Sunday, May 19, 2024  

ਪੰਜਾਬ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ

May 06, 2024

ਬੀ.ਐਸ. ਭੁੱਲਰ
ਬਠਿੰਡਾ/6 ਮਈ : ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਸਮੇਂ ਕੀਤੀ ਗਈ ਕੁਤਾਹੀ ਸਬੰਧੀ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਕਬੂਲ ਕਰਕੇ ਕਥਿਤ ਸਾਜ਼ਿਸ਼ਘਾੜਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ ।
ਇਹ ਮੰਗ ਕਰਦਿਆਂ ਸੀਪੀਆਈ (ਐਮ) ਪੰਜਾਬ ਦੇ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਉਸ ਦੀ ਸੁਰੱਖਿਆ ਵਿੱਚ ਕੀਤੀ ਕਟੌਤੀ ਹੀ ਕਤਲ ਦਾ ਕਾਰਨ ਬਣੀ, ਜਿਸ ਦਾ ਪਰਦਾਫਾਸ਼ ਹੋ ਗਿਆ ਹੈ ।
ਇੱਥੇ ਇਹ ਦੱਸਣਾ ਕੁਥਾਂ ਨਹੀਂ ਹੋਵੇਗਾ ਕਿ ਸਿੱਧੂ ਮੂਸੇਵਾਲੇ ਨੂੰ ਪੁਲਿਸ ਦੇ ਚਾਰ ਸੁਰੱਖਿਆ ਕਰਮਚਾਰੀ ਦਿੱਤੇ ਹੋਏ ਸਨ । 26 ਮਈ, 2022 ਨੂੰ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਹਦਾਇਤ ਉੱਤੇ ਉਸ ਦੀ ਸੁਰੱਖਿਆ ਵਿੱਚ ਕਟੌਤੀ ਕਰਦਿਆਂ ਦੋ ਪੁਲਿਸ ਕਰਮਚਾਰੀ ਵਾਪਸ ਲੈ ਲਏ ਸਨ । ਇਸ ਤੋਂ ਤਿੰਨ ਦਿਨਾਂ ਮਗਰੋਂ 29 ਮਈ, 2022 ਨੂੰ ਮੂਸੇਵਾਲੇ ਦਾ ਜ਼ਿਲ੍ਹਾ ਮਾਨਸਾ ਦੇ ਪਿੰਡ ਜਵਾਹਰ ਕੇ ਨਜ਼ਦੀਕ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।
ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲੈ ਲਈ ਸੀ ਤੇ ਇਸ ਕਤਲ ਸਬੰਧੀ ਲਾਰੈਂਸ ਬਿਸ਼ਨੋਈ ਸਣੇ 30 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ । ਇੱਥੇ ਇਹ ਵੀ ਵਰਨਣਯੋਗ ਹੈ ਕਿ ਸਰਕਾਰ ਨੇ ਵੱਖ-ਵੱਖ 424 ਵਿਅਕਤੀਆਂ ਕੋਲੋਂ ਸੁਰੱਖਿਆ ਕਰਮਚਾਰੀ ਵਾਪਸ ਲੈ ਲਏ ਸਨ, ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਇਹ ਕਰਮਚਾਰੀ ਮੁੜ ਉਨ੍ਹਾਂ ਲੋਕਾਂ ਨਾਲ ਤਾਇਨਾਤ ਕਰ ਦਿੱਤੇ ਸਨ ।
ਕਾਮਰੇਡ ਸੇਖੋਂ ਨੇ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਵਿੱਚ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਪਿਛਲੇ ਦਿਨੀਂ ਇਸ ਮਾਮਲੇ ਸਬੰਧੀ ਹਲਫ਼ਨਾਮਾ ਦਾਇਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਮੰਨਿਆ ਹੈ ਕਿ ਸਿੱਧੂ ਮੂਸੇਵਾਲੇ ਦੀ ਸੁਰੱਖਿਆ ਘੱਟ ਕਰਨ ਕਾਰਨ ਉਸ ਦੀ ਹੱਤਿਆ ਕੀਤੀ ਗਈ । ਉਨ੍ਹਾਂ ਕਿਹਾ ਕਿ ਇਹ ਹਲਫ਼ਨਾਮਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਦਿੱਤਾ ਗਿਆ ਹੈ, ਜਿਸ ਤੋਂ ਸਪੱਸ਼ਟ ਹੈ ਕਿ ਸੂਬਾ ਸਰਕਾਰ ਨੇ ਅਦਾਲਤ ’ਚ ਇਹ ਪ੍ਰਵਾਨ ਕਰ ਲਿਆ ਹੈ ਕਿ ਸੁਰੱਖਿਆ ਦੀ ਕਟੌਤੀ ਕਾਰਨ ਹੀ ਮੂਸੇਵਾਲੇ ਦਾ ਕਤਲ ਹੋਇਆ । ਉਨ੍ਹਾਂ ਕਿਹਾ ਕਿ ਹੁਣ ਸੁਆਲ ਉਠਦਾ ਹੈ ਕਿ ਗਾਇਕ ਨੂੰ ਦਿੱਤੀ ਸੁਰੱਖਿਆ ਵਿੱਚ ਕਟੌਤੀ ਕਿਉਂ ਕੀਤੀ ਗਈ ਤੇ ਕਿਸ ਦੇ ਹੁਕਮਾਂ ’ਤੇ ਕੀਤੀ ਗਈ?
ਕਾਮਰੇਡ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੀ ਕਚਹਿਰੀ ਵਿੱਚ ਇਹ ਕਬੂਲ ਕਰਨਾ ਚਾਹੀਦਾ ਹੈ ਕਿ ਵੱਡੀ ਕੁਤਾਹੀ ਕਾਰਨ ਮੂਸੇਵਾਲੇ ਦਾ ਕਤਲ ਹੋਇਆ ਹੈ। ਇਸ ਘਟਨਾ ਸਬੰਧੀ ਸਾਜ਼ਿਸ਼ਘਾੜੇ ਕੌਣ ਹਨ, ਉਨ੍ਹਾਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ । ਅਜਿਹੀ ਕਾਰਵਾਈ ਅੱਗੇ ਲਈ ਵੀ ਗੈਂਗਸਟਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਬੁਰੀਆਂ ਕਾਰਵਾਈਆਂ ਨੂੰ ਠੱਲ੍ਹ ਪਾਉਣ ਲਈ ਸਹਾਈ ਹੋਵੇਗੀ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ