Saturday, July 27, 2024  

ਰਾਜਨੀਤੀ

ਰਾਹੁਲ ਅੱਜ ਅੰਮ੍ਰਿਤਸਰ ’ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ

May 24, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/24 ਮਈ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 25 ਮਈ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਾਂਗਰਸ ਦੇ ਲੋਕ ਸਭਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਹਜ਼ਾਰਾਂ ਲੋਕ ਕਾਂਗਰਸ ਦਾ ਸਮਰਥਨ ਕਰਨਗੇ ।
ਲੋਕ ਸਭਾ ਚੋਣਾਂ ਦਾ ਆਖਰੀ ਦੌਰ 1 ਜੂਨ ਨੂੰ ਹੋ ਰਿਹਾ ਹੈ। ਉਸ ਦਿਨ ਪੰਜਾਬ ਦੇ ਵੋਟਰ ਤੈਅ ਕਰਨਗੇ ਕਿ ਉਹ ਕਿਸ ਪਾਰਟੀ ਨੂੰ ਵੋਟ ਪਾਉਣਗੇ। ਜਿਵੇਂ-ਜਿਵੇਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਪੰਜਾਬ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਲੋਕ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਰੱਖੀ ਗਈ ਰੈਲੀ 25 ਮਈ ਨੂੰ ਮੀਰਕੋਟ ਚੌਂਕ, ਅੰਮ੍ਰਿਤਸਰ ਨੇੜੇ ਹੋਵੇਗੀ ਜਿੱਥੇ ਰਾਹੁਲ ਗਾਂਧੀ ਸੰਬੋਧਨ ਕਰਨਗੇ। ਇਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਕਿਹਾ ਕਿ ਇਹ ਰੈਲੀ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਾਣਦੇ ਹਨ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ ਅਤੇ ਸਾਰਿਆਂ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਇਸੇ ਲਈ ਲੋਕ ਦਿਲ ਦੀ ਗੱਲ ਸੁਣ ਕੇ ਔਜਲਾ ਨੂੰ ਚੁਣਨ ਲਈ ਕਹਿ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਸਮਾਂ ਕੱਢ ਕੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਅਤੇ ਕਾਂਗਰਸ ਦਾ ਸਮਰਥਨ ਕਰਨ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਆਗੂ ਹਰੀਸ਼ ਚੌਧਰੀ, ਡਾ: ਰਾਜਕੁਮਾਰ ਵੇਰਕਾ, ਸੁਖਜਿੰਦਰ ਸਿੰਘ ਔਜਲਾ ਤੇ ਹੋਰ ਆਗੂ ਹਾਜ਼ਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ