Saturday, July 27, 2024  

ਕੌਮੀ

ਸੰਵਿਧਾਨ ਬਦਲਣ ਦਾ ਸੁਪਨਾ ਨਾ ਦੇਖੇ ਭਾਜਪਾ : ਰਾਹੁਲ

May 23, 2024

ਏਜੰਸੀਆਂ
ਨਵੀਂ ਦਿੱਲੀ/23 ਮਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਦੇਸ਼ ਦੇ ਸੰਵਿਧਾਨ ਅਤੇ ਰਾਖਵੇਂਕਰਨ ਨੂੰ ਖ਼ਤਮ ਕਰਨ ਦਾ ਸੁਪਨਾ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੀ ਪਾਰਟੀ ਅਤੇ ਦੇਸ਼ ਦੇ ਕਰੋੜਾਂ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਉੱਤਰ ਪੂਰਬੀ ਦਿੱਲੀ ਲੋਕ ਸਭਾ ਹਲਕੇ ਦੇ ਦਿਲਸ਼ਾਦ ਗਾਰਡਨ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਹ ਚੋਣ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ। ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਜੇਕਰ ਕੇਂਦਰ ’ਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੀ ਤਾਂ ਫੌਜ ਦੀ ਭਰਤੀ ਦੀ ‘ਅਗਨੀਵੀਰ’ ਯੋਜਨਾ ਨੂੰ ਰੱਦ ਕਰ ਦਿੱਤਾ ਜਾਵੇਗਾ, ਕਿਉਂਕਿ ਇਹ ਫੌਜ ਦੇ ਖਿਲਾਫ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਅਗਨੀਵੀਰ ਯੋਜਨਾ ਨੂੰ ਕੂੜੇਦਾਨ ਵਿਚ ਸੁੱਟਣ ਵਾਲੇ ਹਾਂ ਕਿਉਂਕਿ ਇਹ ਫੌਜ ਦੇ ਖਿਲਾਫ਼ ਹੈ, ਦੇਸ਼ ਭਗਤੀ ਦੇ ਖਿਲਾਫ ਹੈ। ਇਕ ਫੌਜੀ ਨੂੰ ਸ਼ਹੀਦ ਦਾ ਦਰਜਾ ਮਿਲੇਗਾ, ਪੈਨਸ਼ਨ ਮਿਲੇਗੀ, ਪਰ ‘ਅਗਨੀਵੀਰ’ ਨੂੰ ਨਾ ਤਾਂ ਸ਼ਹੀਦ ਦਾ ਦਰਜਾ ਮਿਲੇਗਾ, ਨਾ ਪੈਨਸ਼ਨ ਅਤੇ ਨਾ ਹੀ ਸਮਾਜਿਕ ਸੁਰੱਖਿਆ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਅਰਥਚਾਰੇ ਦਾ ਇੰਜਣ ਬੰਦ ਕਰ ਦਿੱਤਾ ਹੈ ਪਰ ਜਦੋਂ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ ਤਾਂ ਗਰੀਬਾਂ ਤੇ ਨੌਜਵਾਨਾਂ ਨੂੰ ਆਰਥਿਕ ਮਦਦ ਦੇ ਕੇ ਇਸ ਇੰਜਣ ਨੂੰ ਮੁੜ ਚਾਲੂ ਕੀਤਾ ਜਾਵੇਗਾ। ਰਾਹੁਲ ਗਾਂਧੀ ਨੇ ਉੱਤਰ ਪੂਰਬੀ ਦਿੱਲੀ ਤੋਂ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ ਲਈ ਵੋਟਾਂ ਮੰਗਦੇ ਹੋਏ ਕਿਹਾ ਕਿ ਇਹ ਵਿਚਾਰਧਾਰਾ ਦੀ ਲੜਾਈ ਹੈ ਅਤੇ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ