Tuesday, May 21, 2024  

ਖੇਤਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਨਸ਼ਿਆਂ ਦੀ ਰੋਕਥਾਮ ਵਿਸ਼ੇ ’ਤੇ ਕਰਵਾਏ ਸੈਮੀਨਾਰ ’ਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕੀਤੀ ਸ਼ਿਰਕਤ

May 10, 2024

ਰਵਿੰਦਰ ਸਿੰਘ ਢੀਂਡਸਾ
ਸ੍ਰੀ ਫ਼ਤਹਿਗੜ੍ਹ ਸਾਹਿਬ/10 ਮਈ : ਯੂਨੀਵਰਸਿਟੀ ਸਕੂਲ ਆਫ਼ ਲਾਅ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵੱਲੋਂ ਪ੍ਰੋ. (ਡਾ.) ਪਿ੍ਰਤਪਾਲ ਸਿੰਘ, ਵਾਈਸ-ਚਾਂਸਲਰ ਦੀ ਸਰਪ੍ਰਸਤੀ ਹੇਠ ‘ਨਸ਼ੇ ਦੀ ਦੁਰਵਰਤੋਂ: ਦਿਹਾਤੀ ਪੰਜਾਬ ’ਚ ਅਸਲੀਅਤ ਦਾ ਖੁਲਾਸਾ’ ਵਿਸ਼ੇ ’ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਹਰਚਰਨ ਸਿੰਘ ਭੁੱਲਰ ਡੀਆਈਜੀ, ਪਟਿਆਲਾ ਰੇਂਜ ਨੇ ਸ਼ਿਰਕਤ ਕੀਤੀ।ਇਸ ਸੈਮੀਨਾਰ ਵਿੱਚ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ, ਰਜਿਸਟਰਾਰ ਡਾ. ਤੇਜਬੀਰ ਸਿੰਘ, ਡਾ: ਪੰਕਜਪ੍ਰੀਤ ਸਿੰਘ, ਮੁਖੀ ਫਿਜ਼ੀਓਥੈਰੇਪੀ ਅਤੇ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਦੇ ਨਾਲ-ਨਾਲ ਰਿਆਤ ਬਾਹਰਾ ਯੂਨੀਵਰਸਿਟੀ ਤੇ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ, ਮੌਲਾਨਾ ਦੇ ਫੈਕਲਟੀ ਮੈਂਬਰ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।ਡਾ: ਪਰਮਜੀਤ ਸਿੰਘ ਹੈੱਡ ਅਤੇ ਡੀਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਮਾਗਮ ਦੇ ਵਿਸ਼ੇ ਬਾਰੇ ਸੰਖੇਪ ਜਾਣਕਾਰੀ ਦਿੱਤੀ। ਮੁੱਖ ਬੁਲਾਰੇ ਐਚਐਸ ਭੁੱਲਰ ਨੇ ਨਸ਼ਿਆਂ ਦੇ ਕਾਰਨਾਂ ਤੇ ਪ੍ਰਭਾਵਾਂ ਦੇ ਨਾਲ-ਨਾਲ ਨਸ਼ਿਆਂ ਦੀ ਰੋਕਥਾਮ ਦੇ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨਾਂ ਕਿਹਾ ਆਪਣੇ 31 ਸਾਲਾਂ ਦੇ ਤਜ਼ਰਬੇ ਤੋਂ ਉਨ੍ਹਾਂ ਨੇ ਇਹ ਸਮਝਿਆ ਹੈ ਕਿ ਕਿ ਪੰਜਾਬ ਵਿੱਚ ਜਿੰਨਾ ਖ਼ਤਰਾ ਨਸ਼ਿਆਂ ਤੋਂ ਹੈ ਓਨਾ ਹੋਰ ਕਿਸੇ ਹੋਰ ਚੀਜ਼ ਤੋਂ ਨਹੀਂ। ਉਨ੍ਹਾਂ ਅਨੁਸਾਰ ਨੌਜਵਾਨਾਂ ਦੇ ਨਸ਼ਿਆਂ ਵਿੱਚ ਪੈਣ ਦਾ ਕਾਰਨ ਬੱਚੇ ਦੀ ਕਿਸ਼ੋਰ ਅਵਸਥਾ ਵਿੱਚ ਮਾਪਿਆਂ ਦੁਆਰਾ ਨਿਗਰਾਨੀ ਨਾ ਕੀਤੇ ਜਾਣਾ ਅਤੇ ਬੱਚਿਆਂ ਨੂੰ ਨਸ਼ਿਆਂ ਅਤੇ ਹਥਿਆਰਾਂ ਵਾਲੇ ਗੀਤਾਂ ਵੱਲ ਆਕਰਸ਼ਿਤ ਕੀਤੇ ਜਾਣਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਮਾਪੇ, ਅਧਿਆਪਕ ਅਤੇ ਮੀਡੀਆ ਇਸ ਖ਼ਤਰੇ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਤਾਂ ਹੀ ਠੱਲ੍ਹ ਪਾਈ ਜਾ ਸਕਦੀ ਹੈ ਜੇਕਰ ਸੂਬਾ ਅਤੇ ਕੇਂਦਰ ਸਰਕਾਰਾਂ ਜਨਤਾ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਪਹਿਲਕਦਮੀ ਕਰਨ।ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ: ਪਿ੍ਰਤਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਧਰਮ ਦੇ ਨਾਲ-ਨਾਲ ਅਧਿਆਪਕ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਯੂਨੀਵਰਸਿਟੀ ਨੇ ਆਪਣੀ ਸ਼ੁਰੂਆਤ ਤੋਂ ਹੀ ਨਸ਼ਿਆਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ। ਜੇਕਰ ਕੋਈ ਵਿਦਿਆਰਥੀ ਨਸ਼ੇ ’ਚ ਲਿਪਤ ਪਾਇਆ ਜਾਂਦਾ ਹੈ ਤਾਂ ਕਮੇਟੀ ਦੀ ਜਾਂਚ ਤੋਂ ਬਾਅਦ ਉਸ ਦਾ ਦਾਖਲਾ ਰੱਦ ਕਰ ਦਿੱਤਾ ਜਾਂਦਾ ਹੈ ਤੇ ਯੂਨੀਵਰਸਿਟੀ ਲਗਾਤਾਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਉਂਦੀ ਹੈ। ਸਹਾਇਕ ਪ੍ਰੋਫ਼ੈਸਰ ਪ੍ਰਭਜੋਤ ਕੌਰ ਤੇ ਰਾਜਨਦੀਪ ਕੌਰ, ਨੇ ਸਮਾਗਮ ਦਾ ਆਯੋਜਨ ਕੀਤਾ। ਅੰਤ ’ਚ ਡਾ. ਨਵਨੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ