Sunday, May 19, 2024  

ਚੰਡੀਗੜ੍ਹ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

May 06, 2024

ਚੋਣ ਕਮਿਸ਼ਨ ਵੱਲੋਂ ਜਨਰਲ ਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/6 ਮਈ : ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ, ਮੰਗਲਵਾਰ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।
ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈਏਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਜਦਕਿ 7 ਆਈਪੀਐਸ ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।
ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫ਼ਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈਆਰਐਸ ਅਧਿਕਾਰੀ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ