Sunday, May 19, 2024  

ਪੰਜਾਬ

ਮਹਿੰਗਾਈ ਉੱਤੇ ਲਗਾਮ ਲਗਾਉਣ ਲਈ ਮੋਦੀ ਨੂੰ ਸੱਤਾ ਤੋਂ ਹਟਾਉਣਾ ਜਰੂਰੀ: ਵਿਧਾਇਕ ਰਾਏ

May 07, 2024
ਸ੍ਰੀ ਫ਼ਤਹਿਗੜ੍ਹ ਸਾਹਿਬ /7 ਮਈ:
(ਰਵਿੰਦਰ ਸਿੰਘ ਢੀਂਡਸਾ)

ਪਿਛਲੇ ਦਸ ਸਾਲਾਂ ਤੋਂ ਕੇਂਦਰ ਦੀ ਸੱਤਾ ਉੱਤੇ ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਸਰਕਾਰ ਦਾ ਕਬਜ਼ਾ ਹੈ, ਜਿਨਾਂ ਦੇ ਰਾਜ ਵਿੱਚ ਮਹਿੰਗਾਈ ਅਸਮਾਨ ਨੂੰ ਛੂਹਣ ਲੱਗ ਪਈ ਹੈ। ਉਪਰੋਕਤ ਪ੍ਰਗਟਾਵਾ ਕਰਦੇ ਹੋਏ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜਿਹੜਾ ਗੈਸ ਦਾ ਸਿਲੰਡਰ ਸਾਨੂੰ 450 ਰੁਪਏ ਦੇ ਵਿੱਚ ਮਿਲਦਾ ਸੀ ਅੱਜ ਉਹ ਸਿਲੰਡਰ 950 ਤੋਂ ਹਜ਼ਾਰ ਰੁਪਏ ਦੇ ਵਿੱਚ ਮਿਲ ਰਿਹਾ ਹੈ ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਦੁੱਗਣੀਆਂ ਹੋ ਗਈਆਂ ਹਨ। ਇੱਥੇ ਹੀ ਬੱਸ ਨਹੀਂ ਦਵਾਈਆਂ ਵੀ ਗਰੀਬ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਜੇਕਰ ਅਸੀਂ ਸਾਰੇ ਚਾਹੁੰਦੇ ਹਾਂ ਕਿ ਮਹਿੰਗਾਈ ਉੱਤੇ ਰੋਕ ਲੱਗੇ, ਤਾਂ ਸਾਨੂੰ ਕੇਂਦਰ ਦੇ ਵਿੱਚੋਂ ਭਾਜਪਾ ਅਤੇ ਨਰਿੰਦਰ ਮੋਦੀ ਦੀ ਸਰਕਾਰ ਨੂੰ ਚਲਦਾ ਕਰਨਾ ਹੋਵੇਗਾ। ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਚੁਣ ਕੇ ਲੋਕ ਸਭਾ ਦੇ ਵਿੱਚ ਭੇਜੀਏ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਲੈਕਟਰੋਲ ਬੋਂਡ ਦੇ ਰੂਪ ਵਿੱਚ ਕੰਪਨੀਆਂ ਤੋਂ ਮੋਟੇ ਮੋਟੇ ਫੰਡ ਲਏ ਹਨ ਤੇ ਇਨ੍ਹਾਂ ਕੰਪਨੀਆਂ ਨੂੰ ਹੁਣ ਰੋਕਣ ਟੋਕਣ ਵਾਲਾ ਕੋਈ ਨਹੀਂ। ਇਹਨਾਂ ਕੰਪਨੀਆਂ ਦੇ ਉੱਤੇ ਸਰਕਾਰ ਦਾ ਨਿਯੰਤਰਣ ਬਣਾਉਣ ਲਈ ਨਵੀਂ ਸਰਕਾਰ ਨੂੰ ਹੋਂਦ ਵਿੱਚ ਲਿਆਉਣਾ ਪਵੇਗਾ ਤੇ ਇਹ ਸਭ ਕੁਝ ਜਨਤਾ ਦੇ ਹੱਥ ਵਸ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੁਝ ਨੁਮਾਇੰਦੇ ਗਰੀਬੀ ਨੂੰ ਹਟਾਉਣ ਦੀ ਨਹੀਂ, ਬਲਕਿ ਗਰੀਬਾਂ ਨੂੰ ਹਟਾਉਣ ਦੀ ਗੱਲ ਕਰ ਰਹੇ ਹਨ ਅਤੇ ਰਿਜਰਵੇਸ਼ਨ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ