Tuesday, May 21, 2024  

ਖੇਤਰੀ

ਬਾਬਾ ਬੰਦਾ ਸਿੰਘ ਬਹਾਦਰ ਦਾ ਸਰਹਿੰਦ ਫ਼ਤਹਿ ਦਿਵਸ ਗੁ. ਫ਼ਤਹਿ-ਏ-ਜੰਗ ਸਾਹਿਬ ਚੱਪੜ ਚਿੜੀ ਵਿਖੇ ਮਨਾਇਆ ਜਾ ਰਿਹੈ

May 10, 2024

ਵੀਪੀ ਸਿੰਘ ਨਾਗਰਾ, ਹਰਬੰਸ ਬਾਗੜੀ
ਚੱਪੜ ਚਿੜੀ/10 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਬਹਾਦਰ ਸਿੰਘ ਦਾ ਸਰਹਿੰਦ ਫ਼ਤਹਿ ਦਿਵਸ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜ ਚਿੜੀ ਕਲਾਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਨਾਇਆ ਜਾ ਰਿਹਾ ਹੈ। 10 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ। 11 ਮਈ ਨੂੰ ਬੀਬੀ ਸੰਦੀਪ ਕੌਰ ਦਾ ਕਵੀਸਰੀ ਜਥਾ ਸ਼ਾਮ 4.30 ਤੋਂ 5.45 ਵਜੇ ਤੱਕ ਹਾਜ਼ਰੀ ਭਰੇਗਾ, ਸ਼ਾਮ 5.45 ਤੋਂ 6.45 ਵਜੇ ਤੱਕ ਭਾਈ ਸੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ, ਸ੍ਰੀ ਅੰਬ ਸਾਹਿਬ ਕੀਰਤਨ (ਸੋਦਰ ਚੌਕੀ) ਕੀਰਤਨ ਕਰਨਗੇ। ਇਸੇ ਤਰ੍ਹਾਂ 6.45 ਤੋਂ 7.15 ਵਜੇ ਤੱਕ ਭਾਈ ਸੁਖਦੇਵ ਸਿੰਘ ਵੱਲੋਂ ਰਹਿਰਾਸ ਸਾਹਿਬ ਦਾ ਪਾਠ ਕੀਤਾ ਜਾਵੇਗਾ, 7.15 ਤੋਂ 8.00 ਵਜੇ ਤੱਕ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕੀਰਤਨ ਦੀ ਹਾਜ਼ਰੀ ਭਰਨਗੇ, ਸ਼ਾਮ 8.00 ਤੋਂ 8.45 ਵਜੇ ਤੱਕ ਗਿਆਨੀ ਚਰਨਜੀਤ ਸਿਘ ਕਥਾਵਾਚਕ ਕਥਾ ਕਰਨਗੇ ਤੇ 8.45 ਤੋਂ 9.45 ਵਜੇ ਤੱਕ ਭਾਈ ਜਸਪਾਲ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ ਵਾਰਾਂ ਗਾਇਨ ਕਰੇਗਾ।
12 ਮਈ, ਦਿਨ ਐਤਵਾਰ ਨੂੰ ਸਵੇਰੇ 7.30 ਤੋਂ 8.30 ਵਜੇ ਤੱਕ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, 8.30 ਤੋਂ 9.00 ਵਜੇ ਤੱਕ ਭਾਈ ਅਕਾਸ਼ਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਫ਼ਤਹਿਗੜ੍ਹ ਸਾਹਿਬ ਕੀਰਤਨ ਕਰਨਗੇ, 9.00 ਤੋਂ 10.00 ਵਜੇ ਤੱਕ ਬੀਬੀ ਰਾਜਵੰਤ ਕੌਰ ਦਾ ਢਾਡੀ ਜਥਾ ਹਾਜ਼ਰੀ ਭਰੇਗਾ ਤੇ 9.30 ਵਜੇ ਗੁਰਦੁਆਰਾ ਸਾਹਿਬ ਫ਼ਤਹਿ-ਏ-ਜੰਗ ਚੱਪੜ ਚਿੜੀ ਤੋਂ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਆਰੰਭ ਹੋਵੇਗਾ। ਦੱਸਣਾ ਬਣਦਾ ਹੈ ਕਿ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਵੱਲੋਂ ਸਰਹਿੰਦ ਦੇ ਜਾਬਰ ਹੁਕਮਰਾਨ ਵਜ਼ੀਰ ਖ਼ਾਨ ਨੂੰ ਸੋਧ ਕੇ ਸਰਹਿੰਦ ਫ਼ਤਹਿ ਕਰਨ ਉਪਰੰਤ 1710 ਈ. ਨੂੰ ਇਸ ਧਰਤੀ ’ਤੇ ਖ਼ਾਲਸਾ ਰਾਜ ਸਥਾਪਿਤ ਕੀਤਾ ਗਿਆ। ਖ਼ਾਲਸਾ ਪੰਥ ਦੀ ਇਸ ਗੌਰਵਮਈ ਗਾਥਾ ਅਤੇ ਮਾਣਮੱਤੀ ਵਿਰਾਸਤ ਦੇ ਪਵਿੱਤਰ ਦਿਹਾੜੇ ਨੂੰ ਹਰ ਸਾਲ ਦੀ ਤਰ੍ਹਾਂ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸਰਦਾਰ ਜਗੀਰ ਸਿੰਘ ਨੇ ਸੰਗਤਾਂ ਨੂੰ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ