Sunday, May 19, 2024  

ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

May 06, 2024

ਮਹੀਪਾਲ ਸਿੰਘ
ਚੰਡੀਗੜ੍ਹ/6 ਮਈ : ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਸ਼੍ਰਰੋਮਣੀ ਅਕਾਲੀ ਦਲ ਤੋਂ ਅਸਤੀਫ਼ ਦੇ ਦਿੱਤਾ ਹੈ। ਉਨ੍ਹਾਂ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ। ਬੁਟਰੇਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਛੱਡ ਦਿੱਤੀ ਹੈ। ਹਰਦੀਪ ਸਿੰਘ ਨੇ ਚੰਡੀਗੜ੍ਹ ਦੇ ਲੋਕ ਸਭਾ ਉਮੀਦਵਾਰ ਵਜੋਂ ਵੀ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।
ਬੁਟਰੇਲਾ ਨੇ ਦੋਸ਼ ਲਾਇਆ ਹੈ ਕਿ ਚੋਣ ਲੜਨ ਤੋਂ ਪਹਿਲਾਂ ਪਾਰਟੀ ਅੱਗੇ ਮੰਗ ਰੱਖੀ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਿਚ ਪਹਿਲੀ ਵਾਰ ਚੋਣ ਲੜ ਰਿਹਾ ਹੈ। ਇਸ ਲਈ ਚੰਡੀਗੜ੍ਹ ਵਿਚ ਚੋਣ ਲੜਨ ਲਈ ਸੀਨੀਅਰ ਆਗੂਆਂ ਦੀ ਲੋੜ ਪਵੇਗੀ, ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਲੇ ਵੀ 13 ਸੀਟਾਂ ’ਤੇ ਚੋਣ ਪ੍ਰਚਾਰ ਕਰ ਰਹੇ ਹਨ। ਉਹ 14ਵੀਂ ਸੀਟ ਭੁੱਲ ਹੀ ਗਏ ਹਨ। ਹਰਦੀਪ ਸਿੰਘ ਚੰਡੀਗੜ੍ਹ ਅਕਾਲੀ ਦਲ ਦੇ ਪ੍ਰਧਾਨ ਅਤੇ ਨਗਰ ਨਿਗਮ ਵਿਚ ਪਾਰਟੀ ਦੇ ਇਕਲੌਤੇ ਕੌਂਸਲਰ ਹਨ। ਹਰਦੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਨਾਲ ਚੰਡੀਗੜ੍ਹ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਨੇ ਵੀ ਅਸਤੀਫ਼ੇ ਦੇ ਦਿੱਤੇ ਹਨ। ਉਹ ਕਿਸੇ ਹੋਰ ਪਾਰਟੀ ਵਿਚ ਨਹੀਂ ਜਾਣਗੇ। ਉਹ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋਣ ਕਾਰਨ ਹੀ ਪਾਰਟੀ ਛੱਡ ਰਹੇ ਹਨ।
ਬੁਟਰੇਲਾ ਨੇ ਕਿਹਾ ਕਿ ਮੈਂ ਇੱਕ ਗਰੀਬ ਕਿਸਾਨ ਦਾ ਪੁੱਤਰ ਹਾਂ। ਮੈਂ ਇਕੱਲਾ ਚੋਣ ਨਹੀਂ ਲੜ ਸਕਦਾ। ਮੈਨੂੰ ਪਾਰਟੀ ਫੰਡਾਂ ਦੀ ਲੋੜ ਸੀ, ਪਰ ਪਾਰਟੀ ਵੱਲੋਂ ਮੈਨੂੰ ਫੰਡ ਨਹੀਂ ਦਿੱਤੇ ਗਏ। ਮੈਂ ਆਪਣੇ ਦਮ ’ਤੇ ਤਿੰਨ ਵਾਰ ਨਗਰ ਕੌਂਸਲਰ ਦੀ ਚੋਣ ਲੜ ਕੇ ਜਿੱਤ ਚੁੱਕਾ ਹਾਂ। ਮੇਰਾ ਪਿਤਾ ਨਹੀਂ ਹੈ। ਮੈਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਤੁਸੀਂ ਮੇਰੇ ਪਿਤਾ ਹੋ, ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।
ਬਾਦਲ ਸਾਹਿਬ ਨੇ ਇਹ ਸਾਰੀ ਚੰਡੀਗੜ੍ਹ ਯੂਨਿਟ ਨੂੰ ਭਰੋਸਾ ਦਵਾਇਆ ਸੀ ਕਿ ਤੁਸੀਂ ਸਿਰਫ਼ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਜਾਣਾ ਹੈ ਅਤੇ ਬਾਕੀ ਸਾਰਾ ਖਰਚਾ ਪਾਰਟੀ ਆਪਣੇ ਪੱਧਰ ’ਤੇ ਕਰੇਗੀ। ਮੈਂ ਪਿਛਲੇ 20 ਦਿਨਾਂ ਤੋਂ ਲੋਕਾਂ ਵਿਚ ਪ੍ਰਚਾਰ ਕਰ ਰਿਹਾ ਹਾਂ, ਪਰ ਇਸ ਦੌਰਾਨ ਪਾਰਟੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਵਿੱਤੀ ਤੇ ਜਾਂ ਹੋਰ ਮਦਦ ਨਹੀਂ ਕੀਤੀ ਗਈ।
ਮੈਨੂੰ ਇੰਝ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਡੂੰਘੀ ਸਾਜਿਸ਼ ਤਹਿਤ ਸਾਨੂੰ ਵਰਤਣਾ ਚਾਹੁੰਦਾ ਹੈ ਅਤੇ ਅਸੀਂ ਕਿਸੇ ਵੀ ਸੂਰਤ ਵਿਚ ਗੰਦੀ ਸਾਜਿਸ਼ ਦੇ ਹੱਥ ਠੋਕੇ ਬਣਨ ਨੂੰ ਤਿਆਰ ਨਹੀਂ ਹਾਂ। ਸੋ ਮੈਂ ਅਤੇ ਮੇਰੀ ਸਮੁੱਚੀ ਟੀਮ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਵਾਪਸ ਕਰ ਰਹੇ ਹਾਂ। ਲੋਕਾਂ ਦੀ ਪੰਚਾਇਤ ਵਿਚ ਝੂਠ ਬੋਲਣ ਵਾਲਾ ਬੰਦਾ ਰੱਬ ਦਾ ਦੇਣਦਾਰ ਹੁੰਦਾ ਹੈ, ਮੈਂ ਪਰਮਾਤਮਾ ਨੂੰ ਹਾਜ਼ਰ ਨਾਜ਼ਰ ਮੰਨ ਕੇ ਬਿਆਨ ਕਰਦਾ ਹਾਂ ਕਿ ਫਿਲਹਾਲ ਮੇਰੀ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਮੁਢਲੀ ਗੱਲਬਾਤ ਵੀ ਨਹੀਂ ਹੋ ਰਹੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ