Monday, May 20, 2024  

ਪੰਜਾਬ

ਟਿੱਪਰ ਨੇ ਘੜੁੱਕੇ ਨੂੰ ਮਾਰੀ ਸਾਈਡ, ਬੇਕਾਬੂ ਹੋਏ ਘੜੁੱਕੇ ਨੇ ਅਖਬਾਰ ਵੰਡਣ ਜਾ ਰਹੇ ਹਾਕਰ ਨੂੰ ਲਪੇਟ 'ਚ ਲਿਆ

May 08, 2024

ਬਟਾਲਾ, 8 ਮਈ

ਬਟਾਲਾ ਮਹਿਤਾ ਰੋਡ 'ਤੇ ਰੰਗੜ ਨੰਗਲ ਵਿਖੇ ਬੁੱਧਵਾਰ 7 ਵਜੇ ਦੇ ਕਰੀਬ ਇਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਨਾਲ ਲੱਦੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ। ਬੇਕਾਬੂ ਹੋਏ ਘੜੁੱਕੇ ਦੀ ਲਪੇਟ 'ਚ ਆਉਣ ਨਾਲ ਅਖਬਾਰ ਵੰਡਣ ਜਾ ਰਹੇ ਹਾਕਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਪਿਛਲੇ 20 ਸਾਲਾਂ ਤੋਂ ਅਖਬਾਰ ਵੰਡਣ ਦਾ ਕੰਮ ਕਰਦੇ ਆ ਰਹੇ ਸਤਨਾਮ ਸਿੰਘ (40) ਪੁੱਤਰ ਗੁਰਦੀਪ ਸਿੰਘ ਵਾਸੀ ਬਦੋਵਾਲ ਮਹਿਤਾ ਚੌਂਕ ਤੋਂ ਅਖਬਾਰਾਂ ਲੈ ਕੇ ਵੱਖ-ਵੱਖ ਪਿੰਡਾਂ 'ਚ ਅਖਬਾਰਾਂ ਵੰਡਣ ਜਾ ਰਿਹਾ ਸੀ। ਜਦ ਉਹ ਰੰਗੜ ਨੰਗਲ ਨਜ਼ਦੀਕ ਚੌਧਰੀਵਾਲ ਪੁੱਜਾ ਤਾਂ ਪਿੱਛੋ ਇੱਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਲੱਦ ਕੇ ਜਾ ਰਹੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਲੱਕੜਾਂ ਨਾਲ ਲੱਦਿਆ ਘੜੁੱਕਾ ਬੇਕਾਬੂ ਹੋ ਗਿਆ ਅਤੇ ਉਸਨੇ ਹਾਕਰ ਸਤਨਾਮ ਸਿੰਘ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਸਦੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਣਪਛਾਤਾ ਟਿੱਪਰ ਚਾਲਕ ਮੌਕੇ ਤੋਂ ਟਿੱਪਰ ਭਜਾ ਕੇ ਲੈ ਗਿਆ, ਜਦ ਕਿ ਘੜੁੱਕਾ ਚਾਲਕ ਤੇ ਉਸਦੇ ਨਾਲ ਬੈਠਾ ਇੱਕ ਹੋਰ ਵਿਅਕਤੀ ਅਤੇ ਇੱਕ ਛੋਟਾ ਬੱਚਾ ਵਾਲ-ਵਾਲ ਬਚ ਗਏ। ਹਾਕਰ ਸਤਨਾਮ ਸਿੰਘ ਦੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ