Saturday, July 27, 2024  

ਰਾਜਨੀਤੀ

ਭਾਜਪਾ ਨੇ ਦੇਸ਼ ’ਚ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਮਹਿੰਗਾਈ ’ਚ ਵਾਧਾ ਕੀਤਾ : ਪ੍ਰਿਯੰਕਾ

May 23, 2024

ਏਜੰਸੀਆਂ
ਨਵੀਂ ਦਿੱਲੀ/23 ਮਈ : ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਲਈ ਆਲੋਚਨਾ ਕੀਤੀ। ਕਾਂਗਰਸ ਨੇਤਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਸਭ ਤੋਂ ਜ਼ਿਆਦਾ ਮਹਿੰਗਾਈ ਹਰਿਆਣਾ ’ਚ ਹੈ, ਜਿਸ ਦੀ ਕੀਮਤ ਇੱਥੋਂ ਦੇ ਨੌਜਵਾਨਾਂ ਨੂੰ ਚੁੱਕਾਉਣੀ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਤੰਗ ਆ ਚੁੱਕੀ ਹੈ। ਪ੍ਰਿਅੰਕਾ ਨੇ ਕਿਹਾ, ਸੂਬੇ ’ਚ ਕਾਂਗਰਸ ਪਾਰਟੀ ਦੀ ਜ਼ਬਰਦਸਤ ਲਹਿਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ਦੀਆਂ ਸਾਰੀਆਂ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ।
ਦੱਸ ਦਈਏ ਕਿ ਪ੍ਰਿਅੰਕਾ ਨੇ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਕੁਮਾਰੀ ਸ਼ੈਲਜਾ ਦੇ ਹੱਕ ’ਚ ਹਰਿਆਣਾ ਵਿਚ ਰੋਡ ਸ਼ੋਅ ਦੀ ਅਗਵਾਈ ਕੀਤੀ। ਇਹ ਸ਼ੋਅ ਕਰੀਬ ਇੱਕ ਘੰਟਾ ਚੱਲਿਆ, ਜਿਸ ਦੌਰਾਨ ਪ੍ਰਿਯੰਕਾ ,ਸ਼ੈਲਜਾ ਅਤੇ ਹਰਿਆਣਾ ਦੀ ਸਾਬਕਾ ਮੰਤਰੀ ਕਿਰਨ ੌਧਰੀ ਦੇ ਨਾਲ ਇੱਕ ਖੁੱਲ੍ਹੀ ਗੱਡੀ ’ਚ ਖੜ੍ਹੀ ਹੋਈ ਅਤੇ ਲੋਕਾਂ ਨੂੰ ਹੱਥ ਹਿਲਾਉਂਦੀ ਰਹੀ। ਇਹ ਪ੍ਰਿਅੰਕਾ ਦਾ ਹਰਿਆਣਾ ਵਿੱਚ ਪਹਿਲਾ ਰੋਡ ਸ਼ੋਅ ਸੀ। ਰੋਡ ਸ਼ੋਅ ਦੌਰਾਨ ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਪਾਰਟੀ ਦਾ ਝੰਡਾ ਫੜ ਕੇ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਉਸ ’ਤੇ ਫੁੱਲਾਂ ਦੀ ਵਰਖਾ ਵੀ ਕੀਤੀ। ਕੁਮਾਰੀ ਸ਼ੈਲਜਾ ਹਰਿਆਣਾ ਵਿਚ ਕਾਂਗਰਸ ਦਾ ਮੁੱਖ ਦਲਿਤ ਚਿਹਰਾ ਹੈ ਅਤੇ ਭਾਜਪਾ ਦੇ ਅਸ਼ੋਕ ਤੰਵਰ ਨਾਲ ਮੁਕਾਬਲਾ ਹੈ। ਤੰਵਰ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਸੂਬੇ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ’ਤੇ 25 ਮਈ ਨੂੰ ਵੋਟਾਂ ਪੈਣਗੀਆਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ