Saturday, July 27, 2024  

ਅਪਰਾਧ

ਹੈਰੋਇਨ, ਭਾਰਤੀ ਕਰੰਸੀ, ਪਿਸਤੌਲ, ਕਾਰਤੂਸ, ਇਲੈਕਟਰੋਨਿਕ ਕੰਡੇ ਬਰਾਮਦ

May 21, 2024

ਹਰਜਿੰਦਰ ਸਿੰਘ ਗੋਲਣ
ਭਿੱਖੀਵਿੰਡ, 21 ਮਈ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਅਤੇ ਐਸਐਸਪੀ ਤਰਨ ਤਾਰਨ ਅਸ਼ਵਨੀ ਕਪੂਰ ਦੇ ਦਿਸ਼ਾ ਨਿਰਦੇਸ਼ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮਹਿਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਖਾਲੜਾ ਪੁਲਿਸ ਨੇ ਮੁਖਬਰ ਦੀ ਇਤਲਾਹ ਤੇ ਡੀਐਸਪੀ ਪ੍ਰੀਤਇੰਦਰ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਵਿਸ਼ੇਸ਼ ਸਹਿਯੋਗ ਸੀਮਾ ਸੁਰੱਖਿਆ ਬਲ ਬੀਐਸਐਫ ਦੇ ਜਵਾਨਾ ਦੀ ਹਾਜਰੀ ਚ ਜਸਵਿੰਦਰ ਸਿੰਘ ਉਰਫ ਕਾਕਾ ਪੁੱਤਰ ਕਾਰਜ ਸਿੰਘ ਵਾਸੀ ਰਾਜੋਕੇ ਛਾਪਾ ਮਾਰ ਕੇ 1 ਪਿਸਤੌਲ (30ਬੋਰ) 2 ਮੈਗਜ਼ੀਨ, 3 ਰਾਊਂਡ (30 ਬੋਰ) 4 ਰਸਾਲੇ (ਗਲੋਕ 9 ਮਿਲੀਮੀਟਰ) 108 ਦੌਰ (9 ਮਿਲੀਮੀਟਰ) 4 ਪੈਕੇਟ ਅਤੇ 2 ਬੋਤਲਾਂ ਹੀਰੋਇਨ ਵਜਨ 3 ਕਿਲੋ 124 ਗ੍ਰਾਮ, ?2 ਇਲੈਕਟ੍ਰਾਨਿਕ ਕੰਡਾ, 3 ਲੱਖ ਰੁਪਏ ਨਕਦ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਡੀਐਸਪੀ ਪ੍ਰੀਤਇੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਦੋਸ਼ੀ ਜਸਵਿੰਦਰ ਸਿੰਘ ਉਰਫ ਕਾਕਾ ਪੁੱਤਰ ਕਾਰਜ ਸਿੰਘ ਵਾਸੀ ਰਾਜੋਕੇ ਦੇ ਘਰ ਵਿੱਚੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਹੈਰੋਇਨ, ਭਾਰਤੀ ਕਰੰਸੀ, ਅਤੇ ਪਿਸਤੌਲ ਸਮੇਤ ਆਦਿ ਨਾਜਾਇਜ਼ ਸਮਾਨ ਸਬੰਧੀ ਪੁਲਿਸ ਥਾਣਾ ਖਾਲੜਾ ਵਿਖੇ ਮੁਕਦਮਾ ਦਰਜ ਕਰਕੇ ਐਨ.ਡੀ.ਪੀ.ਐਸ. ਐਕਟ ਧਾਰਾ ਅੰਡਰ ਸੈਕਸ਼ਨ 21,3, ਅਸਲਾ ਐਕਟ 25 (6) ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਦੋਸ਼ੀ ਵਿਅਕਤੀ ਦਾ ਅਦਾਲਤੀ ਰਿਮਾਂਡ ਹਾਸਿਲ ਕਰਕੇ ਅਗਲੀ ਜਾਂਚ ਪੜਤਾਲ ਕੀਤੀ ਜਾ ਸਕੇ। ਉਹਨਾਂ ਨੇ ਕਿਹਾ ਦੋਸ਼ੀ ਵਿਅਕਤੀ ਜਸਵਿੰਦਰ ਸਿੰਘ ਉਰਫ ਕਾਕਾ ਪੁੱਤਰ ਕਾਰਜ ਸਿੰਘ ਵਾਸੀ ਰਾਜੋਕੇ ਪਹਿਲਾਂ ਹੀ ਨਜਾਇਜ਼ ਹਥਿਆਰਾਂ ਦੇ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਦੀ ਹਿਰਾਸਤ ਵਿੱਚ ਹੋਣ ਕਰਕੇ ਅਦਾਲਤੀ ਕਾਰਵਾਈ ਉਪਰੰਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਮਾਰੂ ਨਸ਼ਿਆਂ ਦਾ ਧੰਦਾ ਕਰਨ ਵਾਲੇ ਲੋਕਾਂ ਨੂੰ ਗਿ੍ਰਫਤਾਰ ਕੀਤਾ ਜਾ ਸਕੇ। ਇਸ ਮੌਕੇ ਪੁਲਿਸ ਥਾਣਾ ਖਾਲੜਾ ਮੁਖੀ ਐਸਐਚਓ ਵਿਨੋਦ ਕੁਮਾਰ ਸ਼ਰਮਾ, ਏਐਸਆਈ ਸਰਬਜੀਤ ਸਿੰਘ ਸਮੇਤ ਬੀਐਸਐਫ ਪੰਜਾਬ ਪੁਲਿਸ ਜਵਾਨ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ