Saturday, July 27, 2024  

ਰਾਜਨੀਤੀ

‘ਇੰਡੀਆ’ ਗੱਠਜੋੜ ਨੂੰ ਘੱਟੋ-ਘੱਟ 300 ਸੀਟਾਂ ਮਿਲਣੀਆਂ : ਕਾਂਗਰਸ

May 24, 2024

ਏਜੰਸੀਆਂ
ਨਵੀਂ ਦਿੱਲੀ/24 ਮਈ : ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਦਾਅਵਾ ਕੀਤਾ ਹੈ ਕਿ ‘ਇੰਡੀਆ’ ਗੱਠਜੋੜ ਨੂੰ ਘੱਟੋ-ਘੱਟ 300 ਸੀਟਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ’ਚ ਅਸੀਂ ਦੱਖਣੀ ਭਾਰਤ ’ਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਸਾਰਿਆਂ ਨੇ ਕਿਹਾ ਕਿ ਭਾਜਪਾ ਉੱਤਰ ਭਾਰਤ ’ਚ ਜਿੱਤ ਦਾ ਝੰਡਾ ਲਹਿਰਾਉਣ ਜਾ ਰਹੀ ਹੈ ਜਾਂ ਉਹੀ ਨੰਬਰ ਦੁਹਰਾਏਗੀ ਪਰ ਅਜਿਹਾ ਬਿਲਕੁਲ ਨਹੀਂ ਹੋਣ ਵਾਲਾ ਹੈ। ਸਾਡੀ ਅੰਦਰੂਨੀ ਰਿਪੋਰਟ ਬਹੁਤ ਸਪੱਸ਼ਟ ਹੈ ਕਿ ਰਾਜਸਥਾਨ, ਹਰਿਆਣਾ, ਯੂ. ਪੀ., ਬਿਹਾਰ, ਮਹਾਰਾਸ਼ਟਰ, ਦਿੱਲੀ ਆਦਿ ਇਨ੍ਹਾਂ ਸਾਰੀਆਂ ਥਾਵਾਂ ’ਤੇ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਨੂੰ ਵੱਧ ਸੀਟਾਂ ਮਿਲਣਗੀਆਂ। ‘ਇੰਡੀਆ’ ਗੱਠਜੋੜ ਸਪੱਸ਼ਟ ਤੌਰ ’ਤੇ ਜਿੱਤ ਦੀ ਸਥਿਤੀ ਵਿਚ ਹੈ। ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਰਗੇ ਕੱਦ ਦੇ ਕਿਸੇ ਵਿਅਕਤੀ ਵੱਲੋਂ ਕਦੇ ਵੀ ਇਸ ਤਰ੍ਹਾਂ ਦੀ ਨੀਵੇਂ ਪੱਧਰ ਦੀ ਟਿੱਪਣੀ ਨਹੀਂ ਕੀਤੀ ਗਈ ਹੈ। ਸਿਰਫ਼ ਇਕ ਨਿਰਾਸ਼ ਵਿਅਕਤੀ ਹੀ ਇਸ ਤਰ੍ਹਾਂ ਦੀਆਂ ਗੱਲਾਂ ਕਰ ਸਕਦਾ ਹੈ। ਲੋਕ ਜਾਣਦੇ ਹਨ ਕਿ ਉਹ ਝੂਠ ਬੋਲ ਰਹੇ ਹਨ। ਉਹ ਝੂਠੀਆਂ ਕਹਾਣੀਆਂ ਨਾਲ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਤੁਸੀਂ ਹਰ ਵਾਰ ਦੇਸ਼ ਨੂੰ ਗੁੰਮਰਾਹ ਨਹੀਂ ਕਰ ਸਕਦੇ। ਭਾਜਪਾ ਦੇ ਸੰਸਦ ਮੈਂਬਰ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਸੰਵਿਧਾਨ ਬਦਲਣ ਲਈ 400 ਸੀਟਾਂ ਚਾਹੀਦੀਆਂ ਹਨ। ਇਹ ਸਰਕਾਰ ਲੋਕਤੰਤ੍ਰਿਕ ਸਰਕਾਰ ਨਹੀਂ ਹੈ। ਕੇ. ਸੀ. ਵੇਣੂਗੋਪਾਲ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੇ ਸ਼ੁਕਰਗੁਜ਼ਾਰ ਹਾਂ ਕਿਉਂਕਿ ਉਨ੍ਹਾਂ ਸਾਡੇ ਚੋਣ ਮਨੋਰਥ ਪੱਤਰ ਲਈ ਬਹੁਤ ਪ੍ਰਚਾਰ ਕੀਤਾ ਹੈ। ਭਾਵੇਂ ਕਿ ਉਹ ਚੋਣ ਮਨੋਰਥ ਪੱਤਰ ਦੀ ਝੂਠੀ ਕਹਾਣੀ ਘੜ ਰਹੇ ਹੋਣ। ਉਨ੍ਹਾਂ ਕਿਹਾ ਕਿ ਅਸੀਂ ਰਾਏਬਰੇਲੀ ਨੂੰ ਭਾਰੀ ਬਹੁਮਤ ਨਾਲ ਜਿੱਤਾਂਗੇ ਅਤੇ ਯਕੀਨੀ ਤੌਰ ’ਤੇ ਅਮੇਠੀ ਨੂੰ ਵਾਪਸ ਲਿਆਵਾਂਗੇ। ਜ਼ਮੀਨੀ ਰਿਪੋਰਟ ਬਹੁਤ ਸਪੱਸ਼ਟ ਹੈ ਕਿ ਦੋਵੇਂ ਸੀਟਾਂ ਕਾਂਗਰਸ ਦੀਆਂ ਹੋਣਗੀਆਂ। ਅਸੀਂ ਉੱਤਰ ਪ੍ਰਦੇਸ਼ ’ਚ ਭਾਜਪਾ ਦੀ ਗਿਣਤੀ ਨੂੰ ਬਹੁਤ ਘੱਟ ਕਰਨ ਜਾ ਰਹੇ ਹਾਂ। ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ ਕਿ ਅਸੀਂ ਉਨ੍ਹਾਂ ਸੀਟਾਂ ’ਤੇ ਬਹੁਤ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ, ਜਿਨ੍ਹਾਂ ’ਤੇ ਅਗਲੇ ਦੋ ਪੜਾਵਾਂ ’ਚ ਚੋਣ ਹੋਣ ਜਾ ਰਹੀ ਹੈ। ਸਾਡੇ ਉਮੀਦਵਾਰ, ਪਾਰਟੀ ਮਸ਼ੀਨਰੀ, ਗੱਠਜੋੜ ਮਸ਼ੀਨਰੀ ਵੱਧ ਤੋਂ ਵੱਧ ਸੀਟਾਂ ਜਿੱਤਣ ਲਈ ਵਧੀਆ ਕੰਮ ਕਰ ਰਹੀ ਹੈ। ਸਾਨੂੰ ਵੱਧ ਤੋਂ ਵੱਧ ਸੀਟਾਂ ਜਿੱਤਣ ਦਾ ਭਰੋਸਾ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਪੰਜਾਬ ’ਚ ਵੀ ਸਾਨੂੰ ਬਹੁਮਤ ਮਿਲੇਗਾ। ਅਸੀਂ ਹਿਮਾਚਲ ’ਚ ਵੀ ਬਿਹਤਰ ਪ੍ਰਦਰਸ਼ਨ ਕਰਨ ਜਾ ਰਹੇ ਹਾਂ। ਅਸੀਂ ਚੰਗੇ ਨਤੀਜੇ ਦੀ ਉਮੀਦ ਕਰ ਰਹੇ ਹਾਂ। ਸਾਡਾ ਉਦੇਸ਼ ਇਸ ਤਾਨਾਸ਼ਾਹੀ, ਲੋਕਤੰਤਰ ਵਿਰੋਧੀ ਸਰਕਾਰ ਨੂੰ ਕੇਂਦਰ ਤੋਂ ਹਟਾਉਣਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ