Saturday, July 27, 2024  

ਅਪਰਾਧ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਬਿਭਵ ਕੁਮਾਰ ਨੂੰ 28 ਤੱਕ ਅਦਾਲਤੀ ਹਿਰਾਸਤ ’ਚ ਭੇਜਿਆ

May 24, 2024

ਏਜੰਸੀਆਂ
ਨਵੀਂ ਦਿੱਲੀ/24 ਮਈ : ਤੀਸ ਹਜ਼ਾਰੀ ਕੋਰਟ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ 28 ਮਈ ਤੱਕ ਅਦਾਲਤੀ ਹਿਰਾਸਤ ’ਚ ਭੇਜ ਦਿੱਤਾ ਹੈ। 18 ਮਈ ਨੂੰ ਦਿੱਲੀ ਪੁਲਿਸ ਨੇ ਬਿਭਵ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ 19 ਮਈ ਨੂੰ ਤੀਸ ਹਜ਼ਾਰੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿਤਾ ਸੀ। ਦੱਸਣਾ ਬਣਦਾ ਹੈ ਕਿ ਆਈਫੋਨ ਦਾ ਡਾਟਾ ਰਿਕਵਰ ਕਰਨ ਲਈ ਦਿੱਲੀ ਪੁਲਿਸ ਪੀਏ ਬਿਭਵ ਕੁਮਾਰ ਨੂੰ ਵੀ ਮੁੰਬਈ ਲੈ ਗਈ ਸੀ। ਦਰਅਸਲ, ਬਿਭਵ ਨੇ ਪੁੱਛ-ਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਸੀ ਕਿ ਉਸਨੇ ਆਪਣਾ ਫ਼ੋਨ ਮੁੰਬਈ ਵਿੱਚ ਫਾਰਮੈਟ ਕੀਤਾ ਸੀ। ਉਦੋਂ ਤੋਂ ਹੀ ਪੁਲਿਸ ਇਸ ਮਾਮਲੇ ’ਚ ਬਿਭਵ ਦਾ ਮੋਬਾਇਲ ਡਾਟਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਪੁਲਿਸ ਨੂੰ ਉਮੀਦ ਹੈ ਕਿ ਮੋਬਾਇਲ ਡਾਟਾ ਮਿਲਣ ਨਾਲ ਇਸ ਮਾਮਲੇ ’ਚ ਅਹਿਮ ਸੁਰਾਗ ਮਿਲ ਸਕਦੇ ਹਨ। ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ (ਸਿੱਟ) ਕਰੇਗੀ। ਉੱਤਰੀ ਦਿੱਲੀ ਦੀ ਡੀਸੀਪੀ ਅੰਜਿਤਾ ਚੇਪਿਆਲਾ ਐਸਆਈਟੀ ਦੀ ਅਗਵਾਈ ਕਰ ਰਹੀ ਹੈ। ਟੀਮ ਵਿਚ 3 ਇੰਸਪੈਕਟਰ ਰੈਂਕ ਦੇ ਅਧਿਕਾਰੀ ਵੀ ਹਨ। ਇਨ੍ਹਾਂ ਵਿੱਚ ਥਾਣਾ ਸਿਵਲ ਲਾਈਨ ਦਾ ਅਧਿਕਾਰੀ ਵੀ ਸ਼ਾਮਲ ਹੈ, ਜਿੱਥੇ ਕੇਸ ਦਰਜ ਕੀਤਾ ਗਿਆ ਸੀ। ਐਸਆਈਟੀ ਜਾਂਚ ਤੋਂ ਬਾਅਦ ਆਪਣੀ ਰਿਪੋਰਟ ਸੀਨੀਅਰਾਂ ਨੂੰ ਸੌਂਪੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਰੀਕਾ 'ਚ ਕਲਾ ਸੰਮੇਲਨ ਦੌਰਾਨ ਗੋਲੀ ਮਾਰ ਕੇ ਵਿਅਕਤੀ ਦੀ ਮੌਤ ਹੋ ਗਈ

ਅਮਰੀਕਾ 'ਚ ਕਲਾ ਸੰਮੇਲਨ ਦੌਰਾਨ ਗੋਲੀ ਮਾਰ ਕੇ ਵਿਅਕਤੀ ਦੀ ਮੌਤ ਹੋ ਗਈ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ