Sunday, June 23, 2024  

ਪੰਜਾਬ

ਕਿਸਾਨ ਆਬਾਦਕਾਰ ਸੰਘਰਸ਼ ਦੀਆਂ ਯਾਦਾਂ ਤਾਜ਼ਾ ਕਰਦਿਆਂ ਕਾਮਰੇਡ ਅਰਜਨ ਦਾਸ ਅਣਜਾਣ ਤੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ

May 23, 2024

ਮੋਦੀ ਦੀ ਫ਼ਿਰਕੂ-ਕਾਰਪੋਰੇਟ ਗੱਠਜੋੜ ਸਰਕਾਰ ਹਾਰੇਗੀ : ਕਾਮਰੇਡ ਸੇਖੋਂ ਰੋਗਿਜ਼ ਸੋਢੀ

ਨਕੋਦਰ/23 ਮਈ : ਸੀਪੀਆਈ (ਐਮ) ਵੱਲੋਂ ਪਿੰਡ ਖੁਰਲਾਪੁਰ ਨਕੋਦਰ ਵਿਖੇ ਕਾਮਰੇਡ ਅਰਜਨ ਦਾਸ ਅਣਜਾਣ ਦੀ 13ਵੀਂ ਬਰਸੀ ’ਤੇ ਜਲੰਧਰ ਲੋਕ ਸਭਾ ਹਲਕੇ ਤੋਂ ਸੀਪੀਆਈ (ਐਮ) ਤੇ ਸੀਪੀਆਈ ਦੇ ਸਾਂਝੇ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ । ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਮੰਡ ਖੇਤਰ ਅੰਦਰ ਆਬਾਦਕਾਰ ਸੰਘਰਸ਼ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਕਾਮਰੇਡ ਅਰਜਨ ਦਾਸ ਅਣਜਾਣ ਤੇ ਉਨ੍ਹਾਂ ਦੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਯਾਦਗਾਰ ’ਤੇ ਪਾਰਟੀ ਦਾ ਲਾਲ ਝੰਡਾ ਲਹਿਰਾਇਆ।

ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਸੇਖੋਂ ਨੇ ਕਿਹਾ ਕਿ ਭਾਰਤ ਦੇਸ਼ ਦੇ ਲੋਕ ਕੇਂਦਰ ਦੀ ਮੋਦੀ ਸਰਕਾਰ ਨੂੰ ਹਰਾ ਕੇ ਧਰਮ ਨਿਰਪੱਖ ਸ਼ਕਤੀਆਂ ਦੀ ਸਰਕਾਰ ਸਥਾਪਤ ਕਰਨਗੇ । ਜਲੰਧਰ ਲੋਕ ਸਭਾ ਹਲਕੇ ਅੰਦਰ ਮਾਸਟਰ ਪਰਸ਼ੋਤਮ ਬਿਲਗਾ ਨੂੰ ਪਾਈ ਵੋਟ ਖੱਬੀਆਂ ਸ਼ਕਤੀਆਂ ਦੀ ਜਿੱਤ ਨੂੰ ਹੋਰ ਮਜ਼ਬੂਤ ਕਰੇਗੀ । ਇਸ ਮੌਕੇ ਤੇ ਇਕੱਠ ਨੂੰ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ, ਕਾਮਰੇਡ ਸੁਖਪ੍ਰੀਤ ਸਿੰਘ ਜੌਹਲ, ਕਾਮਰੇਡ ਵਰਿੰਦਰ ਪਾਲ ਸਿੰਘ ਕਾਲਾ ਸ਼ਾਹਕੋਟ, ਕਾਮਰੇਡ ਮਿਹਰ ਸਿੰਘ ਖੁਰਲਾਪੁਰ, ਕਾਮਰੇਡ ਕੇਵਲ ਸਿੰਘ ਦਾਨੇਵਾਲ, ਕਾਮਰੇਡ ਬਚਿੱਤਰ ਸਿੰਘ ਤੱਗੜ ਤੇ ਹੋਰ ਪਾਰਟੀ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ

ਯੂਨੀਵਰਸਿਟੀ ਕਾਲਜ ਚੁੰਨੀ ਖਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਯੂਨੀਵਰਸਿਟੀ ਕਾਲਜ ਚੁੰਨੀ ਖਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦੇ ਪ੍ਰਬੰਧਕੀ ਬਲਾਕ ਦੀ ਕਾਰ ਸੇਵਾ ਸ਼ੁਰੂ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦੇ ਪ੍ਰਬੰਧਕੀ ਬਲਾਕ ਦੀ ਕਾਰ ਸੇਵਾ ਸ਼ੁਰੂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਈ ਗਈ ਫਾਇਰ ਸੇਫਟੀ ਮੌਕ ਡਰਿੱਲ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਈ ਗਈ ਫਾਇਰ ਸੇਫਟੀ ਮੌਕ ਡਰਿੱਲ

ਪੰਜਾਬ 16,078 ਮੈਗਾਵਾਟ ਬਿਜਲੀ ਦੀ ਮੰਗ ਪੂਰੀ ਕਰਦਾ ਹੈ: ਮੰਤਰੀ

ਪੰਜਾਬ 16,078 ਮੈਗਾਵਾਟ ਬਿਜਲੀ ਦੀ ਮੰਗ ਪੂਰੀ ਕਰਦਾ ਹੈ: ਮੰਤਰੀ

ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਲਿਆ ਜਾਇਜ਼ਾ 

ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਲਿਆ ਜਾਇਜ਼ਾ 

ਪੰਜਾਬ ਦੇ ਤਰਨਤਾਰਨ 'ਚ ਪਾਕਿਸਤਾਨੀ ਡਰੋਨ ਬਰਾਮਦ

ਪੰਜਾਬ ਦੇ ਤਰਨਤਾਰਨ 'ਚ ਪਾਕਿਸਤਾਨੀ ਡਰੋਨ ਬਰਾਮਦ

ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਪੂਰੀ ਦੁਨੀਆਂ ਵਿੱਚ ਯੋਗ ਦਾ ਪ੍ਰਫੁੱਲਤ ਹੋਣਾ ਸਾਡੇ ਲਈ ਬੜੀ ਮਾਣ ਵਾਲੀ ਗੱਲ : ਵਿਧਾਇਕ ਰਾਏ

ਪੂਰੀ ਦੁਨੀਆਂ ਵਿੱਚ ਯੋਗ ਦਾ ਪ੍ਰਫੁੱਲਤ ਹੋਣਾ ਸਾਡੇ ਲਈ ਬੜੀ ਮਾਣ ਵਾਲੀ ਗੱਲ : ਵਿਧਾਇਕ ਰਾਏ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ