Saturday, July 27, 2024  

ਪੰਜਾਬ

ਦੁਕਾਨਦਾਰ ਨੂੰ ਘਰ ਬੁਲਾ ਕੇ ਇਤਰਾਜ਼ਯੋਗ ਤਸਵੀਰਾਂ ਖਿੱਚਣ ਅਤੇ ਬਲੈਕਮੇਲ ਕਰਨ ਦੇ ਦੋਸ਼ ਹੇਠ ਮਹਿਲਾ ਅਤੇ ਉਸਦਾ ਪਤੀ ਗ੍ਰਿਫਤਾਰ

May 24, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 24 ਮਈ:
(ਰਵਿੰਦਰ ਸਿੰਘ ਢੀਂਡਸਾ)

ਦੁਕਾਨਦਾਰ ਨੂੰ ਘਰ ਬੁਲਾ ਕੇ ਉਸਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚਣ ਅਤੇ ਬਲੈਕਮੇਲ ਕਰਨ ਦੇ ਕਥਿਤ ਮਾਮਲੇ 'ਚ ਬਸੀ ਪਠਾਣਾਂ ਪੁਲਿਸ ਵੱਲੋਂ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਹੈ।ਐਸ.ਐਚ.ਓ. ਥਾਣਾ ਬਸੀ ਪਠਾਣਾਂ ਸਬ-ਇੰਸਪੈਕਟਰ ਨਰਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਚੰਦ ਵਾਸੀ ਮੋਰਿੰਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਗ੍ਰਾਹਕ ਬਣ ਕੇ ਆਈ ਇੱਕ ਲੜਕੀ ਨੇ ਉਸਦੀ ਪਿੰਡ ਨੌਗਾਵਾਂ ਵਿਖੇ ਸਥਿਤ ਦੁਕਾਨ ਤੋਂ ਕਰੀਬ 25 ਹਜ਼ਾਰ ਰੁਪਏ ਦੇ ਕੱਪੜੇ ਖਰੀਦੇ ਜੋ ਕਿ 5 ਹਜ਼ਾਰ ਰੁਪਏ ਦੇ ਕੇ ਕਹਿਣ ਲੱਗੀ ਕਿ ਮੈਂ ਬੀਮਾਰ ਹਾਂ ਤੁਸੀਂ ਆਪਣੇ ਬਾਕੀ ਪੈਸੇ ਸਾਡੇ ਘਰ ਤੋਂ ਫੜ੍ਹ ਕੇ ਲੈ ਜਾਇਓ ਜਿਸ ਦੇ ਬੁਲਾਉਣ 'ਤੇ ਉਹ ਜਦੋਂ ਉਕਤ ਲੜਕੀ ਦੇ ਘਰ ਗਿਆ ਤਾਂ ਉੱਥੇ ਉਸ ਲੜਕੀ ਸਣੇ ਮੌਜ਼ੂਦ ਚਾਰ ਵਿਅਕਤੀਆਂ ਨੇ ਜਬਰਦਸਤੀ ਉਸਦੇ ਕੱਪੜੇ ਉਤਾਰ ਕੇ ਉਸਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚੀਆਂ ਜਿਸ ਉਪਰੰਤ ਉਹ ਉਸਨੂੰ ਬਲੈਕਮੇਲ ਕਰਨ ਲੱਗ ਪਏ ਕਿ ਜੇਕਰ ਤੂੰ ਸਾਨੂੰ ਦੋ ਲੱਖ ਰੁਪਏ ਨਾ ਦਿੱਤੇ ਤਾਂ ਤੇਰੀਆਂ ਤਸਵੀਰਾਂ ਨੈੱਟ 'ਤੇ ਪਾ ਦੇਵਾਂਗੇ।ਐਸ.ਐਚ.ਓ. ਨਰਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਕੁਮਾਰ ਦੇ ਬਿਆਨਾਂ 'ਤੇ ਥਾਣਾ ਬਸੀ ਪਠਾਣਾਂ ਵਿਖੇ ਅ/ਧ 365,342,383,386,387 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕਰਦੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਦੋਸ਼ ਹੇਠ ਸੰਦੀਪ ਕੌਰ ਵਾਸੀ ਪਿੰਡ ਮਹੇਸ਼ਪੁਰਾ ਅਤੇ ਸੁਰਜੀਤ ਸਿੰਘ ਵਾਸੀ ਮੋਰਿੰਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਇਸ ਗੈਰਕਾਨੂੰਨੀ ਕੰਮ 'ਚ ਇਨਾਂ ਦਾ ਸਾਥ ਦੇਣ ਵਾਲੇ ਗੁਰਿੰਦਰ ਸਿੰਘ ਉਰਫ ਗੁਰੀ ਵਾਸੀ ਪਿੰਡ ਬਡਵਾਲਾ ਅਤੇ ਰੋਜ਼ੀ ਵਾਸੀ ਮੋਰਿੰਡਾ ਦੀ ਭਾਲ ਕੀਤੀ ਜਾ ਰਹੀ ਹੈ ਜਿਨਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ ਪੰਜ ਸੂਟ,ਇੱਕ ਮੋਬਾਈਲ ਫੋਨ ਅਤੇ ਲੋਹੇ ਦਾ ਇੱਕ ਦਾਤ ਬਰਾਮਦ ਕੀਤਾ ਗਿਆ ਹੈ ਤੇ ਮਾਮਲੇ ਦੀ ਤਫਤੀਸ਼ ਜਾਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ