ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਨੇ ਨਾਭਾ ਸਰਕਲ ਦੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਿਤ

May 09, 2024

ਸ੍ਰੀ ਫ਼ਤਹਿਗੜ੍ਹ ਸਾਹਿਬ/9 ਮਈ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਅੱਜ ਨਾਭਾ ਵਿਖੇ ਜੀ-20 ਸਕੂਲ ਕਨੈਕਟ ਲੀਡਰਸ਼ਿਪ ਕਾਨਫਰੰਸ ਐਵਾਰਡਜ਼ ਕਾਰਵਾਈ ਗਈ। ਇਸ ਪ੍ਰੋਗਰਾਮ ਵਿੱਚ ਡੀ.ਬੀ.ਯੂ ਵੱਲੋਂ ਨਾਭਾ ਸਰਕਲ ਦੇ ਪ੍ਰਿੰਸੀਪਲਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਇੱਥੇ ਆਯੋਜਿਤ ਇਕ ਪ੍ਰੈਸ ਕਾਨਫਰੰਸ ਵਿੱਚ ਡੀਬੀਯੂ ਦੇ ਵਾਈਸ  ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਾਗੂ ਕੀਤੀ ਗਈ ਨਵੀਂ ਸਿੱਖਿਆ ਨੀਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਸਕੂਲਾਂ ਵਿੱਚ ਤਕਨਾਲੋਜੀ ਦੀ ਭੂਮਿਕਾ ਮਹੱਤਵਪੂਰਨ ਹੈ ਤੇ ਹੁਣ ਵਿਦਿਆਰਥੀ ਸਿੱਖਣ ਦੇ ਨਵੇਂ ਤਰੀਕਿਆਂ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀ.ਬੀ.ਯੂ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਵਚਨਬੱਧ ਹੈ, ਇਸ ਦੇ ਮੱਦੇਨਜ਼ਰ ਇਨ੍ਹੀਂ ਦਿਨੀਂ ਬਹੁਤ ਸਾਰੇ ਨੌਕਰੀ ਮੇਲੇ ਲਗਾਏ ਜਾ ਰਹੇ ਹਨ, ਜਿਸ ਵਿੱਚ ਦੇਸ਼ ਦੇ ਨਾਮੀ ਬ੍ਰਾਂਡ ਭਾਗ ਲੈ ਕੇ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੇ ਹਨ। ਵਿਦਿਆਰਥੀਆਂ ਦੇ ਪੜ੍ਹਾਈ ਪ੍ਰਤੀ ਲਗਨ ਨੂੰ ਦੇਖ ਕੇ ਮਾਪੇ ਵੀ ਗੰਭੀਰ ਹੋ ਗਏ ਹਨ, ਇਸ ਨਾਲ ਉਨ੍ਹਾਂ ਦਾ ਬਾਹਰ ਜਾਣ ਦਾ ਝੁਕਾਅ ਘੱਟ ਜਾਵੇਗਾ। ਉਨ੍ਹਾਂ ਦੱਸਿਆ ਕਿ ਪੈਨ ਇੰਡੀਆ, ਡੀਬੀਯੂ ਵਿੱਚ ਦਸ ਹਜ਼ਾਰ ਵਿਦਿਆਰਥੀ ਪੜ੍ਹ ਰਹੇ ਹਨ, ਜਿਨ੍ਹਾਂ ਵਿੱਚੋਂ ਲਗਭਗ 700 ਵਿਦਿਆਰਥੀ 25 ਦੇਸ਼ਾਂ ਦੇ ਹਨ। ਯੂਨੀਵਰਸਿਟੀ ਕਈ ਤਰ੍ਹਾਂ ਦੀਆਂ ਸਕਾਲਰਸ਼ਿਪਾਂ ਜਿਵੇਂ ਕਿ ਸ਼ਕਤੀ ਸਕਾਲਰਸ਼ਿਪ, ਲੋੜਵੰਦ ਸਕਾਲਰਸ਼ਿਪ, ਸਿੰਗਲ ਗਰਲ ਚਾਈਲਡ ਆਦਿ ਪ੍ਰਦਾਨ ਕਰ ਰਹੀ ਹੈ ਤੇ ਵਿਦਿਆਰਥੀਆਂ ਨੂੰ 200 ਤੋਂ ਵੱਧ ਕੋਰਸ ਪੇਸ਼ ਕੀਤੇ ਜਾ ਰਹੇ ਹਨ। ਜੀ-20 ਸਮਾਗਮ ਵਿੱਚ ਸਾਰੇ ਪ੍ਰਿੰਸੀਪਲਾਂ ਨੇ ਪੈਨਲ ਚਰਚਾ ਵਿੱਚ ਹਿੱਸਾ ਲਿਆ ਜਿਸ ਵਿੱਚ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਨੂੰ ਸ਼ਾਮਲ ਕੀਤਾ ਗਿਆ ਸੀ ਜਿਵੇਂ ਕਿ ਨਵੀਂ ਸਿੱਖਿਆ ਨੀਤੀ ਨੂੰ ਸਮਝਣਾ, ਸਿੱਖਿਆ ਖੇਤਰ ਵਿੱਚ ਆਗਾਮੀ ਤਕਨਾਲੋਜੀ ਰੁਝਾਨਾਂ, ਕਲਾਸਰੂਮਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਸ਼ਾਮਲ ਕਰਨਾ, ਵਿਦਿਆਰਥੀ ਭਲਾਈ ਨੂੰ ਤਰਜੀਹ ਦੇਣਾ, ਸਰਗਰਮ ਅਤੇ ਪ੍ਰਯੋਗਾਤਮਕ ਸਿੱਖਣ ਦੇ ਤਰੀਕਿਆਂ ਨੂੰ ਉਤਸ਼ਾਹਿਤ ਕਰਨਾ ਅਤੇ ਉੱਦਮੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਆਦਿ।ਇਸ ਮੌਕੇ ਪ੍ਰਿੰਸੀਪਲ ਹਰਕੰਵਲ ਜੀਤ ਕੌਰ, ਪੂਨਮ ਰਾਣੀ, ਪਰਵਿੰਦਰ ਸ਼ਰਮਾ, ਸ਼ਰਨਪ੍ਰੀਤ ਕੌਰ, ਸੁਮੀਰਾ ਸ਼ਰਮਾ, ਹਰਜਸਬੀਰ ਸਿੰਘ, ਅਸ਼ਵਨੀ ਮਦਾਨ, ਅਮਿਤ ਗਰਗ, ਗੁਰਦੀਪ ਸਿੰਘ, ਹਰਿੰਦਰਜੀਤ ਸਿੰਘ, ਖੁਸ਼ਪਿੰਦਰ ਕੌਰ ਖੇੜਾ, ਸ਼ੈਲੇਂਦਰ ਸ਼ਰਮਾ, ਸੰਦੀਪ ਕੁਮਾਰ, ਸੰਗੀਤਾ ਜਖਮੀ, ਸੁਖਵਿੰਦਰ ਸਿੰਘ, ਡਾ. ਕਵਿਤਾ ਕਪੂਰ, ਬਿਲਸਨ ਸ਼ਰਮਾ, ਗੁਰਪ੍ਰੀਤ ਕੌਰ, ਦਿਲਬਰ ਖਾਨ, ਇੰਦਰਪ੍ਰੀਤ ਸਿੰਘ, ਸੰਜੇ ਠਾਕੁਰ, ਅਨੂ ਬਾਤਿਸ਼, ਅਨਿਲ ਕੁਮਾਰ, ਪ੍ਰਬਲ ਪ੍ਰਤਾਪ ਸਹਿਗਲ ਵਰਗੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ