Saturday, July 27, 2024  

ਰਾਜਨੀਤੀ

ਮੋਦੀ ਦੀਆਂ ਰੈਲੀਆਂ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਕੀਤੇ ਨਜ਼ਰਬੰਦ ਤੇ ਗ੍ਰਿਫ਼ਤਾਰ

May 24, 2024

ਅਸ਼ਵਨੀ/ਦਸਨਸ
ਗੁਰਦਾਸਪੁਰ/ਜਲੰਧਰ, 24 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਗੁਰਦਾਸਪੁਰ ਅਤੇ ਜਲੰਧਰ ਵਿਖੇ ਹੋਣ ਵਾਲੀਆਂ ਦੋ ਰੈਲੀਆਂ ਤੋਂ ਕੁਝ ਘੰਟੇ ਪਹਿਲਾਂ ਪੁਲਿਸ ਨੇ ਦੋਵੇਂ ਜ਼ਿਲਿਆਂ ’ਚ ਅੱਧੀ ਦਰਜਨ ਕਿਸਾਨ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰ ਦਿੱਤਾ, ਅਤੇ ਕੁੱਝ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਰੈਲੀਆਂ ’ਚ ਵਿਘਨ ਨਹੀਂ ਪਾਉਂਣਗੇ ਪਰ ਜਦੋਂ ਪ੍ਰਧਾਨ ਮੰਤਰੀ ਹੈਲੀਪੈਡ ਤੋਂ ਰੈਲੀ ਵਾਲੀ ਥਾਂ ਤੱਕ ਜਾਣਗੇ ਤਾਂ ਕਾਲੇ ਝੰਡੇ ਦਿਖਾਏ ਜਾਣਗੇ। ਗੁਰਦਾਸਪੁਰ ’ਚ ਕਿਸਾਨ ਨੇਤਾ ਤਰਲੋਕ ਸਿੰਘ ਅਤੇ ਕਿਸਾਨ ਅਤੇ ਜਵਾਨ ਭਲਾਈ ਮੋਰਚਾ ਦੇ ਮੈਂਬਰ ਸੁਖਦੇਵ ਸਿੰਘ ਭੋਜਰਾਜ, ਤਰਲੋਕ ਸਿੰਘ ਅਤੇ ਸਤਬੀਰ ਸਿੰਘ ਸੁਲਤਾਨੀ, ਟਰੇਡ ਯੂਨੀਅਨ ਨੇਤਾ ਮੱਖਣ ਕੋਹਾੜ ਦੇ ਘਰਾਂ ’ਤੇ ਪੁਲਿਸ ਨੇ ਛਾਪੇਮਾਰੀ ਕੀਤੀ। ਇਹ ਛਾਪੇ ਕੱਲ੍ਹ ਦੇਰ ਰਾਤ ਅਤੇ ਸ਼ੁੱਕਰਵਾਰ ਤੜਕੇ ਮਾਰੇ ਗਏ। ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ, ਕਿਉਂਕਿ ਪੁਲਿਸ ਕਾਰਵਾਈ ਤੋਂ ਪਹਿਲਾਂ ਹੀ ਆਗੂ ਆਪਣੇ ਘਰਾਂ ’ਚੋਂ ਜਾ ਚੁੱਕੇ ਸਨ। ਡੀਆਈਜੀ (ਬਾਰਡਰ) ਰਾਕੇਸ਼ ਕੌਸ਼ਲ ਨੇ ਛਾਪੇਮਾਰੀ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ, ‘ਅਸੀਂ ਕਿਸਾਨ ਆਗੂਆਂ ਨਾਲ ਗੱਲਬਾਤ ਦੇ ਚੈਨਲ ਖੋਲ੍ਹੇ ਹਨ ਅਤੇ ਉਨ੍ਹਾਂ ਦੇ ਵਿਰੋਧ ਨੂੰ ਖ਼ਤਮ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਾਂ।’ ਸਵੇਰ ਤੋਂ ਹੀ ਅਫਵਾਹਾਂ ਚੱਲ ਰਹੀਆਂ ਹਨ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਜਲਦ ਹੀ ਸ਼ਹਿਰ ਵਿੱਚ ਪਹੁੰਚਣਗੇ। ਹਾਲਾਂਕਿ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਤੋਂ ਇਨਕਾਰ ਕੀਤਾ ਹੈ। ਹੈਲੀਪੈਡ ਤੋਂ ਰੈਲੀ ਵਾਲੀ ਥਾਂ ਤੱਕ ਜਾਣ ਵਾਲੀ ਤਿੰਨ ਕਿਲੋਮੀਟਰ ਸੜਕ ਦੀ ਸਖ਼ਤ ਸੁਰੱਖਿਆ ਕੀਤੀ ਗਈ। ਨਾਲ ਲੱਗਦੇ ਪੁਲਿਸ ਜ਼ਿਲ੍ਹਿਆਂ ਬਟਾਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ (ਦਿਹਾਤੀ) ਦੇ ਐੱਸਐੱਸਪੀ ਪ੍ਰਧਾਨ ਮੰਤਰੀ ਦੇ ਸਮਾਗਮ ਵਾਲੀ ਥਾਂ ‘ਤੇ ਤਾਇਨਾਤ ਹਨ। ਜਲੰਧਰ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਜਲੰਧਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਮਾਛੀਆਣਾ ਨੂੰ ਅੱਜ ਸਵੇਰੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ