Sunday, May 19, 2024  

ਕੌਮੀ

ਲੋਕ ਸਭਾ ਚੋਣਾਂ-2024 : ਤੀਜੇ ਗੇੜ ’ਚ 11 ਰਾਜਾਂ ਦੀਆਂ 93 ਸੀਟਾਂ ’ਤੇ ਵੋਟਾਂ ਅੱਜ

May 06, 2024

1352 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ

ਏਜੰਸੀਆਂ
ਨਵੀਂ ਦਿੱਲੀ/6 ਮਈ : ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ 7 ਮਈ, ਮੰਗਲਵਾਰ ਨੂੰ ਵੋਟਾਂ ਪੈਣਗੀਆਂ। ਤੀਜੇ ਗੇੜ ’ਚ ਦੇਸ਼ ਦੇ 11 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਲੋਕ ਸਭਾ ਸੀਟਾਂ ’ਤੇ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੁੱਲ 1352 ਉਮੀਦਵਾਰ ਚੋਣ ਮੈਦਾਨ ਵਿਚ ਹਨ। ਪਹਿਲਾਂ ਇਸ ਪੜਾਅ ਵਿੱਚ 10 ਰਾਜਾਂ ਅਤੇ 2 ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੀਆਂ 95 ਸੀਟਾਂ ’ਤੇ ਵੋਟਿੰਗ ਹੋਣੀ ਸੀ, ਪਰ 21 ਅਪ੍ਰੈਲ ਨੂੰ ਸੂਰਤ ਤੋਂ ਕਾਂਗਰਸੀ ਉਮੀਦਵਾਰ ਦੇ ਕਾਗਜ਼ ਰੱਦ ਹੋਣ ਅਤੇ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ ਭਾਜਪਾ ਦੇ ਮੁਕੇਸ਼ ਦਲਾਲ ਆਜ਼ਾਦ ਚੁਣੇ ਜਾ ਚੁੱਕੇ ਹਨ।
ਉਧਰ ਜੰਮੂ ਕਸ਼ਮੀਰ ਵਿੱਚ ਖ਼ਰਾਬ ਮੌਸਮ ਦੀ ਵਜ੍ਹਾ ਕਾਰਨ ਅਨੰਤਨਾਗ-ਰਾਜੌਰੀ ਸੀਟ ਦੀ ਚੋਣ ਟਾਲ ਦਿੱਤੀ ਗਈ ਹੈ। ਇੱਥੇ ਹੁਣ 6ਵੇਂ ਗੇੜ ਵਿੱਚ 25 ਮਈ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਅਨੁਸਾਰ ਤੀਜੇ ਗੇੜ ਵਿੱਚ ਕੁੱਲ 1352 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 1232 ਪੁਰਸ਼ ਅਤੇ 123 ਮਹਿਲਾਵਾਂ ਹਨ। ਅੱਤ ਦੀ ਗਰਮੀ ਵਿਚਾਲੇ ਵੋਟਰਾਂ ਨੂੰ ਘਰ ਵਿਚੋਂ ਨਿਕਲਣਾ ਚੋਣ ਕਮਿਸ਼ਨ ਲਈ ਚੁਣੌਤੀ ਬਣਿਆ ਹੋਇਆ ਹੈ। ਵੋਟਾਂ ਸਵੇਰੇ 7 ਵਜੇ ਸ਼ੁਰੂ ਹੋਣਗੀਆਂ ਅਤੇ ਸ਼ਾਮ 5 ਵਜੇ ਤੱਕ ਪੈਣਗੀਆਂ। ਇਸ ਪੜਾਅ ਵਿਚ ਬਿਹਾਰ, ਛੱਤੀਸਗੜ੍ਹ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਰਗੇ ਕੁਝ ਪ੍ਰਮੁੱਖ ਸੂਬਿਆਂ ਵਿਚ ਵੋਟਾਂ ਪੈਣਗੀਆਂ। ਇਨ੍ਹਾਂ ਸਾਰੀਆਂ ਸੀਟਾਂ ’ਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਇਸ ਪੜਾਅ ’ਚ ਗੁਜਰਾਤ ’ਚ 25, ਕਰਨਾਟਕ ’ਚ 14, ਮੱਧ ਪ੍ਰਦੇਸ਼ ’ਚ 9, ਮਹਾਰਾਸ਼ਟਰ ’ਚ 11, ਉੱਤਰ ਪ੍ਰਦੇਸ਼ ’ਚ 10, ਪੱਛਮੀ ਬੰਗਾਲ ’ਚ 4, ਆਸਾਮ ’ਚ 4, ਬਿਹਾਰ ’ਚ 5, ਛੱਤੀਸਗੜ੍ਹ ’ਚ 7, ਗੋਆ ’ਚ 2 ਸੀਟਾਂ, ਕੇਂਦਰ ਸਾਸ਼ਿਤ ਪ੍ਰਦੇਸ਼ ਦਾਦਰਾ ਨਗਰ ਹਵੇਲੀ ਅਤੇ ਦਮਨ ਤੇ ਦੀਵ ਦੀਆਂ 2 ਸੀਟਾਂ ’ਤੇ ਵੋਟਿੰਗ ਹੋਵੇਗੀ।
ਤੀਜੇ ਪੜਾਅ ਵਿਚ ਵੱਡੇ ਨੇਤਾਵਾਂ ਵਿਚ ਕੇਂਦਰੀ ਮੰਤਰੀ ਅਮਿਤ ਸ਼ਾਹ (ਗਾਂਧੀ ਨਗਰ), ਜੋਤੀਰਾਦਿਤਿਆ ਸਿੰਧੀਆ (ਗੁਣਾ), ਮਨਸੁਖ ਮੰਡਾਵੀਆ (ਪੋਰਬੰਦਰ), ਪੁਰਸ਼ੋਤਮ ਰੁਪਾਲਾ (ਰਾਜਕੋਟ), ਪ੍ਰਹਿਲਾਦ ਜੋਸ਼ੀ (ਧਾਰਵਾੜ) ਅਤੇ ਐਸਪੀ ਸਿੰਘ ਬਘੇਲ (ਆਗਰਾ) ਸ਼ਾਮਲ ਹਨ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (ਵਿਦਿਸ਼ਾ) ਅਤੇ ਦਿਗਵਿਜੇ ਸਿੰਘ (ਰਾਜਗੜ੍ਹ) ਵੀ ਇਸ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਦੱਸ ਦੇਈਏ ਕਿ ਅਨੰਤਨਾਗ-ਰਾਜੌਰੀ ਸੀਟ ’ਤੇ ਹੋਣ ਵਾਲੀਆਂ ਚੋਣਾਂ ਹੁਣ 6ਵੇਂ ਪੜਾਅ ਲਈ ਟਾਲ ਦਿੱਤੀਆਂ ਗਈਆਂ ਹਨ। ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਦੀ ਪਤਨੀ ਅਤੇ ਮੌਜੂਦਾ ਸੰਸਦ ਮੈਂਬਰ ਡਿੰਪਲ ਯਾਦਵ ਪਾਰਟੀ ਦੇ ਗੜ੍ਹ, ਉੱਤਰ ਪ੍ਰਦੇਸ਼ ਦੇ ਮੈਨਪੁਰੀ ਤੋਂ ਆਗਰਾ ਤੋਂ ਦੂਜੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਭਾਜਪਾ ਦੇ ਜੈਵੀਰ ਸਿੰਘ ਅਤੇ ਐਸਪੀ ਸਿੰਘ ਬਘੇਲ ਵਿਰੁੱਧ ਸੀਟ ਬਰਕਰਾਰ ਰੱਖਣ ਦੀ ਉਮੀਦ ਵਿਚ ਚੋਣ ਲੜਨਗੇ। ਮੱਧ ਪ੍ਰਦੇਸ਼ ’ਚ ਸਾਬਕਾ ਮੁੱਖ ਮੰਤਰੀ ਅਤੇ ’ਮਾਮਾ’ ਸ਼ਿਵਰਾਜ ਸਿੰਘ ਚੌਹਾਨ ਵਿਦਿਸ਼ਾ ਤੋਂ ਚੋਣ ਲੜ ਰਹੇ ਹਨ। ਇਹ ਸੀਟ ਭਾਜਪਾ ਦਾ ਗੜ੍ਹ ਰਹੀ ਹੈ ਕਿਉਂਕਿ ਇਹ 2009 ਅਤੇ 2014 ਵਿਚ ਮਰਹੂਮ ਸੁਸ਼ਮਾ ਸਵਰਾਜ ਅਤੇ 2019 ਵਿੱਚ ਰਮਾਕਾਂਤ ਭਾਰਗਵ ਨੇ ਜਿੱਤੀ ਸੀ। ਦੱਸ ਦੇਈਏ ਕਿ ਪਹਿਲੇ ਪੜਾਅ ਦੀਆਂ 19 ਅਪ੍ਰੈਲ ਨੂੰ, ਜਦ ਕਿ ਦੂਜਾ ਪੜਾਅ ਦੀਆਂ ਵੋਟਾਂ 26 ਅਪ੍ਰੈਲ ਨੂੰ ਪਈਆਂ ਸੀ। ਚੌਥੇ ਗੇੜ ਦੀਆਂ ਵੋਟਾਂ 13 ਮਈ ਨੂੰ, 5ਵੇਂ ਗੇੜ ਦੀਆਂ 20 ਮਈ ਨੂੰ, 6ਵੇਂ ਗੇੜ ਦੀਆਂ 25 ਮਈ ਨੂੰ ਅਤੇ 7ਵੇਂ ਗੇੜ ਦੀਆਂ ਵੋਟਾਂ 1 ਜੂਨ ਨੂੰ ਪੈਣਗੀਆਂ। ਇਨ੍ਹਾਂ ਸਾਰੇ ਪੜਾਵਾਂ ਦੀਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'