਹਨ ਵਾਲਾ ਪੰਜਾਬ ਦੇ ਵਿਚ ਸਭ ਤੋਂ ਪਹਿਲਾਂ ਬਾਦਲ ਪਰਿਵਾਰ ਸੀ, ਜਿਸ ਨੇ ਬਾਹਾਂ ਖ਼ੜ੍ਹੀਆਂ ਕਰਕੇ ਕਿਸਾਨਾਂ ਦਾ ਵਿਰੋਧ ਕੀਤਾ ਸੀ ਤੇ ਬਿੱਲਾਂ ਨੂੰ ਫ਼ਾਇਦੇਮੰਦ ਦੱਸਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਾਂ ਕੀ ਕਾਂਗਰਸ ਸਰਕਾਰ ਨੇ ਵੀ ਕਿਸਾਨਾਂ ਨੂੰ ਮੁਆਵਜ਼ੇ ਦੀ ਇੱਕ ਫੁੱਟੀ ਕੌਡੀ ਨਹੀਂ ਦਿੱਤੀ, ਜਿਸ ਦੇ ਚੱਲਦੇ ਅੱਜ ਦੇ ਲੋਕ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ। ਇਸ ਮੋਕੇ ਵੱਖ-ਵੱਖ ਪਿੰਡਾ ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾ ਨੂੰ ਬੂਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀ ਛੱਡ ਰਹੇ।ਹੁਣ ਸਾਡਾ ਫਰਜ ਬਣਦਾ ਹੈ ਕਿ ਆਪਾ ਮਾਨ ਸਰਕਾਰ ਨੂੰ ਤੱਕੜਾ ਕਰਨ ਲਈ 13-0 ਦੇ ਨਾਅਰੇ ਤੇ ਪਹਿਰਾ ਦਈਏ ਅਤੇ ਆਪ ਦੇ ਉਮੀਦਵਾਰ ਡਾ ਬਲਬੀਰ ਸਿੰਘ ਨੂੰ ਵੱਧ ਤੋਂ ਵੱਧ ਵੋਟਾ ਪਵਾ ਕੇ ਹਲਕਾ ਘਨੌਰ ਤੋ ਵੱਡੀ ਲੀਡ ਨਾਲ ਜਿੱਤ ਦਰਜ ਕਰਵਾਉਣ ਚ ਯੋਗਦਾਨ ਪਾਈਏ।ਇਸ ਮੌਕੇ ਸੁਰਿੰਦਰ ਸਿੰਘ ਸਰਵਾਰਾ, ਦਵਿੰਦਰ ਸਿੰਘ,ਗੁਰਤਾਜ ਸਿੰਘ ਸੰਧੂ ਪੀ ਏ, ਕੁਲਵੰਤ ਸਿੰਘ ਕੋਚ ਪੀ ਏ, ਜਰਨੈਲ ਸਿੰਘ ਮਨੂੰ, ਅਵਤਾਰ ਸਿੰਘ ਸੋਗਲਪੁਰ, ਕਰਨੈਲ ਸਿੰਘ ਘੱਘਰ ਸਰਾਏ, ਦਿਲਬਾਗ ਸਿੰਘ,ਗੁਰਪ੍ਰੀਤ ਸਿੰਘ ਮੰਨਣ ਬਲਾਕ ਪ੍ਰਧਾਨ, ਅਸ਼ਵਨੀ ਕੁਮਾਰ ਬਲਾਕ ਪ੍ਰਧਾਨ, ਨਰ ਸਿੰਘ ਕਾਮੀ ਖੁਰਦ ਬਲਾਕ ਪ੍ਰਧਾਨ, ਹਰਚਰਨ ਸਿੰਘ ਸੋਂਟਾ ਬਲਾਕ ਪ੍ਰਧਾਨ, ਹਰਜੀਤ ਸਿੰਘ ਸਰਲਾ ਬਲਾਕ ਪ੍ਰਧਾਨ, ਲਖਵਿੰਦਰ ਗੁੱਜਰ ਬੜੋਲੀ ਗੁਜ਼ਰਾਂ, ਬਲਾਕ ਪ੍ਰਧਾਨ, ਕੈਪਟਨ ਦੀਦਾਰ ਸਿੰਘ ਅਜਰਾਵਰ ਬਲਾਕ ਪ੍ਰਧਾਨ, ਧਰਮਿੰਦਰ ਸਿੰਘ ਸਾਹਪੁਰ, ਬੰਟੀ ਬਠੋਣੀਆ,ਸਤਨਾਮ ਸਿੰਘ ਢੀਡਸਾ, ਹੈਪੀ ਰਾਮਪੁਰ, ਗੁਰਧਿਆਨ ਸਿੰਘ,ਰਾਕੇਸ਼ ਕੁਮਾਰ ਬੱਗਾ, ਅਮਰਿੰਦਰ ਮਾਨ ਢੋਲਾਂ,ਕਰਮ ਸਿੰਘ , ਅਵਤਾਰ ਸਿੰਘ ਚਮਾਰੂ, ਸਤਨਾਮ ਸਿੰਘ ਅਤੇ ਹੋਰ ਕਈ ਆਪ ਆਗੂ, ਵਾਲੰਟੀਅਰ ਤੇ ਪਿੰਡ ਵਾਸੀ ਮੌਜੂਦ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ