Sunday, May 19, 2024  

ਕੌਮੀ

ਭਾਜਪਾ ਨੇ ਦਿੱਲੀ ’ਚ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

May 06, 2024

ਅਰਵਿੰਦਰ ਲਵਲੀ ਦਾ ਨਾਂ ਵੀ ਸ਼ਾਮਲ

ਏਜੰਸੀਆਂ
ਨਵੀਂ ਦਿੱਲੀ/6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ’ਚ ਰੁਝੀਆਂ ਹੋਈਆਂ ਹਨ। ਇਸ ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ 7 ਸੀਟਾਂ ’ਤੇ ਸਖ਼ਤ ਮੁਕਾਬਲਾ ਹੋਣ ਜਾ ਰਿਹਾ ਹੈ। ਭਾਜਪਾ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਕਿ ਦਿੱਲੀ ਵਿਚ ਇਕ ਵੀ ਸੀਟ ਨਾ ਖੁੰਝੇ। ਇਸ ਲੜੀ ਵਿਚ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦੇ ਨਾਮ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਹਾਲ ਹੀ ’ਚ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਅਰਵਿੰਦਰ ਸਿੰਘ ਲਵਲੀ ਦਾ ਨਾਂ ਵੀ ਇਸ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ।
ਇਸ ਸੂਚੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਪੀਯੂਸ਼ ਗੋਇਲ ਤੋਂ ਇਲਾਵਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਹਰਦੀਪ ਸਿੰਘ ਪੁਰੀ, ਸਮ੍ਰਿਤੀ ਇਰਾਨੀ, ਅਰਜੁਨ ਰਾਮ ਮੇਘਵਾਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਰਾਜਸਥਾਨ ਦੇ ਸੀਐਮ ਭਜਨ ਲਾਲ ਸ਼ਰਮਾ, ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ, ਅਸਾਮ ਦੇ ਸੀਐਮ ਹਿਮੰਤ ਬਿਸਵਾ ਸ਼ਰਮਾ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਤੇ ਹੇਮਾ ਮਾਲਿਨੀ ਦੇ ਨਾਮ ਵੀ ਸ਼ਾਮਲ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'