Sunday, May 19, 2024  

ਖੇਤਰੀ

ਈਡੀ ਵੱਲੋਂ ਮੰਤਰੀ ਦੇ ਨਿੱਜੀ ਸਕੱਤਰ ਦੇ ਨੌਕਰ ਦੇ ਘਰ ’ਚੋਂ ਕਰੋੜਾਂ ਰੁਪਏ ਬਰਾਮਦ

May 06, 2024

ਏਜੰਸੀਆਂ
ਰਾਂਚੀ/6 ਮਈ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਝਾਰਖੰਡ ਦੇ ਇਕ ਮੰਤਰੀ ਦੇ ਸਕੱਤਰ ਦੇ ਘਰੇਲੂ ਨੌਕਰ ਦੇ ਕੰਪਲੈਕਸਾਂ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ’ਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਸੂਤਰਾਂ ਵੱਲੋਂ ਸਾਂਝੇ ਕੀਤੇ ਗਏ ‘ਵੀਡੀਓ’ ’ਚ ਈਡੀ ਦੇ ਅਧਿਕਾਰੀਆਂ ਨੂੰ ਇਕ ਕਮਰੇ ’ਚੋਂ ਨੋਟਾਂ ਦੀਆਂ ਗੱਠੀਆਂ ਲਿਜਾਂਦੇ ਹੋਏ ਦੇਖਿਆ ਜਾ ਸਕਦਾ ਹੈ, ਜਿਸ ਸਥਾਨ ’ਤੇ ਛਾਪਾ ਮਾਰਿਆ ਗਿਆ, ਉਹ ਕਥਿਤ ਤੌਰ ’ਤੇ ਰਾਜ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਸਹਾਇਕ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਈਡੀ ਦੇ ਸੂਤਰਾਂ ਨੇ ਕਿਹਾ ਕਿ ਕਿੰਨੀ ਰਾਸ਼ੀ ਬਰਾਮਦ ਕੀਤੀ ਗਈ ਹੈ, ਇਸ ਦਾ ਪਤਾ ਲਗਾਉਣ ਲਈ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਰਾਸ਼ੀ 20-30 ਕਰੋੜ ਰੁਪਏ ਦਰਮਿਆਨ ਹੋ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਬਰਾਮਦ ਕੀਤੀ ਗਈ ਨਕਦੀ ’ਚ ਮੁੱਖ ਰੂਪ ਨਾਲ 500 ਰੁਪਏ ਦੇ ਨੋਟ ਹਨ ਅਤੇ ਕੁਝ ਗਹਿਣੇ ਵੀ ਬਰਾਮਦ ਕੀਤੇ ਗਏ ਹਨ। ਆਲਮ (70) ਕਾਂਗਰਸ ਨੇਤਾ ਹਨ ਅਤੇ ਝਾਰਖੰਡ ਵਿਧਾਨ ਸਭਾ ’ਚ ਪਾਕੁੜ ਸੀਟ ਦਾ ਪ੍ਰਤੀਨਿਧੀਤੱਵ ਕਰਦੇ ਹਨ। ਇਹ ਛਾਪੇਮਾਰੀ ਗ੍ਰਾਮੀਣ ਵਿਕਾਸ ਵਿਭਾਗ ਦੇ ਸਾਬਕਾ ਮੁੱਖ ਇੰਜੀਨੀਅਰ ਵੀਰੇਂਦਰ ਕੁਮਾਰ ਰਾਮ ਖ਼?ਲਾਫ਼ ਇਕ ਮਨੀ ਲਾਂਡਰਿੰਗ ਦੇ ਮਾਮਲੇ ਨਾਲ ਜੁੜੀ ਹੈ। ਵੀਰੇਂਦਰ ਰਾਮ ਨੂੰ ਪਿਛਲੇ ਸਾਲ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਏਜੰਸੀ ਨੇ ਪਿਛਲੇ ਸਾਲ ਅਪ੍ਰੈਲ ’ਚ ਜਾਰੀ ਇਕ ਬਿਆਨ ’ਚ ਦੋਸ਼ ਲਗਾਇਆ ਸੀ, ‘ਰਾਂਚੀ ’ਚ ਗ੍ਰਾਮੀਣ ਕਾਰਜ ਵਿਭਾਗ ’ਚ ਮੁੱਖ ਇੰਜੀਨੀਅਰ ਵਜੋਂ ਤਾਇਨਾਤ ਵੀਰੇਂਦਰ ਕੁਮਾਰ ਰਾਮ ਨੇ ਠੇਕੇਦਾਰਾਂ ਨੂੰ ਟੈਂਡਰ ਅਲਾਟ ਕਰਨ ਦੇ ਬਦਲੇ ਉਨ੍ਹਾਂ ਤੋਂ ਰਿਸ਼ਵਤ ਦੇ ਨਾਂ ’ਤੇ ਗੈਰ-ਕਾਨੂੰਨੀ ਕਮਾਈ ਕੀਤੀ ਸੀ।’ ਏਜੰਸੀ ਨੇ ਅਧਿਕਾਰੀ ਦੀ 39 ਕਰੋੜ ਰੁਪਏ ਦੀ ਜਾਇਦਾਦ ਵੀ ਜ਼ਬਤ ਕੀਤੀ ਸੀ। ਬਿਆਨ ’ਚ ਕਿਹਾ ਗਿਆ ਹੈ, ‘ਇਸ ਤਰ੍ਹਾਂ ਅਪਰਾਧ ਤੋਂ ਇਕੱਠੀ ਆਮਦਨ ਦਾ ਉਪਯੋਗ ਵੀਰੇਂਦਰ ਕੁਮਾਰ ਰਾਮ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ’ਆਲੀਸ਼ਾਨ’ ਜੀਵਨਸ਼ੈਲੀ ਜਿਊਂਣ ਲਈ ਕੀਤਾ ਜਾਂਦਾ ਸੀ।’’ ਰਾਮ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਝਾਰਖੰਡ ਭ੍ਰਿਸ਼ਟਾਚਾਰ ਰੋਕਥਾਮ ਬਿਊਰੋ (ਏ.ਸੀ.ਬੀ.) ਦੀ ਇਕ ਸ਼ਿਕਾਇਤ ਨਾਲ ਜੁੜਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ