Saturday, July 27, 2024  

ਖੇਤਰੀ

ਸ੍ਰੀ ਚਮਕੌਰ ਸਾਹਿਬ : ਜੀਪ ਪਲਟਣ ਕਾਰਨ 4 ਮੌਤਾਂ, 12 ਜ਼ਖ਼ਮੀ, 1 ਬੱਚਾ ਪਾਣੀ ’ਚ ਰੁੜਿਆ, ਭਾਲ ਜਾਰੀ

May 24, 2024

ਕੁਲਦੀਪ ਸਿੰਘ ਓਇੰਦ/ਸੁਸ਼ੀਲ ਕੁਮਾਰ
ਸ੍ਰੀ ਚਮਕੌਰ ਸਾਹਿਬ/ਸ੍ਰੀ ਮਾਛੀਵਾੜਾ ਸਾਹਿਬ/24 ਮਈ : ਨਜ਼ਦੀਕੀ ਪਿੰਡ ਬਹਿਲੋਲਪੁਰ ਦੇ ਪੁੱਲ ਕੋਲ ਨਹਿਰ ਵਾਲੇ ਪਾਸੇ ਇਕ ਜੀਪ ਦੇ ਪਲਟਣ ਕਾਰਨ ਮਾਂ-ਧੀ ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52) ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ’ਚ ਹਰਸ਼ ਕੌਰ (15) ਅਤੇ ਗਗਨਜੋਤ ਕੌਰ (15) ਸ਼ਾਮਲ ਹਨ। ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ ਗਿਆ। ਇਸ ਹਾਦਸੇ ’ਚ 12 ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਜ਼ਖ਼ਮੀ ਵਿਅਕਤੀਆਂ ਨੂੰ ਇੱਥੋ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। ਇਨ੍ਹਾਂ ਜ਼ਖਮੀਆਂ ਵਿਚੋਂ 5 ਜਣਿਆਂ ਨੂੰ ਸਰਕਾਰੀ ਹਸਪਤਾਲ ਰੂਪਨਗਰ ਅਤੇ 2 ਨੂੰ ਚੰਡੀਗੜ੍ਹ ਦੇ 32 ਸੈਕਟਰ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ । ਪੁਲਿਸ ਚੌਕੀ ਬਹਿਲੋਲਪੁਰ ਦੇ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਉਕਤ ਜੀਪ ਵਿਚ ਸਵਾਰ 17 ਜਣੇ, ਜਿਨ੍ਹਾਂ ਵਿੱਚ ਔਰਤਾਂ, ਬੱਚੇ ਅਤੇ ਪੁਰਸ਼ ਸ਼ਾਮਲ ਸਨ, ਡੇਰਾ ਬਾਬਾ ਵਡਭਾਗ ਸਿੰਘ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਬਹਿਲੋਲਪੁਰ ਦੇ ਨਹਿਰ ਦੇ ਪੁੱਲ ਕੋਲ ਪਹੁੰਚੇ ਤਾਂ ਅਚਾਨਕ ਜੀਪ ਨਹਿਰ ਵਾਲੇ ਪਾਸੇ ਪਲਟ ਗਈ, ਜਿਸ ਕਾਰਨ 2 ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਔਰਤਾਂ ਨੇ ਇੱਥੋ ਦੇ ਸਰਕਾਰੀ ਹਸਪਤਾਲ ਵਿੱਚ ਲਿਆਉਣ ਸਮੇਂ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਮਰਨ ਵਾਲਿਆਂ ਵਿੱਚ ਹਰਸ਼ ਕੌਰ (15) ਪੁੱਤਰੀ ਚਮਕੀਲਾ ਸਿੰਘ ਪਿੰਡ ਦੋਰਾਹਾ, ਗਗਨਜੋਤ ਕੌਰ (15) ਪੁੱਤਰੀ ਦਿਲਬਾਗ ਸਿੰਘ ਪਿੰਡ ਫਲੌਂਡ ਸ਼ਾਮਲ ਹਨ। ਇਕ ਬੱਚਾ ਸੁਖਪ੍ਰੀਤ ਸਿੰਘ ਨਹਿਰ ਦੇ ਪਾਣੀ ਵਿਚ ਰੁੜ੍ਹ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਜਦਕਿ ਮਹਿੰਦਰ ਕੌਰ (75) ਪਿੰਡ ਨਿਜ਼ਾਮਪੁਰ ਅਤੇ ਕਰਮਜੀਤ ਕੌਰ (50) ਪਿੰਡ ਸਿਹੋਡਾ ਜੋ ਕਿ ਮਾਂ ਤੇ ਧੀ ਸਨ, ਦੀ ਇੱਥੇ ਹਸਪਤਾਲ ਲਿਆਂਦੇ ਸਮੇਂ ਮੌਤ ਹੋ ਗਈ । ਇਸ ਹਾਦਸੇ ਵਿਚ 12 ਜਣੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇੱਥੋ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ । ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੋਬਿੰਦ ਟੰਡਨ ਨੇ ਦੱਸਿਆ ਕਿ ਹਸਪਤਾਲ ਵਿੱਚ 2 ਔਰਤਾਂ ਸਮੇਤ 12 ਜ਼ਖਮੀਆਂ ਨੂੰ ਲਿਆਂਦਾ ਗਿਆ। ਇਨ੍ਹਾਂ ਵਿੱਚੋਂ ਉਕਤ ਦੋ ਔਰਤਾਂ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਜ਼ਖਮੀਆਂ ਵਿਚੋਂ ਪਿ੍ਰਤਪਾਲ ਕੌਰ (30) ਪਿੰਡ ਸਿਹੋਡਾ ਅਤੇ ਗਿਆਨ ਕੌਰ (70) ਪਿੰਡ ਨਿਜ਼ਾਮਪੁਰ ਨੂੰ ਗੰਭੀਰ ਜ਼ਖਮੀ ਹੋਣ ਕਾਰਨ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ । ਇਨ੍ਹਾਂ ਤੋਂ ਇਲਾਵਾ ਬਲਜਿੰਦਰ ਸਿੰਘ (56) ਪਿੰਡ ਸਿਹੋਡਾ, ਮਨਪ੍ਰੀਤ ਕੌਰ (22) ਪਿੰਡ ਡਾਂਗੋਂ, ਜੀਵਨ ਸਿੰਘ (21) ਪਿੰਡ ਸਿਹੋਡਾ, ਰੂਪ ਸਿੰਘ (47) ਪਿੰਡ ਸਿਹੋਡਾ ਅਤੇ ਸਰੂਪ ਸਿੰਘ (70) ਪਿੰਡ ਚੀਮਾਂ ਨੂੰ ਜ਼ਖਮੀ ਹੋਣ ਕਰਕੇ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ ਗਿਆ ਹੈ ਜਦੋਂ ਕਿ ਪ੍ਰਵੀਨ ਕੌਰ (27) ਪਿੰਡ ਨਿਜ਼ਾਮਪੁਰ, ਸੰਦੀਪ ਕੌਰ (33) ਪਿੰਡ ਨਿਜ਼ਾਮਪੁਰ, ਅਨਮੋਲਪ੍ਰੀਤ ਕੌਰ (7) ਪਿੰਡ ਸਿਹੋਡਾ, ਗੁਰਦੀਪ ਸਿੰਘ (43) ਪਿੰਡ ਨਿਜ਼ਾਮਪੁਰ ਅਤੇ ਸੁਖਵੀਰ ਕੌਰ (39) ਪਿੰਡ ਸਿਹੋਡਾ ਸਰਕਾਰੀ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ ਹੀ ਇਲਾਜ ਅਧੀਨ ਹਨ, ਕਿਉਂਕਿ ਇਨ੍ਹਾਂ ਦੇ ਮਾਮੂਲੀ ਹੀ ਸੱਟਾਂ ਲੱਗੀਆਂ ਹਨ । ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਡਾ. ਮੋਨੋ ਵਿੱਜ ਨੇ ਹਸਪਤਾਲ ਪਹੁੰਚ ਕੇ ਉਕਤ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਮਰੀਜ਼ਾਂ ਦਾ ਸਹੀ ਤਰ੍ਹਾਂ ਪਹਿਲ ਦੇ ਅਧਾਰ ’ਤੇ ਇਲਾਜ ਕੀਤਾ ਜਾਵੇ । ਪੁਲਿਸ ਵਲੋਂ ਇਸ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ