Sunday, May 19, 2024  

ਖੇਤਰੀ

ਮਹਾਰਾਸ਼ਟਰ : ਟਰੈਕਟਰ-ਟਰਾਲੀ ਪਲਟਣ ਕਾਰਨ 5 ਬੱਚਿਆਂ ਦੀ ਦਰਦਨਾਕ ਮੌਤ

May 06, 2024

ਏਜੰਸੀਆਂ
ਜਬਲਪੁਰ/6 ਮਈ : ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਚਰਗਵਾਂ ਥਾਣਾ ਖੇਤਰ ’ਚ ਸੋਮਵਾਰ ਨੂੰ ਟਰੈਕਟਰ ਟਰਾਲੀ ਪਲਟਣ ਕਾਰਨ ਉਸ ’ਚ ਸਵਾਰ 5 ਬੱਚਿਆਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਜਬਲਪੁਰ ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਮ੍ਰਿਤਕਾਂ ’ਚ ਦੇਵੇਂਦਰ ਬਰਕੜੇ (15), ਰਾਜਵੀਰ (13), ਅਨੂਪ (12), ਲਕੀ (10) ਅਤੇ ਧਰਮੇਂਦਰ ਠਾਕੁਰ (18) ਸ਼ਾਮਲ ਹਨ। ਜ਼ਖ਼ਮੀਆਂ ’ਚ ਦਲਪਤ (12) ਅਤੇ ਵਿਕਾਸ (10) ਦੱਸੇ ਗਏ ਹਨ। ਜ਼ਖ਼ਮੀਆਂ ਨੂੰ ਇੱਥੇ ਮੈਡੀਕਲ ਕਾਲਜ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਸਾਰੇ ਬੱਚੇ ਕੋਲ ਹੀ ਦੇ ਪਿੰਡ ਤਿਨੇਟਾ ਦੇਵਰੀ ਦੇ ਵਾਸੀ ਹਨ। ਸ਼ੁਰੂਆਤੀ ਜਾਣਕਾਰੀ ’ਚ ਦੱਸਿਆ ਗਿਆ ਹੈ ਕਿ ਸਾਰੇ ਬੱਚੇ ਇੱਕ ਟਰੈਕਟਰ-ਟਰਾਲੀ ’ਚ ਬੈਠ ਕੇ ਜਾ ਰਹੇ ਸਨ, ਉਦੋਂ ਤੇਜ਼ ਗਤੀ ਕਾਰਨ ਉਹ ਬੇਕਾਬੂ ਹੋ ਕੇ ਪਲਟ ਗਈ। ਇਸ ਕਾਰਨ ਬੱਚੇ ਟਰੈਕਟਰ-ਟਰਾਲੀ ਦੇ ਹੇਠਾਂ ਦੱਬ ਗਏ।
ਦੱਸਿਆ ਗਿਆ ਹੈ ਕਿ ਵਾਹਨ ਧਰਮੇਂਦਰ ਠਾਕੁਰ ਨਾਂ ਦਾ ਮੁੰਡਾ ਚਲਾ ਰਿਹਾ ਸੀ। ਉਹ ਵੀ ਮ੍ਰਿਤਕਾਂ ’ਚ ਸ਼ਾਮਲ ਹੈ। ਇਹ ਸਾਰੇ ਟਰੈਕਟਰ ਟਰਾਲੀ ’ਚ ਸਵਾਰ ਹੋ ਕੇ ਨੇੜੇ-ਤੇੜੇ ਕਿਤੇ ਜਾ ਰਹੇ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ ਹਰੇਕ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ 50-50 ਹਜ਼ਾਰ ਰੁਪਏ ਅਤੇ ਜ਼ਖ਼ਮੀਆਂ ਨੂੰ 10-10 ਹਜ਼ਾਰ ਰੁਪਏ ਦੀ ਆਰਥਿਕ ਮਦਦ ਮਨਜ਼ੂਰ ਕੀਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ