Sunday, May 19, 2024  

ਕੌਮੀ

ਮਹਿਬੂਬਾ ਮੁਫਤੀ ਨੂੰ ਚੋਣ ਪ੍ਰਚਾਰ ’ਚ ਬੱਚੀ ਨੂੰ ਸ਼ਾਮਲ ਕਰਨ ’ਤੇ ਕਾਰਨ ਦੱਸੋ ਨੋਟਿਸ ਜਾਰੀ

May 06, 2024

ਏਜੰਸੀਆਂ
ਜੰਮੂ/6 ਮਈ : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਰਾਜੌਰੀ ਜ਼ਿਲੇ ’ਚ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਵੋਟਾਂ ਮੰਗਣ ਲਈ ਇਕ ਬੱਚੀ ਦੀ ਵਰਤੋਂ ਕਰਨ ਦੇ ਦੋਸ਼ ’ਚ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ। ਰਾਜੌਰੀ ਅਨੰਤਨਾਗ ਲੋਕ ਸਭਾ ਸੀਟ ਦਾ ਹਿੱਸਾ ਹੈ। ਇੱਥੇ 25 ਮਈ ਨੂੰ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਲਈ ਵੋਟਿੰਗ ਹੋਵੇਗੀ।
ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਨੇ ਇਸ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉਨ੍ਹਾਂ ਸਮੇਤ ਕੁੱਲ 20 ਉਮੀਦਵਾਰ ਇੱਥੋਂ ਚੋਣ ਮੈਦਾਨ ਵਿਚ ਹਨ। ਰਾਜੌਰੀ ਦੇ ਵਧੀਕ ਜ਼ਿਲਾ ਮੈਜਿਸਟਰੇਟ ਅਤੇ ਆਦਰਸ਼ ਚੋਣ ਜ਼ਾਬਤਾ ਨੋਡਲ ਅਫ਼ਸਰ ਰਾਜੀਵ ਕੁਮਾਰ ਖਜੂਰੀਆ ਨੇ ਮਹਿਬੂਬਾ ਨੂੰ 1 ਮਈ ਨੂੰ ਜ਼ਿਲੇ ਦੇ ਸ਼ਾਹਦਰਾ ਸ਼ਰੀਫ਼ ਇਲਾਕੇ ਵਿਚ ਆਯੋਜਿਤ ਇਕ ਚੋਣ ਰੈਲੀ ਦੇ ਸਬੰਧ ਵਿਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਖਜੂਰੀਆ ਨੇ ਮਹਿਬੂਬਾ ਨੂੰ ਦਿੱਤੇ ਗਏ ਨੋਟਿਸ ’ਚ ਕਿਹਾ, ‘ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ’ਚ ਤੁਸੀਂ ਪੀਡੀਪੀ ਲਈ ਵੋਟਾਂ ਮੰਗਣ ਦੇ ਮਕਸਦ ਨਾਲ ਨਾਬਾਲਿਗ ਬੱਚੀ ਦੀ ਵਰਤੋਂ ਕਰ ਰਹੇ ਹੋ, ਬੱਚੀ ਵੱਲੋਂ ਅਪੀਲ ਕੀਤੇ ਜਾਣ ਤੋਂ ਬਾਅਦ ਤੁਸੀਂ ਉਸ ਦੀ ਤਾਰੀਫ਼ ਵੀ ਕਰ ਰਹੇ ਹੋ। ਚੋਣ ਕਮਿਸ਼ਨ ਅਤੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਅਧਿਕਾਰੀ ਨੇ ਪੀਡੀਪੀ ਨੇਤਾ ਨੂੰ 24 ਘੰਟਿਆਂ ਦੇ ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਉਨ੍ਹਾਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ।
ਨੋਟਿਸ ਵਿਚ ਉਨ੍ਹਾਂ ਨੂੰ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਜਵਾਬ ਨਹੀਂ ਦਿੰਦੀ ਤਾਂ ਉਨ੍ਹਾਂ ਖ਼?ਲਾਫ਼ ਕੇਸ ਦਰਜ ਕੀਤਾ ਜਾਵੇਗਾ ਅਤੇ ਰਾਜੌਰੀ ਵਿਚ ਰੈਲੀ ਜਾਂ ਜਨਤਕ ਮੀਟਿੰਗ ਕਰਨ ’ਤੇ ਵੀ ਪਾਬੰਦੀ ਲਾ ਦਿੱਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'