Saturday, July 27, 2024  

ਪੰਜਾਬ

ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ

May 24, 2024
ਸ੍ਰੀ ਫ਼ਤਿਹਗੜ੍ਹ ਸਾਹਿਬ/ 24 ਮਈ:
(ਰਵਿੰਦਰ ਸਿੰਘ ਢੀਂਡਸਾ)

ਜਿਲੇ ਅੰਦਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਦੇ ਮਕਸਦ ਨਾਲ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਬਲਾਕਾਂ ਦੇ ਮੈਡੀਕਲ ਅਫਸਰ, ਬੱਚਿਆਂ ਦੇ ਮਾਹਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਨਾਲ ਰੀਵਿਓ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਬੱਚੇ ਦਾ ਸਮੇਂ ਤੋਂ ਪਹਿਲਾ ਪੈਦਾ ਹੋਣਾ, ਜਨਮ ਸਮੇਂ ਵਜਨ ਦਾ ਬੱਹੁਤ ਘੱਟ ਹੋਣਾ, ਬੱਚੇ ਨੂੰ ਠੀਕ ਤਰੀਕੇ ਨਾਲ ਦੁੱਧ ਨਾ ਪਿਲਾਉਣਾ, ਬੱਚੇ ਨੂੰ ਬਿਮਾਰ ਹੋਣ ਤੇ ਦੇਰੀ ਨਾਲ ਡਾਕਟਰ ਕੋਲ ਲੈ ਕੇ ਜਾਣਾ ਆਦਿ ਕਾਰਨ ਬੱਚਿਆਂ ਦੀ ਮੌਤ ਦਰ ਵਿੱਚ ਵਾਧਾ ਕਰਦੇ ਹਨ। ਉਹਨਾਂ ਕਿਹਾ ਕਿ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਮਾਤਾ ਪਿਤਾ ਨੂੰ ਜਾਗਰੂਕ ਕਰਕੇ, ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਅਤੇ ਬੱਚਿਆਂ ਦੇ ਟੀਕਾਕਰਨ ਸਮੇਂ ਸਿਰ ਕਰਨ ਨਾਲ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ। ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੱਚੇ ਨੁੰ ਦੁੱਧ ਪਿਲਾਉਣ ਤੋਂ ਤੁਰੰਤ ਬਾਅਦ ਮੋਢੇ ਨਾਲ ਲਾ ਕੇ ਡਕਾਰ ਦਿਵਾਉਣਾ ਜਰੂਰੀ ਹੈ ।ਉਹਨਾਂ ਕਿਹਾ ਕਿ ਘੱਟ ਵਜਨ ਅਤੇ ਹਾਈ ਰਿਸਕ ਨਿਸ਼ਾਨੀਆਂ ਵਾਲੀਆਂ ਗਰਭਵਤੀ ਅੋਰਤਾਂ ਨੂੰ ਸਿਹਤਮੰਦ ਖੁਰਾਕ ਖਾਣ ਦੇਣ ਦੇ ਨਾਲ ਨਾਲ ਜਣੇਪੇ ਸਮੇਂ ਨਿਯਮਿਤ ਜਾਂਚ ਯਕੀਨੀ ਬਣਾਉਣ ਤਾਂ ਜੋ ਜਨਮ ਸਮੇਂ ਬੱਚੇ ਦਾ ਵਜਨ ਘੱਟ ਨਾ ਹੋਵੇ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਰਾਹੀ ਅੋਰਤਾਂ ਦੇ ਗਰਭਵਤੀ ਹੋਣ ਤੇ ਜਲਦ ਤੋਂ ਜਲਦ ਰਜਿਸ਼ਟਰੇਸ਼ਨ ਕਰਵਾਉਣ, ਰੈਗੁਲਰ ਸਿਹਤ ਜਾਂਚ ਕਰਵਾਉਣ, ਡਲਿਵਰੀ ਸਿਹਤ ਸੰਸਥਾਂਵਾ ਵਿੱਚ ਕਰਵਾਉਣ, ਨਵ ਜਨਮੇਂ ਬੱਚੇ ਲਈ ਬ੍ਰੈਸਟ ਫੀਡਿੰਗ ਦੇ ਸਹੀ ਤਰੀਕੇ, ਬੱਚਿਆਂ ਨੂੰ ਕਿਸੇ ਕਿਸਮ ਦੀ ਤਕਲੀਫ ਹੋਣ ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣ ਆਦਿ ਨੁਕਤੇ ਦੱਸਣ ਅਤੇ ਘੱਟੋ ਘੱਟ ਪਹਿਲੇ 6 ਮਹੀਨੇ ਤੱਕ ਮਾਂਵਾ ਨੂੰ ਆਪਣੇ ਨਵ ਜਨਮੇਂ ਬੱਚਿਆਂ ਨੂੰ ਕੇਵਲ ਮਾਂ ਦਾ ਦੁੱਧ ਪਿਲਾਉਣ ਲਈ ਜਾਗਰੂਕ ਕਰਨ। ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾਕਟਰ ਕਸੀਤਿਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ ਅਤੇ ਅਨਿਲ ਭਾਰਦਵਾਜ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ