Saturday, July 27, 2024  

ਪੰਜਾਬ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ

May 15, 2024

ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

ਅੰਮ੍ਰਿਤਸਰ ਵਿਧਾਨ ਸਭਾ 2022 ਵਿਚ ਅਕਾਲੀ-ਬਸਪਾ ਗੱਠਜੋੜ ਤਹਿਤ ਅੰਮ੍ਰਿਤਸਰ ਸੈਂਟਰਲ ਤੋਂ ਚੋਣ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ

ਮਲੇਰਕੋਟਲਾ ਵਿੱਚ ਕਾਂਗਰਸੀ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਪਟਿਆਲਾ 'ਚ ਵੀ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ, ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਤੇ ਸਾਬਕਾ ਕੌਂਸਲਰ 'ਆਪ' 'ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕਿਹਾ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ,ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ

ਚੰਡੀਗੜ੍ਹ, 15 ਮਈ :  ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ।

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਮੌਜੂਦਾ ਹਲਕਾ ਇੰਚਾਰਜ ਵੀ ਸਨ।

ਉੱਥੇ ਹੀ ਮਲੇਰਕੋਟਲਾ 'ਚ 'ਆਪ' ਨੇ ਕਾਂਗਰਸ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਨਦੀਮ ਅਨਵਰ ਖ਼ਾਨ ਸਾਬਕਾ ਵਿਧਾਇਕ ਹਾਜੀ ਅਨਵਰ ਅਹਿਮਦ ਖ਼ਾਨ ਦੇ ਪੁੱਤਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਤੇ ਮਲੇਰਕੋਟਲਾ ਤੋਂ 'ਆਪ' ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ।

ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਏ। ਪਟਿਆਲਾ ਤੋਂ ਰਣਜੀਤ ਸਿੰਘ ਨਿਕਰਾ (ਕਾਂਗਰਸ), ਸ਼ੰਮੀ (ਸਾਬਕਾ ਕੌਂਸਲਰ ਕਾਂਗਰਸ), ਰਵਿੰਦਰਪਾਲ ਪ੍ਰਿੰਸ ਲਾਂਬਾ (ਕੌਂਸਲਰ, ਅਕਾਲੀ ਦਲ ਪਟਿਆਲਾ), ਨਵਨੀਤ ਵਾਲੀਆ (ਅਕਾਲੀ ਦਲ) ਹੈਰੀ ਮੁਖਮਹਿਲਪੁਰ, ਮੌਂਟੀ ਗਰੋਵਰ (ਅਕਾਲੀ ਦਲ), ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ‘ਆਪ’ਆਗੂ ਹਰਪਾਲ ਜੁਨੇਜਾ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ