Saturday, July 27, 2024  

ਰਾਜਨੀਤੀ

ਮੁੱਖ ਮੰਤਰੀ ਮਾਨ ਨੇ ਗੁਰਮੀਤ ਸਿੰਘ ਖੁੱਡੀਆਂ ਲਈ ਕੀਤਾ ਚੋਣ ਪ੍ਰਚਾਰ

May 22, 2024

ਬਾਦਲ ਪਰਿਵਾਰ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਕੀਤੀ : ਖੁੱਡੀਆਂ

ਅਮਨ ਮਹਿਤਾ/ਦਸਨਸ
ਬੁਢਲਾਡਾ/ਚੰਡੀਗੜ੍ਹ/22 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬੁਢਲਾਡਾ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।ਜਨਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੁਢਲਾਡਾ ਨਾਲ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ। ਮੈਂ ਇੱਥੇ ਦੀ ਮੰਡੀ ਵਿਚ ਨਰਮੇ ਦੀ ਟਰਾਲੀ ਲੈ ਕੇ ਆਉਂਦਾ ਸੀ। ਹੁਣ ਵੀ ਮੈਂ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਨਾਮ ਤੋਂ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਇੱਥੇ ਮਿਲਦਾ ਸੀ।ਜਨਸਭਾ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਾਬਕਾ ਸੈਨਿਕ (ਐਕਸ ਸਰਵਿਸ ਮੈਨ) ਜਥੇਬੰਦੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਮਾਨ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੈਂ ਖ਼ੁਦ ਸਰਕਾਰੀ ਮੁਲਾਜ਼ਮ ਦਾ ਪੁੱਤ ਹਾਂ। ਇਸ ਲਈ ਮੈਂ ਤੁਹਾਡੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਹਾਂ। ਮੈਂ ਤੁਹਾਡੇ ਸਾਰੇ ਮੁੱਦਿਆਂ ਨੂੰ ਜਲਦੀ ਹੱਲ ਕਰਾਂਗਾ।ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਓਪੀਐਸ ਫ਼ੰਡ ਵਿੱਚੋਂ 20,000 ਕਰੋੜ ਰੁਪਏ ਰੋਕ ਲਏ ਹਨ। ਵਿਜੇ ਮਾਲਿਆ ਉਸ ਬੈਂਕ ਤੋਂ ਕਰਜ਼ਾ ਲੈ ਕੇ ਵਿਦੇਸ਼ ਭੱਜ ਗਿਆ ਸੀ, ਜਿਸ ’ਚ ਪੈਸੇ ਰੱਖੇ ਹੋਏ ਸਨ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ, ਫਿਰ ਅਸੀਂ ਉਹ ਪੈਸਾ ਵਾਪਸ ਲਿਆਵਾਂਗੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਂਗੇ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮੈਂ ਭਿ੍ਰਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਦਾ। ਸਰਕਾਰ ਬਣਨ ਤੋਂ ਬਾਅਦ ਅਸੀਂ ਲੋਕਾਂ ਨੂੰ ਭਿ੍ਰਸ਼ਟਾਚਾਰ ਦੇ ਖ਼ਿਲਾਫ਼ ਸ਼ਿਕਾਇਤ ਕਰਨ ਲਈ ਇੱਕ ਨੰਬਰ ਜਾਰੀ ਕੀਤਾ। ਉਸ ਨੰਬਰ ’ਤੇ ਆਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਅਸੀਂ 850 ਤੋਂ ਵੱਧ ਭਿ੍ਰਸ਼ਟ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਮੈਂ ਬਿਨਾਂ ਕਿਸੇ ਕੱਟ ਦੇ ਕਿਸਾਨਾਂ ਨੂੰ ਦਿਨ ਦੇ ਸਮੇਂ ਮੁਫ਼ਤ ਬਿਜਲੀ ਦਿੱਤੀ ਅਤੇ ਕਿਸਾਨਾਂ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ ਹੈ। ਭਾਸ਼ਣ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੱਸਿਆ ਕਿ ਉਹ ਔਰਤਾਂ ਦੀਆਂ ਚੁੰਨ੍ਹੀਆਂ ਦੇ ਪੈਸੇ ਵੀ ਖਾ ਗਈ। ਉਨ੍ਹਾਂ (ਹਰਸਿਮਰਤ ਬਾਦਲ) ਨੇ 200 ਰੁਪਏ ਦੀ ਚੁੰਨੀ ਖ਼ੁਦ ਲੈ ਲਈ ਅਤੇ 50 ਰੁਪਏ ਦੀ ਚੁੰਨੀ ਔਰਤਾਂ ਨੂੰ ਦੇ ਦਿੱਤੀ।
ਸੁਖਬੀਰ ਬਾਦਲ ’ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੁਖ-ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖ਼ੂਨ-ਪਸੀਨੇ ਨਾਲ ਬਣਿਆ ਹੈ। ਉਸ ਹੋਟਲ ਵਿੱਚ ਹਰ ਕਮਰੇ ਦੇ ਨਾਲ ਇੱਕ ਪੂਲ ਹੈ। ਉਨ੍ਹਾਂ ਕਿਹਾ ਕਿ ਉਹ ਸੁਖ-ਵਿਲਾਸ ਨੂੰ ਪੰਜਾਬ ਸਰਕਾਰ ਦੇ ਕਬਜ਼ੇ ਵਿਚ ਲੈ ਕੇ ਇਸ ਨੂੰ ਸਕੂਲ ਵਿਚ ਬਦਲ ਦੇਣਗੇ ।
ਲੋਕਾਂ ਨੂੰ ਸੰਬੋਧਨ ਕਰਦਿਆਂ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਕੀਤੀ। ਉਨ੍ਹਾਂ ਨੇ ਸਿਰਫ਼ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੀ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿੱਚ ਮੰਤਰੀ ਹੁੰਦਿਆਂ ਹੋਏ ਵੀ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦਾ ਮੁੱਦਾ ਨਹੀਂ ਉਠਾਇਆ, ਉਲਟਾ ਉਨ੍ਹਾਂ ਨੇ ਆਪਣੀ ਸਹਿਮਤੀ ਦੇ ਕੇ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ’ਤੇ ਦਸਤਖ਼ਤ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ