Sunday, May 19, 2024  

ਕੌਮੀ

ਦਿੱਲੀ : ਉਪ ਰਾਜਪਾਲ ਨੇ ਕੇਜਰੀਵਾਲ ਖ਼ਿਲਾਫ਼ ਕੀਤੀ ਐਨਆਈਏ ਜਾਂਚ ਦੀ ਸਿਫਾਰਸ਼

May 06, 2024

ਦਹਿਸ਼ਤਵਾਦੀ ਸੰਗਠਨ ਤੋਂ ਫੰਡ ਲੈਣ ਦਾ ਲਾਇਆ ਦੋਸ਼

ਏਜੰਸੀਆਂ
ਨਵੀਂ ਦਿੱਲੀ/6 ਮਈ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟ ਹੋਣ ਦੀ ਬਜਾਏ ਵਧਦੀਆਂ ਜਾ ਰਹੀਆਂ ਹਨ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐਨਆਈਏ ਜਾਂਚ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਾਬੰਦੀਸ਼ੁਦਾ ਦਹਿਸ਼ਤੀ ਸੰਗਠਨ ‘ਸਿਖ ਫਾਰ ਜਸਟਿਸ’ ਤੋਂ ਸਿਆਸੀ ਚੰਦਾ ਲਿਆ ਹੈ। ਐਲਜੀ ਦੇ ਕੋਲ ਵਰਲਡ ਹਿੰਦੂ ਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਆਸ਼ੂ ਮੋਂਗੀਆ ਦੀ ਸ਼ਿਕਾਇਤ ਆਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨੇ 2014 ਤੋਂ 2022 ਦੇ ਦਰਮਿਆਨ ਖ਼ਾਲਿਸਤਾਨੀ ਦਹਿਸ਼ਤਗਰਦ ਜਥੇਬੰਦੀ ਤੋਂ 1.6 ਕਰੋੜ ਡਾਲਰ ਭਾਵ 133 ਕਰੋੜ ਰੁਪਏ ਲਏ ਸਨ ਤਾਂ ਕਿ ਦਵੇਂਦਰ ਪਾਲ ਭੁੱਲਰ ਦੀ ਰਿਹਾਈ ਕਰਵਾਈ ਜਾ ਸਕੇ। ਇਸ ਸ਼ਿਕਾਇਤ ਦੇ ਆਧਾਰ ’ਤੇ ਐਲਜੀ ਨੇ ਇਹ ਸਿਫਾਰਸ਼ ਕੀਤੀ ਹੈ। ਇਸ ਖ਼ਤ ਵਿੱਚ ਲਿਖਿਆ ਹੈ ਕਿ 1 ਮਈ ਨੂੰ ਐਲਜੀ ਦੇ ਕੋਲ ਵਰਲਡ ਹਿੰਦੂ ਫੈਡਰੇਸ਼ਨ ਇੰਡੀਆ ਦੇ ਕੌਮੀ ਜਨਰਲ ਸਕੱਤਰ ਆਸ਼ੂ ਮੋਂਗੀਆ ਨੇ ਇੱਕ ਸ਼ਿਕਾਇਤ ਭੇਜੀ ਸੀ। ਇਸ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਆਪ ਦੇ ਸਾਬਕਾ ਕਾਰਕੁਨ ਡਾ. ਮਨੀਸ਼ ਕੁਮਾਰ ਰਾਇਜ਼ਾਦਾ ਦੀਆਂ ਕੁਝ ਪੋਸਟਾਂ ਦਾ ਪ੍ਰਿੰਟ ਆਊਟ, ਇੱਕ ਖ਼ਤ ਅਤੇ ਇੱਕ ਪੇਨਡਰਾਇਵ ਵੀ ਸੀ। ਆਪਣੀ ਸਿਕਾਇਤ ਵਿੱਚ ਆਸ਼ੂ ਮੋਂਗੀਆ ਨੇ ਪੇਨਡਰਾਇਵ ਦੇ ਇੱਕ ਵੀਡੀਓ ਦਾ ਜ਼ਿਕਰ ਕੀਤਾ ਸੀ, ਜਿਸ ਵਿੱਚ ਖ਼ਾਲਿਸਤਾਨੀ ਦਹਿਸ਼ਤਗਰਦ ਅਤੇ ਸਿੱਖ ਫਾਰ ਜਸਟਿਸ ਦਾ ਫਾਊਂਡਰ ਗੁਰਪਤਵੰਤ ਸਿੰਘ ਪੰਨੂ ਨੇ ਇਹ ਦਾਅਵਾ ਕੀਤਾ ਸੀ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਆਪ ਨੇ 2014 ਤੋਂ 2022 ਦੇ ਦਰਮਿਆਨ ਖ਼ਾਲਿਸਤਾਨੀ ਸਮੂਹਾਂ ਤੋਂ 1.6 ਕਰੋੜ ਡਾਲਰ ਭਾਵ 133 ਕਰੋੜ ਰੁਪਏ ਦੀ ਫੰਡਿੰਗ ਲਈ।
ਇਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ 2014 ’ਚ ਕੇਜਰੀਵਾਲ ਨੇ ਨਿਊਯਾਰਕ ਦੇ ਗੁਰਦੁਆਰਾ ਰਿਚਮੰਡ ਹਿਲ ਵਿੱਚ ਖ਼ਾਲਿਸਤਾਨੀ ਸਮਰਥਕ ਸਿੱਖਾਂ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਜੇਕਰ ਆਪ ਨੂੰ ਖ਼ਾਲਿਸਤਾਨੀ ਸਮੂਹਾਂ ਤੋਂ ਫੰਡਿੰਗ ਮਿਲਦੀ ਰਹੇਗੀ ਤਾਂ ਦਵੇਂਦਰ ਪਾਲ ਭੁੱਲਰ ਦੀ ਰਿਹਾਈ ’ਚ ਮਦਦ ਕਰਨਗੇ।
ਸ਼ਿਕਾਇਤ ਵਿੱਚ ਇਹ ਵੀ ਲਿਖਿਆ ਹੈ ਕਿ ਮੁਨੀਸ਼ ਕੁਮਾਰ ਰਾਇਜਾਦਾ, ਜੋ ਕਿ 2014 ਤੋਂ ਆਪ ਕਾਰਕੁਨ ਸਨ, ਉਨ੍ਹਾਂ ਨੇ ਐਕਸ ’ਤੇ ਕਈ ਟਵੀਟਾਂ ’ਚ ਨਿਊਯਾਰਕ ਦੇ ਰਿਚਮੰਡ ਹਿਲ ਗੁਰਦੁਆਰਾ ’ਚ ਅਰਵਿੰਦ ਕੇਜਰੀਵਾਲ ਅਤੇ ਸਿੱਖ ਨੇਤਾਵਾਂ ਦੀ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ। ਮੁਨੀਸ਼ ਨੇ ਆਪਣੇ ਟਵੀਟ ’ਚ ਇਹ ਵੀ ਕਨਫਰਮ ਕੀਤਾ ਸੀ ਕਿ ਪਬਲਿਕ ਮੀਟਿੰਗ ਤੋਂ ਇਲਾਵਾ ਇਸ ਗੁਰਦੁਆਰੇ ’ਚ ਕੇਜਰੀਵਾਲ ਨੇ ਖ਼ਾਲਿਸਤਾਨ ਸਮਰਥਕ ਸਿੱਖ ਨੇਤਾਵਾਂ ਨਾਲ ਇਕੱਲਿਆਂ ਵੀ ਮੁਲਾਕਾਤ ਕੀਤੀ ਸੀ।
ਖ਼ਤ ਵਿੱਚ ਇਹ ਵੀ ਲਿਖਿਆ ਹੈ ਕਿ ਕੇਜਰੀਵਾਲ ਨੇ ਤਤਕਲੀਨ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਚਿੱਠੀ ਲਿਖ ਕੇ ਪ੍ਰੋ. ਭੁੱਲਰ ਦੇ ਲਈ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਇਕਬਾਲ ਸਿੰਘ ਦੇ ਨਾਮ ਲਿਖੀ ਇੱਕ ਚਿੱਠੀ ਨੂੰ ਵੀ ਸ਼ਾਮਲ ਕੀਤਾ ਗਿਆ। 27 ਜਨਵਰੀ 2014 ਨੂੰ ਲਿਖੀ ਇਸ ਚਿੱਠੀ ਵਿੱਚ ਲਿਖਿਆ ਹੈ ਕਿ ਸਰਕਾਰ ਇਸ ਮੁੱਦੇ ਦੇ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਅਸੀਂ ਪੂਰੀ ਕੋਸ਼ਿਸ਼ ਕਰਾਂਗੇ ਕਿ ਇਨਸਾਫ਼ ਮਿਲੇ।
ਕੇਜਰੀਵਾਲ ਨੇ ਆਪਣੀ ਚਿੱਠੀ ਇਹ ਵੀ ਲਿਖਿਆ ਸੀ ਕਿ ਦਿੱਲੀ ਸਰਕਾਰ ਨੇ ਪਹਿਲਾਂ ਹੀ ਪ੍ਰੋ. ਭੁੱਲਰ ਦੀ ਰਿਹਾਈ ਦੀ ਸਿਫਾਰਸ਼ ਰਾਸ਼ਟਰਪਤੀ ਕੋਲ ਭੇਜੀ ਸੀ। ਇਸ ਦੇ ਨਾਲ ਹੀ ਦਿੱਲੀ ਸਰਕਾਰ ਸਿਟ ਦੇ ਗਠਨ ਜਿਹੇ ਮੁੱਦਿਆਂ ’ਤੇ ਵੀ ਕੰਮ ਕਰਦੀ ਰਹੇਗੀ।
ਐਲਜੀ ਨੂੰ ਮਿਲੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਉਸ ਸਮੇਂ ਦੀ ਮੀਡੀਆ ਰਿਪੋਰਟਾਂ ਮੁਤਾਬਕ, ਭੁੱਲਰ ਦੀ ਰਿਹਾਈ ਦੇ ਲਈ ਇਕਬਾਲ ਸਿੰਘ ਦਿੱਲੀ ਦੇ ਜੰਤਰ-ਮੰਤਰ ’ਤੇ ਭੁੱਖ ਹੜਤਾਲ ਕਰ ਰਿਹਾ ਸੀ। ਜਦੋਂ ਉਸ ਨੂੰ ਕੇਜਰੀਵਾਲ ਵੱਲੋਂ ਚਿੱਠੀ ਮਿਲੀ ਤਾਂ ਉਸ ਨੇ ਆਪਣੀ ਭੁੱਖ ਹੜਤਾਲ ਕਰ ਦਿੱਤੀ ਸੀ।
ਐਲਜੀ ਦਫ਼ਤਰ ਨੇ ਗ੍ਰਹਿ ਮੰਤਰਾਲੇ ਦੇ ਨਾਮ ਲਿਖੇ ਪੱਤਰ ਵਿੱਚ ਲਿਖਿਆ ਹੈ ਕÇ ਉਨ੍ਹਾਂ ਨੂੰ ਜੋ ਸ਼ਿਕਾਇਤ ਮਿਲੀ ਹੈ, ਉਸ ਵਿੱਚ ਅਪੀਲ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ’ਤੇ ਲੱਗੇ ਇਨ੍ਹਾਂ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਐਲਜੀ ਦਫ਼ਤਰ ਨੇ ਲਿਖਿਆ ਹੈ ਕਿ ਇਹ ਦੋਸ ਮੁੱਖ ਮੰਤਰੀ ਦੇ ਖ਼ਿਲਾਫ਼ ਲਗਾਏ ਗਏ ਹਨ ਅਤੇ ਭਾਰਤ ਵਿੱਚ ਪਾਬੰਦੀਸ਼ੁਦਾ ਇੱਕ ਦਹਿਸ਼ਤੀ ਸੰਗਠਨ ਤੋਂ ਇੱਕ ਸਿਆਸੀ ਪਾਰਟੀ ਨੂੰ ਮਿਲੇ ਫੰਡ ਨਾਲ ਜੁੜੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'