Saturday, May 25, 2024  

ਚੰਡੀਗੜ੍ਹ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

May 15, 2024

ਚੰਡੀਗੜ੍ਹ, 15 ਮਈ

ਇੱਥੇ ਸੈਕਟਰ-45 ’ਚ ਖੇਡਦੇ ਸਮੇਂ ਡੇਢ ਸਾਲ ਦੀ ਬੱਚੀ ਪਾਣੀ ਨਾਲ ਭਰੀ ਬਾਲਟੀ ’ਚ ਡੁੱਬ ਗਈ। ਜਦੋਂ ਕਾਫੀ ਦੇਰ ਤੱਕ ਬੱਚੀ ਨਜ਼ਰ ਨਹੀਂ ਆਈ ਤਾਂ ਮਾਂ ਨੇ ਭਾਲ ਸ਼ੁਰੂ ਕਰ ਦਿੱਤੀ। ਬੱਚੀ ਨੂੰ ਬਾਲਟੀ ’ਚ ਪਿਆ ਦੇਖ ਕੇ ਮਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪੁੱਜੀ ਪੁਲਸ ਨੇ ਬੱਚੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਮੁਤਾਬਕ ਸੈਕਟਰ-45 ਦਾ ਰਹਿਣ ਵਾਲਾ ਵਿਕਾਸ ਆਪਣੇ ਪਰਿਵਾਰ ਨਾਲ ਦੂਜੀ ਮੰਜ਼ਿਲ ’ਤੇ ਰਹਿੰਦਾ ਹੈ। ਉਹ ਘਰਾਂ ’ਚ ਪੇਂਟ ਕਰਨ ਦਾ ਕੰਮ ਕਰਦਾ ਹੈ। ਉਸ ਦੀ ਪਤਨੀ ਘਰਾਂ ’ਚ ਖਾਣਾ ਬਣਾਉਣ ਦਾ ਕੰਮ ਕਰਦੀ ਹੈ। ਸੋਮਵਾਰ ਦੇਰ ਸ਼ਾਮ 19 ਮਹੀਨੇ ਦੀ ਧੀ ਭਾਵਨਾ ਘਰ ’ਚ ਖੇਡ ਰਹੀ ਸੀ।

ਇਸ ਦੌਰਾਨ ਉਹ ਘਰ ’ਚ ਰੱਖੀ ਪਾਣੀ ਨਾਲ ਭਰੀ ਬਾਲਟੀ ’ਚ ਡਿੱਗ ਗਈ। ਉਸ ਨੂੰ ਕਿਸੇ ਨੇ ਨਹੀਂ ਦੇਖਿਆ। ਕਾਫੀ ਦੇਰ ਤੱਕ ਪਾਣੀ ’ਚ ਡਿੱਗੀ ਰਹਿਣ ਕਾਰਨ ਉਸਦੀ ਮੌਤ ਹੋ ਗਈ। ਹਾਲਾਂਕਿ ਜਦੋਂ ਪਰਿਵਾਰ ਵਾਲਿਆਂ ਨੇ ਬੱਚੀ ਨੂੰ ਦੇਖਿਆ ਤਾਂ ਉਸ ਨੂੰ ਇਲਾਜ ਲਈ ਜੀ. ਐੱਮ. ਐੱਸ. ਐੱਚ.-16 ’ਚ ਲੈ ਗਏ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੈਕਟਰ-34 ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡਾ. ਹਮਦਰਦ ਖ਼ਿਲਾਫ਼ ਕੀਤੀ ਕਾਰਵਾਈ ਨਿੰਦਣਯੋਗ : ਕਾਮਰੇਡ ਸੇਖੋਂ

ਡਾ. ਹਮਦਰਦ ਖ਼ਿਲਾਫ਼ ਕੀਤੀ ਕਾਰਵਾਈ ਨਿੰਦਣਯੋਗ : ਕਾਮਰੇਡ ਸੇਖੋਂ

ਚੋਣ ਕਮਿਸ਼ਨ ਨੇ ਦਿੱਤੀ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੇਤਾਵਨੀ

ਚੋਣ ਕਮਿਸ਼ਨ ਨੇ ਦਿੱਤੀ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੇਤਾਵਨੀ

ਬਹੁਜਨ ਸਮਾਜ ਪਾਰਟੀ ਚੰਡੀਗੜ ਦੇ ਵਰਕਰਾਂ ਵੱਲੋਂ ਡਾ. ਰਿਤੂ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਬਹੁਜਨ ਸਮਾਜ ਪਾਰਟੀ ਚੰਡੀਗੜ ਦੇ ਵਰਕਰਾਂ ਵੱਲੋਂ ਡਾ. ਰਿਤੂ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਚੰਡੀਗੜ੍ਹ ਦੇ ਸਾਰੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ ਦੇ ਸਾਰੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ

ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ ਦਾ ਐਲਾਨ

ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ ਦਾ ਐਲਾਨ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ