Saturday, July 27, 2024  

ਰਾਜਨੀਤੀ

ਮਾਇਆਵਤੀ ਅੱਜ ਨਵਾਂ ਸ਼ਹਿਰ ’ਚ ਸੂਬਾਈ ਚੋਣ ਰੈਲੀ ਨੂੰ ਕਰਨਗੇ ਸੰਬੋਧਨ

May 23, 2024

ਬਲਕਾਰ ਸਿੰਘ ਬੱਲ
ਨਵਾਂ ਸ਼ਹਿਰ/23 ਮਈ : ਬਹੁਜਨ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ, ਸ਼ੁੱਕਰਵਾਰ ਨੂੰ ਨਵਾਂ ਸ਼ਹਿਰ ’ਚ ਛੇਵੀਂ ਵਾਰ ਆ ਰਹੇ ਹਨ। ਇਸ ਤੋਂ ਪਹਿਲਾਂ ਉਹ 2014 ਤੇ 2019 ਦੀਆਂ ਲੋਕ ਸਭਾ ਅਤੇ 2012, 2016, 2022 ਦੀਆਂ ਵਿਧਾਨ ਸਭਾ ਚੋਣਾਂ ’ਚ ਨਵਾਂ ਸ਼ਹਿਰ ਆਏ ਸਨ।
ਉਨ੍ਹਾਂ ਦੀ ਆਮਦ ਸਬੰਧੀ ਤਿਆਰੀਆਂ ਨੂੰ ਅੰਤਿਮ ਛੂਹਾਂ ਦਿੱਤੀਆਂ ਜਾ ਚੁੱਕੀਆਂ ਹਨ। ਮਾਇਆਵਤੀ ਵੱਲੋਂ ਹਰ ਵਾਰ ਨਵਾਂ ਸ਼ਹਿਰ ਨੂੰ ਹੀ ਪਹਿਲ ਦੇਣ ਪਿੱਛੇ ਪੰਜ ਕਾਰਨ ਮੰਨੇ ਜਾ ਰਹੇ ਹਨ, ਜਿਨ੍ਹਾਂ ਵਿੱਚ ਦੁਆਬੇ ’ਚ ਪਾਰਟੀ ਦਾ ਜਨ ਆਧਾਰ ਵੱਧ ਹੋਣਾ, ਹੁਣ ਤੱਕ ਸਭ ਤੋਂ ਵੱਧ ਸਮਾਂ ਸੂਬੇ ਦੀ ਪ੍ਰਧਾਨਗੀ ਨਿਭਾਉਣ ਵਾਲਾ ਇਲਾਕਾ ਹੋਣ ਅਤੇ ਦੋਆਬੇ ’ਚੋਂ ਦੋ ਸੰਸਦ ਮੈਂਬਰ ਤੇ ਸੱਤ ਵਿਧਾਇਕ ਚੁਣੇ ਜਾਣ ਦਾ ਇਤਿਹਾਸ ਸ਼ਾਮਲ ਹੈ।
ਇਸ ਦੇ ਨਾਲ ਹੀ ਇਹ ਹਲਕਾ ਬਸਪਾ ਬਾਨੀ ਕਾਂਸ਼ੀ ਰਾਮ ਦੀ ਜਨਮ ਭੂਮੀ ਵਾਲੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦਾ ਹਿੱਸਾ ਹੋਣ ਨੂੰ ਵੀ ਵੱਡਾ ਪੱਖ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੀ ਆਮਦ ਪਿੱਛੇ ਇੱਕ ਕਾਰਨ ਇਸ ਵੇਲੇ ਪੰਜਾਬ ਦਾ ਇਕਲੌਤਾ ਵਿਧਾਇਕ ਨਵਾਂ ਸ਼ਹਿਰ ਤੋਂ ਹੋਣਾ ਵੀ ਹੈ। ਮਾਇਆਵਤੀ ਦੀ ਆਮਦ ਸਬੰਧੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਹਲਕਾ ਵਿਧਾਇਕ ਨਛੱਤਰ ਪਾਲ ਨੇ ਕਿਹਾ ਕਿ ਸੂਬੇ ਦੇ ਪਾਰਟੀ ਵਰਕਰਾਂ ਅੰਦਰ ਭਾਰੀ ਉਤਸ਼ਾਹ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ